Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਸਿਰ ਚੜ੍ਹੇ ਕਰਜ਼ੇ ਤੋਂ ਦੁਖੀ ਹੋ ਕੇ ਜ਼ਿਲ੍ਹੇ ਦੇ ਦੋ ਕਿਸਾਨਾਂ ਵੱਲੋਂ ਕੀਤੀ ਆਤਮਹੱਤਿਆ

ਬਠਿੰਡਾ : ਸਿਰ ਚੜ੍ਹੇ ਕਰਜ਼ੇ ਤੋਂ ਦੁਖੀ ਹੋ ਕੇ ਬਠਿੰਡਾ ਜ਼ਿਲ੍ਹੇ ਦੇ ਦੋ ਕਿਸਾਨਾਂ ਵੱਲੋਂ ਆਤਮਹੱਤਿਆ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਛੋਟੀ ਕਿਸਾਨੀ ਨਾਲ ਸਬੰਧ ਰੱਖਦੇ ਸਨ, ਜਿਨ੍ਹਾਂ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਭਗਵਾਨਗੜ੍ਹ ਦੇ 37 ਸਾਲਾ ਕਿਸਾਨ ਰਣਜੀਤ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਨੇ ਆੜ੍ਹਤੀ ਦਾ ਕਰੀਬ ਸਾਢੇ ਤਿੰਨ ਲੱਖ ਰੁਪਏ ਕਰਜ਼ਾ ਦੇਣਾ ਸੀ ਪਰ ਕਰਜ਼ਾ ਨਾ ਮੋੜਨ ਵਜੋਂ ਆੜ੍ਹਤੀ ਨੇ ਉਸ ਉਪਰ ਅਦਾਲਤ ਵਿਚ ਕੇਸ ਕਰ ਰੱਖਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਰਸ਼ਨ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਵੱਲੋਂ ਕੀਤੇ ਗਏ ਕੇਸ ਦੀ ਅਦਾਲਤੀ ਤਰੀਕ 11ਦਸੰਬਰ ਸੀ, ਜਿਸ ਤੋਂ ਘਬਰਾਹਟ ਵਿਚ ਆ ਕੇ ਕਿਸਾਨ ਰਣਜੀਤ ਸਿੰਘ ਨੇ ਆਤਮ ਹੱਤਿਆ ਕਰ ਲਈ। ਉਸ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੋਲ ਛੇ ਏਕੜ ਜ਼ਮੀਨ ਹੈ ਪਰ ਗੁਲਾਬੀ ਸੁੰਡੀ ਕਾਰਨ ਉਸ ਦੀ ਨਰਮੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ। ਇਸ ਤਰ੍ਹਾਂ ਹੀ ਜ਼ਿਲ੍ਹੇ ਦੇ ਪਿੰਡ ਬਹਿਮਣ ਜੱਸਾ ਸਿੰਘ ਦੇ ਨੌਜਵਾਨ ਕਿਸਾਨ ਜਸਲੀਨ ਸਿੰਘ ਗੱਗੂ 23 ਸਾਲ ਪੁੱਤਰ ਲੀਲਾ ਸਿੰਘ ਨੇ ਆਪਣੇ ਘਰ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਕਿਸਾਨ ਦੇ ਪਰਿਵਾਰ ਕੋਲ ਬਹੁਤ ਘੱਟ ਜ਼ਮੀਨ ਸੀ ਜਿਸ ਕਾਰਨ ਉਸ ਨੇ ਕਰਜ਼ੇ ਤੇ ਟਰੈਕਟਰ ਲੈ ਕੇ ਕੰਮ ਸ਼ੁਰੂ ਕੀਤਾ ਹੋਇਆ ਸੀ, ਪਰ ਕੋਰੋਨਾ ਦੌਰਾਨ ਕਾਰੋਬਾਰ ਬੰਦ ਹੋਣ ਕਾਰਨ ਟਰੈਕਟਰ ਦੀਆਂ ਕਿਸ਼ਤਾਂ ਟੁੱਟ ਗਈਆਂ ਤੇ ਉਹ ਕਰਜ਼ਾ ਨਹੀਂ ਭਰ ਸਕਿਆ। ਮ੍ਰਿਤਕ ਕਿਸਾਨ ਸਿਰ ਛੇ ਲੱਖ ਰੁਪਏ ਦਾ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਦੱਸਿਆ ਜਾ ਰਿਹਾ ਹੈ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਆਪਣੇ ਘਰ ਵਿਚ ਹੀ ਆਤਮਹੱਤਿਆ ਕਰ ਲਈ। ਪੁਲਿਸ ਨੇ ਦੋਵੇਂ ਮਾਮਲਿਆਂ ਵਿਚ 174 ਸੀਆਰਪੀਸੀ ਦੀ ਕਾਰਵਾਈ ਕਰਦਿਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਤਰੁੰਤ ਦਸ ਲੱਖ ਰੁਪਏ ਮੁਆਵਜ਼ਾ, ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸਾਰਾ ਕਰਜ਼ਾ ਮਾਫ. ਕੀਤਾ ਜਾਵੇ।

 

 

Vinkmag ad
Share Our Daily Posts

News Desk

Read Previous

14 ਸਾਲ ਦੀ ਨਾਬਾਲਗ ਬੱਚੀ ਨੂੰ ਦੋ ਨੌਜਵਾਨਾਂ ਨੇ ਬਣਾਇਆ ਹਵਸ ਦਾ ਸ਼ਿਕਾਰ

Read Next

Punjab Election 2022 : ਸਿੱਧੂ ਮੂਸੇਵਾਲਾ ਨੇ ਰਾਜਨੀਤੀ ‘ਚ ਸ਼ਾਮਲ ਹੋਣ ਦਾ ਦੱਸਿਆ ਕਾਰਨ, ਜਾਣੋ ਕੀ ਕਿਹਾ