Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪਿਸਟਲ ਸਮੇਤ ਦੋ ਨੌਜਵਾਨ ਕਾਬੂ

ਜਲੰਧਰ : ਥਾਣਾ ਰਾਮਾਮੰਡੀ ਦੀ ਪੁਲਿਸ ਨੇ ਇਲਾਕੇ ਵਿਚ ਕੀਤੀ ਗਈ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਯੂਐੱਸਏ ਮੇਡ ਇਕ ਪਿਸਤੌਲ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਾਲੀ ਸੜਕ ਟੀ ਪੁਆਇੰਟ ਲੰਮਾ ਪਿੰਡ ਲਾਗੇ ਨਾਕੇਬੰਦੀ ਕੀਤੀ ਹੋਈ ਸੀ ਕਿ ਮੋਟਰਸਾਈਕਲ ਨੰਬਰ ਪੀਬੀ 08 ਈਡੀ 392 ‘ਤੇ ਆਉਂਦੇ ਹੋਏ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਜਦ ਤਲਾਸ਼ੀ ਲਈ ਤਾਂ ਇਕ ਨੌਜਵਾਨ ਦੀ ਜੇਬ ਵਿਚੋਂ ਯੂਐੱਸਏ ਮੇਡ ਪਿਸਤੌਲ ਬਰਾਮਦ ਹੋਇਆ। ਇਸ ਬਾਰੇ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕੇ, ਜਿਸ ਤੋਂ ਬਾਅਦ ਦੋਵਾਂ ਨੌਜਵਾਨਾਂ ਸੰਜੇ ਕਸ਼ਿਅਪ ਉਰਫ ਲੱਲੂ ਵਾਸੀ ਆਦਰਸ਼ ਨਗਰ ਅਤੇ ਜਤਿਨ ਮੱਟੂ ਵਾਸੀ ਮੁਹੱਲਾ ਫ਼ਤਹਿਪੁਰੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਉਨ੍ਹਾਂ ਖ਼ਿਲਾਫ਼ ਆਰਮਜ਼ ਐਕਟ ਦੇ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਮੁੱਢਲੀ ਜਾਂਚ ਵਿਚ ਇਹੀ ਗੱਲ ਸਾਹਮਣੇ ਆਈ ਹੈ ਕਿ ਜਤਿਨ ਮੱਟੂ ਖ਼ਿਲਾਫ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚੋਂ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

 

Vinkmag ad
Share Our Daily Posts

News Desk

Read Previous

Ludhiana News : ਜੀਟੀ ਰੋਡ ਨੇੜੇ ਸੜਕ ਕਿਨਾਰੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ

Read Next

ਭਿਆਨਕ ਸੜਕ ਹਾਦਸੇ ‘ਚ ਬੱਚੇ ਸਮੇਤ ਤਿੰਨ ਜਣਿਆਂ ਦੀ ਮੌਤ, ਤਿੰਨ ਜਣੇ ਗੰਭੀਰ ਜ਼ਖ਼ਮੀ