Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਜਲੰਧਰ ‘ਚ ਵੱਡੀ ਵਾਰਦਾਤ ! ਪਤਨੀ ਦੇ ਵਿਆਹ ਤੋਂ ਨਾਰਾਜ਼ ਨੌਜਵਾਨ ਨੇ ਦੂਸਰੇ ਪਤੀ ਨੂੰ ਮਾਰੀ ਗੋਲ਼ੀ

ਜਲੰਧਰ : ਜਲੰਧਰ ‘ਚ ਬੀਤੀ ਦੇਰ ਰਾਤ ਕੱਚਾ ਕੋਟ ਇਲਾਕੇ ‘ਚ ਸਾਥੀਆਂ ਨਾਲ ਮਿਲ ਕੇ ਪਤਨੀ ਦੇ ਦੂਜੇ ਪਤੀ ਨੂੰ ਉਸੇ ਦੇ ਘਰ ਨੇੜੇ ਗੋਲੀ ਮਾਰਨ ਦੇ ਮਾਮਲੇ ‘ਚ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਖ਼ਮੀ ਵਿਪਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮੁਹੱਲਾ ਕੱਚਾ ਕੋਟ ਬਸਤੀ ਦੇ ਵਾਸੀ ਵਿਪਨ ਨੇ ਦੱਸਿਆ ਕਿ ਉਸ ਦਾ ਵਿਆਹ ਕੁਝ ਦਿਨ ਪਹਿਲਾਂ ਇਲਾਕੇ ਦੇ ਹੀ ਰਹਿਣ ਵਾਲੇ ਛੀਲੀ ਨਾਂ ਦੇ ਵਿਅਕਤੀ ਦੀ ਪਤਨੀ ਨਾਲ ਹੋਇਆ ਸੀ, ਜਿਸ ਕਾਰਨ ਉਹ ਕਾਫੀ ਲੰਬੇ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ। ਔਰਤ ਦਾ ਪਹਿਲੇ ਪਤੀ ਨਾਲ ਵਿਵਾਦ ਚੱਲ ਰਿਹਾ ਸੀ।

ਬੀਤੀ ਦੇਰ ਰਾਤ ਔਰਤ ਦੇ ਪਹਿਲੇ ਪਤੀ ਤੇ ਉਸ ਦੇ ਦੋ ਸਾਥੀਆਂ ਨੇ ਉਸ ਨੂੰ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਜ਼ਖਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਗੋਲੀ ਨੌਜਵਾਨ ਦੇ ਮੋਢੇ ‘ਤੇ ਲੱਗੀ ਸੀ, ਜੋ ਲੱਗਣ ਤੋਂ ਬਾਅਦ ਦੂਜੇ ਮੋਢੇ ‘ਤੇ ਜਾ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਦੇਰ ਰਾਤ ਥਾਣਾ ਸਦਰ ਦੇ ਇੰਚਾਰਜ ਅਵਤਾਰ ਸਿੰਘ ਅਤੇ ਏਸੀਪੀ ਵਰਿਆਮ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਵਰਿਆਮ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਵਿਆਹ ਦੇ ਬਾਅਦ ਤੋਂ ਹੀ ਜ਼ਖਮੀ ਵਿਪਨ ਦਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਪਰਿਵਾਰ ਨੇ ਵੀ ਵਿਪਨ ਨੂੰ ਵੀ ਬੇਦਖਲ ਕੀਤਾ ਹੋਇਆ ਹੈ ਅਤੇ ਵਿਪਨ ਕੱਚਾ ਕੋਟ ਇਲਾਕੇ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਸੀ। ਉਸ ਦਾ ਇਕ ਔਰਤ ਕਾਰਨ ਮਹਿਲਾ ਦੇ ਸਾਬਕਾ ਪਤੀ ਨਾਲ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਔਰਤ ਦੇ ਸਾਬਕਾ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ‘ਤੇ ਜਾਨਲੇਵਾ ਹਮਲਾ ਕੀਤਾ ਹੈ।

 

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਓਮੀਕ੍ਰੋਨ ਦੀ ਐਂਟਰੀ, ਇਟਲੀ ਤੋਂ ਸ਼ਹਿਰ ਆਇਆ 40 ਸਾਲਾ ਨੌਜਵਾਨ ਨਿਕਲਿਆ ਪਾਜ਼ੇਟਿਵ

Read Next

Ludhiana News : ਜੀਟੀ ਰੋਡ ਨੇੜੇ ਸੜਕ ਕਿਨਾਰੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ