Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਗਰੈਂਡ ਕੈਰੋਂ ਪੈਲਸ ਬਾਹਰ ਚੱਲੀਆਂ ਗੋਲੀਆਂ, 4 ਜ਼ਖ਼ਮੀ

ਪੱਟੀ : ਪੱਟੀ ਨੇੜੇ ਇਕ ਪੈਲਸ ‘ਚ ਵਿਆਹ ਸਮਾਗਮ ਵੇਖ ਕੇ ਬਾਹਰ ਆ ਰਹੇ ਵਿਅਕਤੀਆਂ ‘ਤੇ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ।ਮਾਮਲਾ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਵਿਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਇਸ ਮੌਕੇ ‘ਤੇ ਪੱਟੀ ਸਿਟੀ ਪੁਲਿਸ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਇਕੱਤਰ ਲੋਕਾਂ ਮੁਤਾਬਕ ਰਾਜਨ ਬਜਾਜ ਪੁੱਤਰ ਰਜਿੰਦਰ ਕੁਮਾਰ, ਕਿਸ਼ਨ ਲਾਲ ਪੁੱਤਰ ਮੋਤੀ ਰਾਮ ਚਾਵਲਾ ਦਾ ਰਾਜਬੀਰ ਸਿੰਘ ਪੁੱਤਰ ਸੇਵਾ ਅਤੇ ਵਿਸ਼ਾਲ ਕੁਮਾਰ ਪੁੱਤਰ ਤਿਲਕ ਰਾਜ ਨਾਲ ਝਗੜਾ ਸੀ, ਪੈਲਸ ਦੇ ਬਾਹਰ ਦੋਵਾਂ ਦਰਮਿਆਨ 10-12 ਗੋਲੀਆਂ ਚੱਲੀਆਂ ਤਾਂ ਚਾਰੇ ਵਿਅਕਤੀ ਜਖ਼ਮੀ ਹੋ ਗਏ, ਜਿਨਾਂ੍ਹ ਨੂੰ ਹਸਪਤਾਲ ਭੇਜ ਦਿੱਤਾ ਗਿਆ। ਸਿਵਲ ਹਸਪਤਾਲ ਪੱਟੀ ਵਿਖੇ ਜਖ਼ਮੀ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਰਾਜ ਨਾਲ ਵਿਆਹ ਸਮਾਗਮ ‘ਚ ਗਿਆ ਸੀ ਤਾਂ ਅੱਗੋਂ ਦੂਜੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਉਨਾਂ੍ਹ ਕੋਲ ਪਿਸਟਲ ਤੇ ਰਿਵਾਲਵਰ ਸਨ। ਡੀਐੱਸਪੀ ਕੁਲਜਿੰਦਰ ਸਿੰਘ ਪੱਟੀ ਨੇ ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀੜਤ ਗਰੈਂਡ ਕੈਰੋਂ ਪੈਲਸ ਵਿਚ ਕੁਲਦੀਪ ਸਿੰਘ ਆੜ੍ਹਤੀਆ ਭਿੱਖੀਵਿੰਡ ਦੀ ਲੜਕੀ ਦੇ ਵਿਆਹ ਪੋ੍ਗਰਾਮ ‘ਚ ਸ਼ਾਮਲ ਹੋ ਕੇ ਬਾਹਰ ਆ ਰਹੇ ਸਨ ਤਾਂ ਪਹਿਲਾਂ ਤੋਂ ਹੀ ਬਾਹਰ ਖੜ੍ਹੇ ਕੁਝ ਵਿਅਕਤੀਆਂ ਨੇ ਪੈਲਸ ਦੇ ਬਾਹਰ ਸਿੱਧੀਆਂ ਗੋਲੀਆਂ ਚਲਾ ਦਿੱਤੀਆ। ਦੋਵੇਂ ਜਖ਼ਮੀ ਹੋਏ ਵਿਅਕਤੀਆਂ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ ਹੈ। ਉਨਾਂ੍ਹ ਦੱਸਿਆ ਕਿ ਜ਼ਖ਼ਮੀ ਵਿਅਕਤੀ ਭਿੱਖੀਵਿੰਡ ਏਰੀਏ ਨਾਲ ਸਬੰਧਤ ਦੱਸੇ ਜਾ ਰਹੇ ਹਨ। ਉਨਾਂ੍ਹ ਦੱਸਿਆ ਕਿ ਪੁਲਿਸ ਵੱਲੋਂ ਜ਼ਖ਼ਮੀ ਵਿਅਕਤੀਆਂ ਦੇ ਬਿਆਨ ਲੈਣ ਲਈ ਪੁਲਿਸ ਟੀਮ ਨੂੰ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਲਖਬੀਰ ਸਿੰਘ ਦਾ ਕਹਿਣਾ ਹੈ ਕਿ ਅਜੇ ਕਿਸੇ ਵਿਅਕਤੀ ਨੇ ਪੁਲਿਸ ਨੂੰ ਬਿਆਨ ਦਰਜ ਨਹੀਂ ਕਰਵਾਏ। ਬਿਆਨਾਂ ਤੋਂ ਬਾਅਦ ਹੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ਤੋਂ ਦਿੱਲੀ, ਹਰਿਆਣਾ, ਹਿਮਾਚਲ, ਰਾਜਸਥਾਨ ਤੇ ਉੱਤਰਾਖੰਡ ਲਈ ਬੱਸਾਂ ਬੰਦ, ਅੱਜ ਤੋਂ ਹੜਤਾਲ ’ਤੇ ਹਨ ਠੇਕਾ ਮੁਲਾਜ਼ਮ

Read Next

ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ