Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਦੁਬਈ ਤੋਂ ਪਰਤਿਆ ਸ਼ਖ਼ਸ ਟਰਾਲੀ ਬੈਗ ਦੇ ਪਹੀਏ ‘ਚ ਲੁਕਾ ਕੇ ਲਿਆ ਰਿਹਾ ਸੀ 10 ਲੱਖ ਦਾ ਸੋਨਾ, ਗ੍ਰਿਫਤਾਰ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਏ ਇਕ ਨੌਜਵਾਨ ਨੂੰ 196.5 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ। ਇਹ ਨੌਜਵਾਨ ਬੀਤੀ ਰਾਤ ਏਅਰ ਇੰਡੀਆ ਦੀ ਫਲਾਈਟ IX-192 ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਜਾ ਸੀ। ਨੌਜਵਾਨ ਦੀ ਪਛਾਣ ਬਿਲਾਲ ਵਾਸੀ ਮਸਜਿਦ ਅੰਸਾਰੀਆਂ ਸਿਕੰਦਰਾਬਾਦ ਬੁਲੰਦਸ਼ਹਿਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਫਿਲਹਾਲ ਕਸਟਮ ਵਿਭਾਗ ਦੀ ਟੀਮ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।

ਕਸਟਮ ਪ੍ਰੇਵੇਂਟੀਵ ਕਮਿਸ਼ਨਰੇਟ ਨੇ ਬੀਤੇ ਦਿਨੀਂ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚੀ ਇਕ ਉਡਾਣ ਵਿੱਚੋ ਇੱਕ ਯਾਤਰੀ ਕੋਲੋਂ ਕਰੀਬ 10 ਲੱਖ ਦਾ ਸੋਨਾ ਬਰਾਮਦ ਕੀਤਾ। ਕਸਟਮ ਪ੍ਰੇਵੇਂਟੀਵ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਵੀਰਵਾਰ ਨੂੰ ਦੁਬਈ ਤੋ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚੀ ਫਲਾਈਟ ਨੰਬਰ ਆਈ ਐਕਸ 192 ਦੁਆਰਾ ਆਏ ਯਾਤਰੀ ਕੋਲੋਂ ਕਰੀਬ 196.60 ਗ੍ਰਾਮ ਸੋਨਾ ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ ਦਸ ਲੱਖ ਰੁਪਏ ਹੈ। ਉਹਨਾਂ ਦੱਸਿਆ ਕਿ ਯਾਤਰੀ ਦੇ ਬੈਗ ਦੀ ਸਕੈਨਿੰਗ ਦੌਰਾਨ ਟਰਾਲੀ ਬੈਗ ਦੇ ਪਹੀਏ ਦੇ ਅੰਦਰ ਛੁਪਾਇਆ ਹੋਇਆ ਸੋਨਾ ਪਾਇਆ ਗਿਆ। ਜਿਸਨੂੰ ਪਿਘਲਾ ਕੇ ਟਰਾਲੀ ਬੈਗ ਦੇ ਪਹੀਏ ਦਾ ਆਕਾਰ ਦੇ ਕੇ ਲੁਕਾਇਆ ਗਿਆ ਸੀ। ਜਿਸ ਵਿਚ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਤੇਜ਼ ਰਫ਼ਤਾਰ ਲਿਆ ਗੱਡੀ ਮਾਰਨ ਦੇ ਮਾਮਲੇ ’ਚ ਅਣਪਛਾਤੇ ਖ਼ਿਲਾਫ਼ ਕੇਸ ਦਰਜ

Read Next

ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ