Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਸਿਵਲ ਹਸਪਤਾਲ ‘ਚ ਬੱਚੇ ਦੀ ਮੌਤ ਤੋਂ ਬਾਅਦ ਹੰਗਾਮਾ, ਸਿਵਲ ਸਰਜਨ ਨੇ ਕਿਹਾ- ਬੱਚਾ ਬਰੌਟ ਡੈੱਡ ਪੁੱਜਾ ਸੀ

ਮੋਹਾਲੀ : ਸਿਵਲ ਹਸਪਤਾਲ ਮੋਹਾਲੀ ‘ਚ ਅੱਜ ਸਵੇਰੇ ਬੱਚੇ ਦੀ ਮੌਤ ‘ਤੋਂ ਬਾਅਦ ਭਾਰੀ ਹੰਗਾਮਾ ਹੋ ਗਿਆ। ਵੇਰਵਿਆਂ ਅਨੁਸਾਰ ਬੱਚੇ ਦੀ ਉਮਰ ਛੇ ਮਹੀਨੇ ਦੱਸੀ ਜਾ ਰਹੀ ਹੈ ਤੇ ਕਿਸੇ ਤਕਲੀਫ਼ ਦੇ ਚੱਲਦਿਆਂ ਪਰਿਵਾਰਕ ਮੈਂਬਰ ਉਸ ਨੂੰ ਐਮਰਜੈਂਸੀ ਵਾਰਡ ‘ਚ ਲੈ ਕੇ ਆਏ ਸਨ ਪਰ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਮੁੱਢਲੀ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਬੱਚੇ ਦੇ ਹਾਲਤ ਏਨੇ ਜ਼ਿਆਦਾ ਖ਼ਰਾਬ ਨਹੀਂ ਸਨ ਪਰ ਟੀਕਾ ਲਗਾਉਣ ਤੋਂ ਬਾਅਦ ਇਹ ਸੱਭ ਵਾਪਰ ਗਿਆ। ਸਿਵਲ ਸਰਜਨ ਡਾਕਟਰ ਆਦਰਸ਼ਪਾਲ ਨੇ ਦੱਸਿਆ ਕਿ ਬੱਚੇ ਦੀ ਹਾਲਤ ਬਿਲਕੁੱਲ ਠੀਕ ਨਹੀਂ ਸੀ ਉਸ ਨੂੰ ਬਰੌਟ-ਡੈੱਡ ਹਾਲਤ ‘ਚ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪੀਜੀਆਈਐੱਮਆਰ ਵੀ ਪਰਿਵਾਰਕ ਮੈਂਬਰ ਲੈ ਕੇ ਗਏ ਤੇ ਅੱਜ ਸਵੇਰੇ ਸਿਵਲ ਹਸਪਤਾਲ ਲਿਜਾਣ ਤੋਂ ਪਹਿਲਾਂ ਕਿਸੇ ਨਿੱਜੀ ਸਕੈਨਰ ਤੋਂ ਐਕਸਰੇ ਕਢਵਾਉਣ ਲਈ ਆਪਣੇ ਪੱਧਰ ‘ਤੇ ਲੈ ਗਏ। ਸਿਵਲ ਸਰਜਨ ਅਨੁਸਾਰ ਬੱਚੇ ਦੇ ਸਾਹ ਨਹੀਂ ਚੱਲ ਰਹੇ ਸਨ ਡਾਕਟਰਾਂ ਨੇ ਬੱਚੇ ਦਾ ਸੀਪੀਆਰ ਕੀਤਾ ਪਰ ਸਾਹ ਨਹੀਂ ਚੱਲ ਸਕੇ। ਹਾਲੇ ਪੁਲਿਸ ਤੇ ਵਿਭਾਗ ਮੁੱਢਲੀ ਪੜਤਾਲ ਕਰ ਰਿਹਾ ਹੈ।

Vinkmag ad
Share Our Daily Posts

News Desk

Read Previous

ਸ਼ਰਮਨਾਕ ! ਵਿਦਿਆਰਥਣਾਂ ਨੂੰ ਛੇੜਣ ਤੋਂ ਰੋਕਿਆ ਤਾਂ ਸਕੂਲ ਬੱਸ ਡਰਾਇਵਰ ਨੂੰ ਨੌਜਵਾਨਾਂ ਨੇ ਬੇਰਹਿਮੀ ਨਾਲ ਕੁੱਟਿਆ

Read Next

ਸੋਨੇ ਦੀ ਮੁੰਦਰੀ ਹਲਕੀ ਦੇਖ ਲਾੜੇ ਨੇ ਸੁੱਟਿਆ ਸਿਹਰਾ, ਜਲੰਧਰ ‘ਚ ਲਾੜੀ ਨੇ ਕਿਹਾ- ਲਾਲਚੀ ਬੰਦੇ ਨਾਲ ਮੈਂ ਨਹੀਂ ਜਾਣਾ