Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕਰਿਆਨਾ ਸ਼ਾਪ ਦੇ ਤਾਲੇ ਭੰਨ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਕੀਤਾ ਚੋਰੀ

ਜਲੰਧਰ : ਥਾਣਾ ਨੰਬਰ ਅੱਠ ਦੀ ਹੱਦ ਵਿਚ ਪੈਂਦੇ ਗੁੱਜਪੀਰ ਰੋਡ ‘ਤੇ ਸਥਿਤ ਇਕ ਥੋਕ ਦੀ ਕਰਿਆਨਾ ਸਟੋਰ ਦੇ ਤਾਲੇ ਭੰਨ ਕੇ ਚੋਰਾਂ ਨੇ ਦੁਕਾਨ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਹਜ਼ਾਰਾਂ ਰੁਪਏ ਮੁੱਲ ਦਾ ਕਰਿਆਨੇ ਦਾ ਸਾਮਾਨ ਚੋਰੀ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ ਵਾਸੀ ਮੋਦੀਆਂ ਮੁਹੱਲਾ ਮਾਈ ਹੀਰਾਂ ਗੇਟ ਨੇ ਦੱਸਿਆ ਕਿ ਉਸ ਦੀ ਗੁੱਝਾ ਪੀਰ ਰੋਡ ‘ਤੇ ਕਰਿਆਨੇ ਦੀ ਦੁਕਾਨ ਹੈ ਜਿਸ ਵਿਚ ਉਹ ਥੋਕ ਕਰਿਆਨੇ ਦਾ ਕੰਮ ਕਰਦਾ ਹੈ। ਐਤਵਾਰ ਰਾਤ ਨੌਂ ਵਜੇ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਸੋਮਵਾਰ ਸਵੇਰੇ ਉਸ ਦੇ ਗੁਆਂਢੀਆਂ ਨੇ ਫ਼ੋਨ ‘ਤੇ ਦੱਸਿਆ ਦੁਕਾਨ ਦੇ ਤਾਲੇ ਟੁੱਟੇ ਪਏ ਹਨ ਅਤੇ ਸ਼ਟਰ ਉਖੜਿਆ ਹੋਇਆ ਹੈ। ਜਿਸ ‘ਤੇ ਉਹ ਤੁਰੰਤ ਦੁਕਾਨ ‘ਤੇ ਪਹੁੰਚਿਆ। ਜਦ ਦੁਕਾਨ ਦੇ ਅੰਦਰ ਜਾ ਕੇ ਦੇਖਿਆ ਤਾਂ ਅੰਦਰ ਕਾਫੀ ਸਾਮਾਨ ਬਿਖਰਿਆ ਪਿਆ ਸੀ ਅਤੇ ਗੱਲੇ ਵਿਚ ਪਏ 85 ਹਜ਼ਾਰ ਰੁਪਏ ਨਗਦ ਜੋ ਕਿ ਅੱਜ ਉਸ ਨੇ ਇਕ ਵਪਾਰੀ ਨੂੰ ਦੇਣ ਲਈ ਰੱਖੇ ਹੋਏ ਸੀ, ਉਹ ਵੀ ਗਾਇਬ ਸਨ। ਇਸ ਤੋਂ ਇਲਾਵਾ ਦੁਕਾਨ ਵਿੱਚੋਂ ਚੋਰ 4 ਕੇਨੀਆਂ ਤੇਲ, ਦੋ ਬੋਰੀਆਂ ਚੌਲ, ਦੋ ਟੀਨ ਰਿਫਾਇੰਡ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ। ਸੰਜੀਵ ਨੇ ਦੱਸਿਆ ਕਿ ਉਸ ਨੇ ਘਟਨਾ ਦੀ ਸੂਚਨਾ ਥਾਣਾ ਅੱਠ ਦੀ ਪੁਲਿਸ ਨੂੰ ਦੇ ਦਿੱਤੀ ਹੈ ਜੋ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨ ਵਿਚ ਜੁੱਟੀ ਹੋਈ ਸੀ।

 

Vinkmag ad
Share Our Daily Posts

News Desk

Read Previous

ਤਰਨਤਾਰਨ ’ਚ ਪੰਜ ਦਿਨ ਪਹਿਲਾਂ ਲਾਪਤਾ ਛੇ ਸਾਲਾ ਬੱਚੀ ਦੀ ਲਾਸ਼ ਮਿੱਟੀ ਦੇ ਢੇਰ ’ਚੋਂ ਬਰਾਮਦ, ਗਲਤ ਕੰਮ ਕਰਕੇ ਹੱਤਿਆ ਦਾ ਸ਼ੱਕ

Read Next

ਸ਼ੱਕੀ ਹਾਲਾਤ ‘ਚ ਵਿਆਹੁਤਾ ਹੋਈ ਗਾਇਬ, ਪੁਲਿਸ ਨੇ ਪਰਚਾ ਦਰਜ ਕਰਕੇ ਭਾਲ ਕੀਤੀ ਸ਼ੁਰੂ