Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਖ਼ਫ਼ਾ ਇਸ ਕਾਂਗਰਸੀ ਆਗੂ ਨੇ ਛੱਡੀ ਪਾਰਟੀ, ਸੋਨੀਆ ਨੂੰ ਭੇਜੇ ਅਸਤੀਫ਼ੇ ‘ਚ ਕੈਪਟਨ, ਜਾਖੜ ਤੇ ਚੰਨੀ ਦੀ ਕੀਤੀ ਤਾਰੀਫ

ਚੰਡੀਗੜ੍ਹ : ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਪਾਰਟੀ ਦੇ ਇਕ ਪ੍ਰਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦਾ ਮੁੱਖ ਕਾਰਨ ਉਨ੍ਹਾਂ ਨੇ ਸਿੱਧੂ ਨੂੰ ਬਮਆਏ ਜਾਣ ਨੂੰ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਅਗਵਾਈ ‘ਚ ਕਾਂਗਰਸ 2022 ਦੀਆਂ ਚੋਣਾਂ ਜਿੱਤਣ ਲਈ ਮਜ਼ਬੂਤ ਸਥਿਤੀ ‘ਚ ਸੀ। ਦਰਅਸਲ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਤੇ ਪੰਜਾਬ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਅਸਤੀਫ਼ੇ ‘ਚ ਪ੍ਰਿਤਪਾਲ ਨੇ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ ਉਨ੍ਹਾਂ ਪੰਜਾਬ ਕਾਂਗਰਸ ਦੀ ਕਮਾਨ ਗ਼ਲਤ ਹੱਥਾਂ ‘ਚ ਦੇ ਦਿੱਤੀ ਹੈ। ਹਾਲਾਂਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਵਧੀਆ ਕੰਮ ਕਰ ਰਹੇ ਹਨ, ਆਪਣੀ ਅਗਵਾਈ ‘ਚ ਸਰਕਾਰ ਵਧੀਆ ਚਲਾ ਰਹੇ ਹਨ ਪਰ ਇੱਥੇ ਵੀ ਸਿੱਧੂ ਵਿਚਾਲੇ ਆ ਕੇ ਆਪਣੀ ਟਵੀਟਬਾਜ਼ੀ ਜ਼ਰੀਏ ਸਭ ਵਿਗਾੜਨ ‘ਚ ਰਹਿੰਦੇ ਹਨ।

Vinkmag ad
Share Our Daily Posts

News Desk

Read Previous

ਸ਼ੱਕੀ ਹਾਲਾਤ ‘ਚ ਵਿਆਹੁਤਾ ਹੋਈ ਗਾਇਬ, ਪੁਲਿਸ ਨੇ ਪਰਚਾ ਦਰਜ ਕਰਕੇ ਭਾਲ ਕੀਤੀ ਸ਼ੁਰੂ

Read Next

ਨਵਾਂਸ਼ਹਿਰ ‘ਚ ਦਿਲ ਕੰਬਾਊ ਹਾਦਸਾ, ਮੋਟਰਸਾਈਕਲ ਤੇ ਕਾਰ ਦੀ ਟੱਕਰ ‘ਚ ਪਿਓ, ਪੁੱਤ ਤੇ ਧੀ ਦੀ ਮੌਤ