Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਮਾਂ ਨੇ ਹੀ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਧੀ ਦਾ ਕਤਲ, ਸ੍ਰੀ ਗੋਇੰਦਵਾਲ ਸਾਹਿਬ ’ਚ 6 ਸਾਲਾ ਬੱਚੀ ਦੇ ਕਤਲ ਦੀ ਗੁੱਥੀ ਸੁਲਝੀ

ਫਤਿਆਬਾਦ : ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਰੇਤਾ ਦੇ ਢੇਰ ’ਚੋਂ 6 ਸਾਲਾ ਬੱਚੀ ਪ੍ਰਵੀਨ ਕੌਰ ਦੀ ਲਾਸ਼ ਮਿਲਣ ਦੀ ਘਟਨਾ ਦੀ ਗੁੱਥੀ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਬੱਚੀ ਨੂੰ ਉਸ ਦੀ ਮਾਂ ਨੇ ਹੀ ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ਕਰਕੇ ਮੌਤ ਦੇ ਘਾਟ ਉਤਾਰਿਆ ਸੀ ਅਤੇ ਲਾਸ਼ ਨੂੰ ਰੇਤ ਹੇਠ ਦੱਬ ਦਿੱਤਾ ਸੀ। ਇਥੇ ਦੱਸਣਾ ਬਣਦਾ ਹੈ ਕਿ ਬੱਚੀ ਦੇ ਕਤਲ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸਨ।

ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਕੇਵਲ ਸਿੰਘ ਨੇ ਦੱਸਿਆ ਕਿ ਬੱਚੀ ਦੀ ਮਾਂ ਸੰਦੀਪ ਕੌਰ ਦੇ ਲਵਜੀਤ ਸਿੰਘ ਨਾਮਕ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ। ਲਵਜੀਤ ਸਿੰਘ ਤੇ ਸੰਦੀਪ ਕੌਰ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਲਵਜੀਤ ਬੱਚੀ ਨੂੰ ਆਪਣੇ ਕੋਲ ਰੱਖਣਾ ਨਹੀਂ ਸੀ ਚਾਹੁੰਦਾ ਜਿਸ ਕਾਰਨ ਦੋਵਾਂ ਨੇ ਬੱਚੀ ਨੂੰ ਰਸਤੇ ’ਚੋਂ ਹਟਾਉਣ ਦਾ ਫ਼ੈਸਲਾ ਕੀਤਾ ਅਤੇ ਉਸ ਨੂੰ ਕਤਲ ਕਰ ਕੇ ਲਾਸ਼ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਰੇਤ ਦੇ ਢੇਰ ਥੱਲੇ ਦੱਬ ਦਿੱਤੀ। ਇੰਨਾ ਹੀ ਨਹੀਂ ਉਸ ਦੀ ਮਾਂ ਨੇ ਬੱਚੀ ਦੇ ਗੁੰਮ ਹੋਣ ਦਾ ਰੌਲਾ ਵੀ ਪਾ ਦਿੱਤਾ ਪਰ ਬੀਤੇ ਦਿਨੀਂ ਪ੍ਰਵੀਨ ਕੌਰ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਡੂੰਘਾਈ ਨਾਲ ਇਸ ਦੀ ਜਾਂਚ ਕੀਤੀ ਤਾਂ ਸਾਰਾ ਮਾਮਲਾ ਸ਼ੱਕੀ ਲੱਗਾ ਜਿਸ ਕਾਰਨ ਪੁਲਿਸ ਨੇ ਬੱਚੀ ਦੀ ਮਾਂ ਦੇ ਪੇ੍ਮੀ ਲਵਜੀਤ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਤਾਂ ਮਾਮਲੇ ਦੀ ਸੱਚਾਈ ਸਾਹਮਣੇ ਆ ਗਈ।

ਪੁਲਿਸ ਨੇ ਦਾਅਵਾ ਕੀਤਾ ਕਿ ਲਵਜੀਤ ਸਿੰਘ ਅਤੇ ਉਸ ਦੇ ਸਾਥੀ ਬਲਵਿੰਦਰ ਸਿੰਘ ਕਾਕਾ ਨੇ ਆਪਣਾ ਗੁਨਾਹ ਕਬੂਲ ਕਰਦਿਆਂ ਕਿਹਾ ਕਿ ਉਨ੍ਹਾਂ ਕੋਲੋਂ ਗਲਤੀ ਹੋਈ ਹੈ। ਥਾਣਾ ਮੁਖੀ ਕੇਵਲ ਸਿੰਘ ਨੇ ਦੱਸਿਆ ਕਿ ਲਵਜੀਤ ਸਿੰਘ ਅਤੇ ਉਸ ਦੇ ਸਾਥੀ ਬਲਵਿੰਦਰ ਸਿੰਘ ਕਾਕਾ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਸੰਦੀਪ ਕੌਰ ਤੇ ਉਸ ਦੀ ਭੈਣ ਸੁਮਨਦੀਪ ਕੌਰ ਪੁਲਿਸ ਦੀ ਗ੍ਰਿਫਤ ਤੋਂ ਹਾਲੇ ਬਾਹਰ ਹੈ।

Vinkmag ad
Share Our Daily Posts

News Desk

Read Previous

ਹਰਿਆਣਾ ’ਚ ਭਿਆਨਕ ਸੜਕ ਹਾਦਸਾ, ਟਿੱਕਰੀ ਬਾਰਡਰ ਤੋਂ ਵਾਪਸ ਆ ਰਹੇ ਮੁਕਤਸਰ ਦੇ 2 ਕਿਸਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

Read Next

ਟੋਲ ਪਲਾਜ਼ਾ ਦੇ ਵੱਧ ਰਹੇ ਰੇਟਾਂ ਕਾਰਨ ਲਾਇਆ ਜਾਵੇਗਾ ਧਰਨਾਂ ਸਰਦਾਰ ਹਰਦੇਵ ਸਿੰਘ ਗੋਲਾ ਪ੍ਰਧਾਨ ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ