Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ ਰਾਹਗੀਰ ਦੀ ਮੌਤ

ਲੁਧਿਆਣਾ : ਤੇਜ਼ ਰਫਤਾਰ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਅਣਪਛਾਤੇ ਰਾਹਗੀਰ ਦੀ ਮੌਤ ਹੋ ਗਈ । ਇਸ ਮਾਮਲੇ ਵਿਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਪਿੰਡ ਕੂੰਮਕਲਾਂ ਦੇ ਰਹਿਣ ਵਾਲੇ ਪਾਲ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੇ ਸ਼ਨਾਖਤ ਲਈ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ।ਇਸ ਮਾਮਲੇ ਸਬੰਧੀ ਥਾਣਾ ਕੂੰਮਕਲਾਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਾਲ ਸਿੰਘ ਨੇ ਦੱਸਿਆ ਕਿ ਉਹ ਬੱਕਰੀਆਂ ਪਾਲਣ ਦਾ ਕੰਮ ਕਰਦਾ ਹੈ।

ਪਾਲ ਸਿੰਘ ਬੱਕਰੀਆਂ ਚਰਾਉਂਦਾ ਹੋਇਆ ਪਿੰਡ ਕੂਮ ਕਲਾਂ ਤੋਂ ਖਾਨਪੁਰ ਵੱਲ ਜਾ ਰਿਹਾ ਸੀ। ਜਿਸ ਤਰ੍ਹਾਂ ਹੀ ਉਹ ਖਾਨਪੁਰ ਪਹੁੰਚਿਆ ਤਾਂ ਅੱਗੋਂ ਇੱਕ 30 ਕੁ ਸਾਲਾਂ ਦਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪਾਲ ਸਿੰਘ ਦੇ ਦੇਖਦੇ ਹੀ ਦੇਖਦੇ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਬੁਰੀ ਤਰ੍ਹਾਂ ਲਹੂ ਲੁਹਾਨ ਹੋਏ ਨੌਜਵਾਨ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਜਾਣਕਾਰੀ ਤੋਂ ਬਾਅਦ ਏ ਐੱਸ ਆਈ ਬਲਦੇਵ ਸਿੰਘ ਮੌਕੇ ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖ਼ਤ ਲਈ ਮੋਰਚਰੀ ਵਿੱਚ ਭੇਜਿਆ। ਏ ਐੱਸ ਆਈ ਬਲਦੇਵ ਸਿੰਘ ਦਾ ਕਹਿਣਾ ਹੈ ਕਿ ਅਜੇ ਤੱਕ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਨਵੇਂ ਨਿਵੇਸ਼ ‘ਤੇ ਪੀਪੀਸੀਬੀ ਦੇ ਸਟਾਲ, 500 ਯੂਨਿਟ ਚਲਾਉਣ ਲਈ ਨਹੀਂ ਦਿੱਤੀ ਜਾ ਰਹੀ ਮਨਜ਼ੂਰੀ; ਕਾਰਨ ਜਾਣੋ

Read Next

ਓਮੀਕ੍ਰੌਨ ਹੈ ‘Super Mild’, ਘਬਰਾਉਣ ਦੀ ਨਹੀਂ ਕੋਈ ਲੋੜ- ਡਬਲਯੂਐਚਓ ਮਾਹਰ