Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਵੇਰੇ ਤੜਕੇ ਘੇਰ ਲਿਆ ਮੰਤਰੀ ਦਾ ਘਰ

ਜਲੰਧਰ : ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਗੁਪਤ ਐਕਸ਼ਨ ਤਹਿਤ ਅੱਜ ਸਵੇਰੇ ਤੜਕੇ 6 ਵਜੇ ਦੇ ਕਰੀਬ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰ ਦਿੱਤਾ ਹੈ। ਇਲਾਕੇ ਦੇ ਲੋਕ ਤੇ ਪੁਲਿਸ ਵਾਲੇ ਹਾਲੇ ਰਜਾਈਆਂ ਵਿਚ ਵੜੇ ਹੋਏ ਸਨ ਜਦਕਿ ਬੇਰੁਜ਼ਗਾਰਾਂ ਨੇ ਠੰਢ ਦੀ ਪ੍ਰਵਾਹ ਕੀਤੇ ਬਿਨਾਂ ਹੀ ਮੰਤਰੀ ਦੇ ਘਰ ਬਾਹਰ ਜਾ ਕੇ ਧਰਨਾ ਲਾ ਦਿੱਤਾ। ਨਾਅਰੇਬਾਜ਼ੀ ਹੁੰਦੀ ਸੁਣ ਕੇ ਉਥੇ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਘੇਰਾਓ ਕਰ ਰਹੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵਾਲਿਆਂ ਨੇ ਰੋਸ ਪ੍ਰਦਰਸ਼ਨ ਦੀਆਂ ਵੀਡੀਓ ਬਣਾ ਰਹੇ ਬੇਰੁਜ਼ਗਾਰ ਨੌਜਵਾਨਾਂ ਦੇ ਮੋਬਾਈਲ ਖੋਹਣ ਦੀ ਕੋਸ਼ਿਸ਼ ਵੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਤੇ ਅਮਨਦੀਪ ਸੇਖਾ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰਨ ਦਾ ਫੈਸਲਾ ਲਿਆ ਸੀ ਪਰ ਫਿਰ ਉਨ੍ਹਾਂ ਨੇ ਬੀਐੱਸਐੱਫ ਚੌਕ ਵਿਚ ਧਰਨਾ ਲਾ ਕੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਯੂਨੀਅਨ ਦੇ ਸਾਥੀਆਂ ਨੇ ਆਪਣੇ ਗੁਪਤ ਐਕਸ਼ਨ ਤਹਿਤ ਅੱਜ ਸਵੇਰੇ ਤੜਕੇ 6 ਵਜੇ ਦੇ ਕਰੀਬ ਬੱਸ ਅੱਡੇ ਵਿਚ ਤਾਇਨਾਤ ਪੁਲਿਸ ਨੂੰ ਚਕਮਾ ਦੇ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰਨ ਲਈ ਚਾਲੇ ਪਾ ਦਿੱਤੇ ਅਤੇ ਮੰਤਰੀ ਦੇ ਘਰ ਤੱਕ ਪੁੱਜ ਗਏ ਉਥੇ ਸ਼ਾਂਤੀਪੂਰਵਕ ਧਰਨਾ ਲਾ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਪਰਗਟ ਸਿੰਘ ਅੱਜ ਆਪਣੇ ਘਰ ਦੇ ਅੰਦਰ ਹੀ ਹਨ। ਇਸ ਲਈ ਉਹ ਆਪਣੀਆਂ ਮੰਗਾਂ ਬਾਰੇ ਕੋਈ ਫੈਸਲਾਕੁੰਨ ਜਵਾਬ ਲੈ ਕੇ ਹੀ ਮੁੜਨਗੇ।

Vinkmag ad
Share Our Daily Posts

News Desk

Read Previous

ਪਨਬੱਸ/PRTC ਮੁਲਾਜ਼ਮਾਂ ਨੇ ਬੱਸਾਂ ਬੰਦ ਕਰਕੇ ਕੱਢੀ ਭੜਾਸ, 7 ਦਸੰਬਰ ਨੂੰ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ

Read Next

14 ਸਾਲ ਦੀ ਨਾਬਾਲਗ ਬੱਚੀ ਨੂੰ ਦੋ ਨੌਜਵਾਨਾਂ ਨੇ ਬਣਾਇਆ ਹਵਸ ਦਾ ਸ਼ਿਕਾਰ