Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਪਨਬੱਸ/PRTC ਮੁਲਾਜ਼ਮਾਂ ਨੇ ਬੱਸਾਂ ਬੰਦ ਕਰਕੇ ਕੱਢੀ ਭੜਾਸ, 7 ਦਸੰਬਰ ਨੂੰ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ

ਜਲੰਧਰ : ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੂਰੇ ਪੰਜਾਬ ਦੇ ਬੱਸ ਸਟੈਂਡਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਜਲੰਧਰ ਬੱਸ ਸਟੈਂਡ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ, ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸਤਪਾਲ ਸਿੰਘ ਸੱਤਾਂ, ਸੈਕਟਰੀ ਚਾਨਣ ਸਿੰਘ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ।

ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫਿਰ 6/10/2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫਿਰ 12/10/2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ। ਇਸ ਲਈ ਸੰਘਰਸ਼ ਕਰਨਾ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3 ਸਾਲ ਵਾਲੇ ਠੇਕੇ ‘ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ। ਪਰ ਪਹਿਲੀ ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਸਮਾਗਮ ਦੌਰਾਨ ਰਿਸ਼ਤੇਦਾਰਾਂ ਦਾ ਮੁੰਡਾ ਹੀ ਵਿਆਹ ਦਾ ਝਾਂਸੇ ਦੇ ਕੇ ਲੈ ਗਿਆ ਨਾਬਾਲਿਗ ਲੜਕੀ, 4 ਨਾਮਜ਼ਦ

Read Next

ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਵੇਰੇ ਤੜਕੇ ਘੇਰ ਲਿਆ ਮੰਤਰੀ ਦਾ ਘਰ