Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਮਨਪ੍ਰੀਤ ਬਾਦਲ ਤੇ ਕੁੱਤੀਵਾਲ ਦੇ ਪੋਸਟਰ ਦੇਖ ਭੜਕੇ ਲੋਕ, ਕਿਸਾਨਾਂ ਦੀ ਮਦਦ ਨਾਲ ਲੁਹਾ ਕੇ ਕੀਤੇ ਅੱਗ ਹਵਾਲੇ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗੁਰਜੰਟ ਸਿੰਘ ਕੁੱਤੀਵਾਲ ਦੀਆਂ ਤਸਵੀਰਾਂ ਵਾਲੇ ਪਿੰਡਾਂ ਵਿੱਚ ਲੱਗੇ ਪੋਸਟਰ ਦੇਖ ਕੇ ਲੋਕ ਭੜਕ ਉੱਠੇ। ਪਿੰਡਾਂ ‘ਚ ਵਿੱਤ ਮੰਤਰੀ ਦੇ ਪੋਸਟਰ ਲਾਉਣ ਵਾਲਿਆਂ ਨੂੰ ਕਿਸਾਨਾਂ ਦੀ ਮਦਦ ਨਾਲ ਲੋਕਾਂ ਨੇ ਘੇਰ ਲਿਆ ਤੇ ਉਨ੍ਹਾਂ ਤੋਂ ਹੀ ਲੁਹਾਏ ਪੋਸਟਰ ਅੱਗ ਹਵਾਲੇ ਕਰ ਦਿੱਤੇ। ਕਿਸਾਨਾਂ ਨੇ ਪੋਸਟਰ ਲਾਉਣ ਵਾਲੇ ਨੌਜਵਾਨਾਂ ਨੂੰ ਪੁੱਛਿਆ ਕਿ ਤੁਹਾਨੂੰ ਕਿਸੇ ਨੇ ਨੌਕਰੀ ਜਾਂ ਰੁਜ਼ਗਾਰ ਦਿੱਤਾ ਹੈ। ਉਨ੍ਹਾਂ ਵੱਲੋਂ ਨਾਂਹ ਕਰਨ ‘ਤੇ ਕਿਸਾਨਾਂ ਨੇ ਕਿਹਾ ਕਿ ਜਿੱਥੇ ਜਿੱਥੇ ਵੀ ਮਨਪ੍ਰੀਤ ਬਾਦਲ ਦੀ ਤਸਵੀਰ ਵਾਲੇ ਪੋਸਟਰ ਲਗਾਏ ਗਏ ਹਨ, ਉਹ ਲਾਹ ਕੇ ਪਾੜ ਦਿੱਤੇ ਜਾਣ। ਇਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਪਿੰਡਾਂ ਵਿੱਚੋਂ ਲਾਏ ਪੋਸਟਰ ਲਾ ਕੇ ਪਾੜਨੇ ਸ਼ੁਰੂ ਕਰ ਦਿੱਤੇ।

ਉਕਤ ਘਟਨਾ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਕਿਸਾਨਾਂ ਨੇ ਨੌਜਵਾਨਾਂ ਕੋਲੋਂ ਪੋਸਟਰ ਲੈ ਕੇ ਉਨ੍ਹਾਂ ਨੂੰ ਅੱਗ ਹਵਾਲੇ ਕਰ ਦਿੱਤਾ। ਕਿਸਾਨਾਂ ਨੇ ਪੋਸਟਰ ਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਸ ਤੋਂ ਬਾਅਦ ਪਿੰਡਾਂ ਅੰਦਰ ਨਾ ਆਉਣ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਦਾ ਕਹਿਣਾ ਸੀ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਸਭ ਤੋਂ ਵੱਡਾ ਅੜਿੱਕਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਪੌਣੇ ਪੰਜ ਸਾਲ ਤੋਂ ਖ਼ਜ਼ਾਨਾ ਖਾਲੀ ਹੋਣ ਦਾ ਰਾਗ ਅਲਾਪਦਾ ਰਿਹਾ ਹੈ ਪਰ ਹੁਣ ਚੋਣਾਂ ਨੇੜੇ ਦੇਖ ਕੇ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਨੇ ਬਠਿੰਡਾ ਦਿਹਾਤੀ ਹਲਕੇ ਦੇ ਵਿਕਾਸ ਨੂੰ ਰੋਕਣ ਵਿੱਚ ਕੋਈ ਕਸਰ ਨਹੀਂ ਛੱਡੀ ਪਰ ਹੁਣ ਪੋਸਟਰ ਲਗਾ ਰਹੇ ਹਨ ਕਾਂਗਰਸ ਦੀ ਪਹਿਚਾਣ ਵਿਕਾਸ ਤੇ ਨਿਰਮਾਣ।

ਲੋਕਾਂ ਨੇ ਕਿਹਾ ਕਿ ਵਿੱਤ ਮੰਤਰੀ ਦੱਸੇ ਕਿ ਉਸ ਨੇ ਕਿਹੜਾ ਵਿਕਾਸ ਕਰਵਾਇਆ ਹੈ। ਲੋਕਾਂ ਨੇ ਕਿਹਾ ਕਿ ਹਲਕੇ ਵਿੱਚ ਪੋਸਟਰ ਲਾਉਣ ਵਾਲਾ ਗੁਰਜੰਟ ਕੁੱਤੀਵਾਲ ਇਸ ਤੋਂ ਦਸ ਸਾਲ ਪਹਿਲਾਂ ਕਿੱਥੇ ਰਿਹਾ ਉਹ ਵੀ ਜਵਾਬ ਦੇਵੇ। ਕਿਸਾਨਾਂ ਨੇ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਬਰਸਾਤੀ ਡੱਡੂ ਬਾਹਰ ਨਿਕਲਣੇ ਸ਼ੁਰੂ ਹੋ ਗਏ ਹਨ ਇਸ ਲਈ ਕਿਸਾਨਾਂ ਤੇ ਆਮ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਬਾਹਰ ਨਿਕਲਣ ਵਾਲੇ ਆਗੂਆਂ ਅਤੇ ਵੋਟਾਂ ਲਈ ਆਉਣ ਵਾਲੇ ਨੇਤਾਵਾਂ ਤੋਂ ਸਵਾਲ ਪੁੱਛੇ ਜਾਣ। ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਵਿੱਚ ਕਿਸਾਨ ਆਗੂ ਕਹਿ ਰਹੇ ਹਨ ਕਿ ਮਨਪ੍ਰੀਤ ਬਾਦਲ ਜਿੱਥੇ ਵੀ ਜਾਂਦਾ ਹੈ ਵਿਕਾਸ ਦੀ ਜਗ੍ਹਾ ਵਿਨਾਸ਼ ਕਰਦਾ ਹੈ ਇਸ ਲਈ ਮਨਪ੍ਰੀਤ ਬਾਦਲ ਨੂੰ ਬਠਿੰਡਾ ਦਿਹਾਤੀ ਦੇ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਵੀਡੀਓ ਵਿੱਚ ਕਿਸਾਨ ਆਗੂ ਪੋਸਟਰ ਲਾਉਣ ਵਾਲੇ ਨੌਜਵਾਨਾਂ ਨੂੰ ਸਵਾਲ ਕਰ ਰਹੇ ਹਨ ਕਿ ਉਹ ਦੱਸਣ ਵਿੱਤ ਮੰਤਰੀ ਨੇ ਪੰਜਾਬ ਦਾ ਕੀ ਭਲਾ ਕੀਤਾ ਹੈ ਜੇ ਕਰੋ ਇੱਕ ਭਲਾਈ ਦਾ ਕਾਰਜ ਦੱਸ ਦੇਣ ਤਾਂ ਉਹ ਖੁਦ ਮਨਪ੍ਰੀਤ ਬਾਦਲ ਦੇ ਪੋਸਟਰ ਨਾਲ ਪਿੰਡਾਂ ਵਿਚ ਲਵਾਉਣਗੇ। ਇਸ ਤੇ ਪੋਸਟਰ ਲਾਉਣ ਵਾਲੇ ਨੌਜਵਾਨ ਕਹਿ ਰਹੇ ਹਨ ਕਿ ਕਾਂਗਰਸ ਸਰਕਾਰ ਨੇ ਅਜੇ ਤਕ ਲੋਕਾਂ ਲਈ ਕੁਝ ਨਹੀਂ ਕੀਤਾ। ਇਸ ਤੋਂ ਬਾਅਦ ਕਿਸਾਨ ਆਗੂਆਂ ਦੀ ਅਗਵਾਈ ਹੇਠ ਉਕਤ ਨੌਜਵਾਨ ਮਨਪ੍ਰੀਤ ਬਾਦਲ ਦੇ ਪੋਸਟਰ ਲਾ ਕੇ ਪਾੜ ਦਿੰਦੇ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ। ਲਾਡੀ ਅਤੇ ਵਿੱਤ ਮੰਤਰੀ ਦਾ ਆਪਸ ਵਿਚ ਛੱਤੀ ਦਾ ਅੰਕੜਾ ਚੱਲ ਰਿਹਾ ਹੈ

 

 

Vinkmag ad
Share Our Daily Posts

News Desk

Read Previous

ਟੋਲ ਪਲਾਜ਼ਾ ਦੇ ਵੱਧ ਰਹੇ ਰੇਟਾਂ ਕਾਰਨ ਲਾਇਆ ਜਾਵੇਗਾ ਧਰਨਾਂ ਸਰਦਾਰ ਹਰਦੇਵ ਸਿੰਘ ਗੋਲਾ ਪ੍ਰਧਾਨ ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ

Read Next

ਕਿਸਾਨੀ ਮੋਰਚੇ ਤੋਂ ਪਰਤੇ ਕਿਸਾਨਾਂ ਦਾ ਸ਼ੰਭੂ ਬਾਰਡਰ ‘ਤੇ ਭਰਵਾਂ ਸਵਾਗਤ, ਏਅਰ ਕਰਾਫਟ ਨਾਲ ਵਰਸਾਏ ਫੁੱਲ