Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਸਮਾਗਮ ਦੌਰਾਨ ਰਿਸ਼ਤੇਦਾਰਾਂ ਦਾ ਮੁੰਡਾ ਹੀ ਵਿਆਹ ਦਾ ਝਾਂਸੇ ਦੇ ਕੇ ਲੈ ਗਿਆ ਨਾਬਾਲਿਗ ਲੜਕੀ, 4 ਨਾਮਜ਼ਦ

ਤਰਨਤਾਰਨ : ਰਿਸ਼ਤੇਦਾਰੀ ’ਚ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਗਈ ਨਾਬਾਲਿਗ ਲੜਕੀ ਨੂੰ ਨਜ਼ਦੀਕੀ ਰਿਸ਼ੇਦਾਰਾਂ ਦੇ ਮੁੰਡੇ ਨੇ ਵਿਆਹ ਦੇ ਝਾਂਸੇ ਵਿਚ ਵਰਗਲਾ ਲਿਆ। ਕੁਝ ਦਿਨਾਂ ਬਾਅਦ ਉਹ ਉਸ ਨੂੰ ਕਥਿਤ ਤੌਰ ’ਤੇ ਕਿਧਰੇ ਭਜਾ ਕੇ ਲੈ ਗਿਆ। ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਉਕਤ ਲੜਕੇ ਤੋਂ ਇਲਾਵਾ ਉਸਦੀ ਮਾਂ, ਭੈਣ ਅਤੇ ਜੀਜੇ ਵਿਰੁੱਧ ਥਾਣਾ ਵਲਟੋਹਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।

ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਪਰਿਵਾਰ ਸਮੇਤ ਆਪਣੀ ਭੂਆ ਦੇ ਪੋਤਰੇ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਪਿੰਡ ’ਚ ਗਿਆ ਸੀ। ਜਿਥੇ ਭੂਆ ਦੇ ਦੂਸਰੇ ਪੋਤਰੇ ਸੰਦੀਪ ਸਿੰਘ ਨੇ ਉਸਦੀ 16 ਸਾਲ ਦੀ ਲੜਕੀ ਨੂੰ ਵਿਆਹ ਕਰਵਾਉਣ ਲਈ ਵਰਗਲਾ ਲਿਆ। ਉਹ ਵਿਆਹ ਵੇਖ ਕੇ ਵਾਪਸ ਆਪਣੇ ਪਿੰਡ ਆ ਗਏ। ਉਸਦੀ ਲੜਕੀ ਜੋ ਪ੍ਰਾਈਵੇਟ ਨੌਕਰੀ ਕਰਦੀ ਸੀ ਘਰੋਂ ਡਿਊਟੀ ’ਤੇ ਗਈ ਪਰ ਵਾਪਸ ਨਾ ਪਰਤੀ। ਉਸ ਨੇ ਕਥਿਤ ਤੌਰ’ਤੇ ਦੋਸ਼ ਲਗਾਇਆ ਕਿ ਸੰਦੀਪ ਸਿੰਘ ਆਪਣੀ ਮਾਂ, ਭੈਣ ਅਤੇ ਜੀਜੇ ਦੀ ਸਹਾਇਤਾ ਨਾਲ ਉਸਦੀ ਲੜਕੀ ਨੂੰ ਵਰਗਲਾ ਕੇ ਲੈ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਕਤ ਸਾਰੇ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗਿ੍ਰਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ

Read Next

ਪਨਬੱਸ/PRTC ਮੁਲਾਜ਼ਮਾਂ ਨੇ ਬੱਸਾਂ ਬੰਦ ਕਰਕੇ ਕੱਢੀ ਭੜਾਸ, 7 ਦਸੰਬਰ ਨੂੰ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ