Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਹਰਿਆਣਾ ’ਚ ਭਿਆਨਕ ਸੜਕ ਹਾਦਸਾ, ਟਿੱਕਰੀ ਬਾਰਡਰ ਤੋਂ ਵਾਪਸ ਆ ਰਹੇ ਮੁਕਤਸਰ ਦੇ 2 ਕਿਸਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

 (ਦੋਦਾ) ਸ਼੍ਰੀ ਮੁਕਤਸਰ ਸਾਹਿਬ : ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਟਿੱਕਰੀ ਬਾਰਡਰ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਟਰੈਕਟਰ ਟਰਾਲੀ ਨੂੰ ਪਿਛਿਓਂ ਇਕ ਕੈਂਟਰ ਦੇ ਟੱਕਰ ਮਾਰ ਦੇਣ ਕਾਰਨ ਟਰਾਲੀ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜੋ ਜ਼ਿਲ੍ਹੇ ਦੇ ਪਿੰਡ ਆਸਾ ਬੁੱਟਰ ਦੇ ਰਹਿਣ ਵਾਲੇ ਸਨ। ਇਸ ਹਾਦਸੇ ’ਚ ਦੋ ਕਿਸਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਪਿੰਡ ਆਸਾ ਬੁੱਟਰ ਦੇ ਕੁਝ ਨੌਜਵਾਨ ਕਿਸਾਨ ਅੰਦੋਲਨ ਦੇ ਖ਼ਤਮ ਹੋਣ ’ਤੇ ਬੀਤੇ ਦਿਨੀਂ ਟਿੱਕਰੀ ਬਾਰਡਰ ਤੋਂ ਆਪਣਾ ਸਾਮਾਨ ਤੇ ਆਪਣੇ ਸਾਥੀ ਕਿਸਾਨਾਂ ਨੂੰ ਵਾਪਸ ਲੈ ਕੇ ਆਉਣ ਲਈ ਟਿੱਕਰੀ ਬਾਰਡਰ ’ਤੇ ਗਏ ਸਨ।

ਹਿਸਾਰ ਨੇੜੇ ਹੋਇਆ ਹਾਦਸਾ

ਸ਼ੁੱਕਰਵਾਰ ਰਾਤ ਨੂੰ ਉਹ ਆਪਣਾ ਸਾਮਾਨ ਅਤੇ ਕਿਸਾਨਾਂ ਨਾਲ ਵਾਪਸ ਪਰਤਣ ਦੀ ਤਿਆਰੀ ਕਰ ਰਹੇ ਸਨ। ਦੱਸਿਆ ਜਾਂਦਾ ਹੈ ਕਿ ਇੱਕ ਟਰੈਕਟਰ ਦੇ ਪਿੱਛੇ ਦੋ ਟਰਾਲੀਆਂ ਲੱਗੀਆਂ ਹੋਈਆਂ ਸਨ। ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਹਿਸਾਰ ਨੇੜੇ ਪੁੱਜਣ ‘ਤੇ ਪਿੱਛੇ ਤੋਂ ਆ ਰਹੇ ਇਕ ਕੈਂਟਰ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰਾਲੀ ‘ਚ ਸਵਾਰ ਦੋ ਕਿਸਾਨਾਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ।

ਪਿੰਡ ਆਸਾ ਬੁੱਟਰ ਵਿੱਚ ਸੋਗ ਦੀ ਲਹਿਰ

ਮ੍ਰਿਤਕ ਕਿਸਾਨਾਂ ਦੀ ਪਛਾਣ 38 ਸਾਲਾ ਸੁਖਦੇਵ ਸਿੰਘ ਅਤੇ 32 ਸਾਲਾ ਅਜੈਪ੍ਰੀਤ ਸਿੰਘ ਵਜੋਂ ਹੋਈ ਹੈ। ਜਦਕਿ ਜ਼ਖਮੀ ਕਿਸਾਨ ਦੀ ਪਛਾਣ ਰਘੁਬੀਰ ਸਿੰਘ ਤੇ ਦਾਰਾ ਸਿੰਘ ਵਜੋਂ ਹੋਈ ਹੈ। ਜ਼ਖਮੀ ਰਘੁਬੀਰ ਸਿੰਘ ਨੂੰ ਹਿਸਾਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਇਸ ਘਟਨਾ ਕਾਰਨ ਪਿੰਡ ਆਸਾ ਬੁੱਟਰ ਵਿੱਚ ਸੋਗ ਦੀ ਲਹਿਰ ਹੈ। ਸ਼ਨੀਵਾਰ ਨੂੰ ਲੋਕਾਂ ਦੇ ਘਰਾਂ ‘ਚ ਚੁੱਲ੍ਹਾ ਨਹੀਂ ਬਲਿਆ। ਹਾਦਸੇ ਤੋਂ ਬਾਅਦ ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ। ਦੋਵੇਂ ਕਿਸਾਨ ਲੰਬੇ ਸਮੇਂ ਤੋਂ ਟਿੱਕਰੀ ਸਰਹੱਦ ’ਤੇ ਧਰਨੇ ’ਤੇ ਬੈਠੇ ਸਨ।

 

Vinkmag ad
Share Our Daily Posts

News Desk

Read Previous

ਕਿਰਾਏਦਾਰ ਬਣ ਬਜ਼ੁਰਗਾਂ ਦਾ ਭਰੋਸਾ ਜਿੱਤਣ ਬਾਅਦ ਸਾਢੇ 12 ਲੱਖ ਠੱਗੇ, ਪਤੀ- ਪਤਨੀ ਫ਼ਰਾਰ

Read Next

ਮਾਂ ਨੇ ਹੀ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਧੀ ਦਾ ਕਤਲ, ਸ੍ਰੀ ਗੋਇੰਦਵਾਲ ਸਾਹਿਬ ’ਚ 6 ਸਾਲਾ ਬੱਚੀ ਦੇ ਕਤਲ ਦੀ ਗੁੱਥੀ ਸੁਲਝੀ