Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

14 ਸਾਲ ਦੀ ਨਾਬਾਲਗ ਬੱਚੀ ਨੂੰ ਦੋ ਨੌਜਵਾਨਾਂ ਨੇ ਬਣਾਇਆ ਹਵਸ ਦਾ ਸ਼ਿਕਾਰ

ਲੁਧਿਆਣਾ : ਪਿੰਡ ਨੱਤ ਦੇ ਬਾਹਰਲੇ ਪਾਸੇ ਲਿਜਾ ਕੇ ਦੋ ਨੌਜਵਾਨਾਂ ਨੇ ਨਾਬਾਲਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਬੱਚੀ ਦੇ ਬਿਆਨਾਂ ਉੱਪਰ ਰੰਗਵਾਜ਼ ਕਲੋਨੀ ਦੇ ਰਹਿਣ ਵਾਲੇ ਅਨਿਲ ਅਤੇ ਪਿੰਡ ਨੱਤ ਦੇ ਵਾਸੀ ਮੁਜ਼ਮਿੱਲ ਹੁਸੈਨ ਦੇ ਖਿਲਾਫ ਗੈਂਗਰੇਪ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਬੱਚੀ ਨੇ ਦੱਸਿਆ ਕਿ ਉਹ ਸਵੇਰੇ ਦੱਸ ਵਜੇ ਦੇ ਕਰੀਬ ਆਪਣੀ ਮਾਂ ਕੋਲੋਂ ਫੈਕਟਰੀ ਵਿਚ ਜਾ ਰਹੀ ਸੀ। ਇਸੇ ਦੌਰਾਨ ਮੁਲਜ਼ਮ ਅਨਿਲ ਕੁਮਾਰ ਨੇ ਉਸ ਨੂੰ ਘੁਮਾਉਣ ਦੀ ਗੱਲ ਆ ਕੇ ਸਾਈਕਲ ਤੇ ਬਿਠਾ ਕੇ ਲੈ ਗਿਆ। ਮੁਲਜ਼ਮ ਬੱਚੀ ਨੂੰ ਪਿੰਡ ਨੱਤ ਦੇ ਬਾਹਰਲੇ ਪਾਸੇ ਲੈ ਗਿਆ ਤੇ ਉਸ ਨਾਲ ਛੇੜਛਾੜ ਕਰਨ ਲੱਗ ਪਿਆ। ਪਰਾਲੀ ਵਿਚ ਲਿਜਾ ਕੇ ਮੁਲਜ਼ਮ ਨੇ ਬੱਚੀ ਦੀ ਆਬਰੂ ਲੁੱਟ ਲਈ। ਇਸੇ ਦੌਰਾਨ ਮੁਲਜ਼ਮ ਮੁਜ਼ਮਿਲ ਹੁਸੈਨ ਵੀ ਉੱਥੇ ਆ ਗਿਆ ਤੇ ਉਸ ਨੇ ਵੀ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਮੁਲਜ਼ਮ ਮੁਜ਼ਮਿਲ ਨੇ ਵਾਪਸ ਜਾਂਦਿਆਂ ਦੀ ਲੜਕੀ ਦੀ ਵੀਡੀਓ ਵੀ ਬਣਾ ਲਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਤੇ ਨਾਕਾਬੰਦੀ ਦੇ ਦੌਰਾਨ ਮੁਲਜ਼ਮ ਮੁਜ਼ਾਮਿੱਲ ਹੁਸੈਨ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਅਧਿਕਾਰੀ ਸੁਖਦੀਪ ਕੌਰ ਦਾ ਕਹਿਣਾ ਹੈ ਕਿ ਪੁਲਿਸ ਅਨਿਲ ਕੁਮਾਰ ਦੀ ਤਲਾਸ਼ ਵਿਚ ਜੁੱਟ ਗਈ ਹੈ।

 

Vinkmag ad
Share Our Daily Posts

News Desk

Read Previous

ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਵੇਰੇ ਤੜਕੇ ਘੇਰ ਲਿਆ ਮੰਤਰੀ ਦਾ ਘਰ

Read Next

ਸਿਰ ਚੜ੍ਹੇ ਕਰਜ਼ੇ ਤੋਂ ਦੁਖੀ ਹੋ ਕੇ ਜ਼ਿਲ੍ਹੇ ਦੇ ਦੋ ਕਿਸਾਨਾਂ ਵੱਲੋਂ ਕੀਤੀ ਆਤਮਹੱਤਿਆ