Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਭਿਆਨਕ ਸੜਕ ਹਾਦਸੇ ‘ਚ ਬੱਚੇ ਸਮੇਤ ਤਿੰਨ ਜਣਿਆਂ ਦੀ ਮੌਤ, ਤਿੰਨ ਜਣੇ ਗੰਭੀਰ ਜ਼ਖ਼ਮੀ

ਐੱਸਏਐੱਸ ਨਗਰ : ਐਤਵਾਰ ਸ਼ਾਮ ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ – 89 ’ਚ ਇੱਕ ਗੈਸ ਸਿਲੰਡਰਾਂ ਨਾਲ ਭਰੀ ਪਿਕਅਪ ਗੱਡੀ ਦੀ ਟਕਰ ਲੱਗਣ ਨਾਲ ਸਵਿਫਟ ਕਾਰ ਸਵਾਰ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਦੋਂ ਕਿ ਹਾਦਸੇ ’ਚ ਤਿੰਨ ਲੋਕ ਜ਼ਵਮੀ ਵੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਸੋਹਾਣਾ ਦੇ ਗੁਰੂ ਹਰਕ੍ਰਿਸ਼ਨ ਆਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਲਾਸ਼ਾਂ ਦੀ ਪਛਾਣ ਅਨੁਜ ਬਾਂਸਲ ਡਰਾਈਵਰ (28), ਕੀਰਤੀ ਗੁਪਤਾ (30) ਅਤੇ 6 ਸਾਲ ਦੀ ਨਿਵਾਂਸ਼ ਗੁਪਤਾ ਦੇ ਰੂਪ ’ਚ ਹੋਈ ਹੈ। ਜਦੋਂ ਕਿ ਜ਼ਖ਼ਮੀਆਂ ’ਚ ਊਸ਼ਾ ਦੇਵੀ, ਅਨਿੰਆ ਗੁਪਤਾ ਅਤੇ ਰਾਜ ਰਾਣੀ ਸ਼ਾਮਲ ਹਨ ਜੋ ਆਈਸੀਯੂ ’ਚ ਭਰਤੀ ਹਨ।

ਜਾਂਚ ਅਧਿਕਾਰੀ ਸੰਜੈ ਕੁਮਾਰ ਨੇ ਦੱਸਿਆ ਕਿ ਅਨੁਜ ਬਾਂਸਲ ਆਪਣੇ ਰਿਸ਼ਤੇਦਾਰਾਂ ਨਾਲ ਸੰਗਰੂਰ ਜ਼ਿਲ੍ਹੇ ਦੇ ਲਹਰਾਗਾਗਾ ਤੋਂ ਆਪਣੀ ਰਿਸ਼ਤੇਦਾਰੀ ’ਚ ਭੋਗ ਸਮਾਗਮ ਲਈ ਸੈਕਟਰ-94 ਮੋਹਾਲੀ ’ਚ ਆ ਰਿਹਾ ਸੀ। ਉਹ ਜਦੋਂ ਸੈਕਟਰ-89 ਭਾਗੋ ਮਾਜਰਾ ਚੁਰਾਹੇ ਕੋਲ ਪਹੁੰਚੇ ਤਾਂ ਦੂਜੇ ਪਾਸੇ ਆ ਰਹੀ ਤੇਜ ਰਫ਼ਤਾਰ ਗੈਸ ਸਿਲੰਡਰਾਂ ਨਾਲ ਭਰੀ ਪਿਕਅਪ ਗੱਡੀ ਨੇ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ। ਇਹ ਟਕਰ ਇੰਨੀ ਭਿਆਨਕ ਸੀ ਕਿ ਪਿਕਅਪ ਗੱਡੀ ’ਚ ਸੜਕ ਪਲਟ ਗਈ ਅਤੇ ਸਵਿਫਟ ਕਾਰ ਬੁਰੀ ਤਰ੍ਹਾਂ ਨਾਲ ਹਾਦਸਾਗ੍ਰਸਤ ਹੋ ਗਈ।

ਹਾਦਸੇ ਬਾਅਦ ਰਾਹਗੀਰਾਂ ਦੀ ਮਦਦ ਨਾਲ ਕਾਰ ਸਵਾਰ ਜ਼ਖ਼ਮੀਆਂ ਨੂੰ ਕਟਰ ਮਸ਼ੀਨ ਨਾਲ ਕਾਰ ਦੀਆਂ ਬਾਰੀਆਂ ਕੱਟਕੇ ਬਾਹਰ ਕੱਢਿਆ ਗਿਆ ਕਿਉਂਕਿ ਹਾਦਸੇ ਤੋਂ ਬਾਅਦ ਕਾਰ ਦੇ ਦਰਵਾਜ਼ਿਆਂ ਦੇ ਲਾਕ ਬਲਾਕ ਹੋ ਗਏ ਸਨ। ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਉਨ੍ਹਾਂ ਵੱਖ-ਵੱਖ ਹਸਪਤਾਲਾਂ ’ਚ ਇਲਾਜ ਲਈ ਪਹੁੰਚਾਇਆ ਗਿਆ। ਕੀਰਤੀ ਗੁਪਤਾ ਅਤੇ ਉਸਦੇ ਬੇਟੇ ਨਵਾਜ ਗੁਪਤਾ ਨੂੰ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੋਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦੋਂ ਕਿ ਅਨੁਜ ਬਾਂਸਲ ਨੂੰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮ੍ਰਿਤਕ ਐਲਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਕਅਪ ਗੱਡੀ ਚਾਲਕ ਵੀ ਜ਼ਖ਼ਮੀ ਹੈ ਪਰ ਅਜੇ ਉਸਦੇ ਬਾਰੇ ਕਿਸੇ ਵੀ ਹਸਪਤਾਲ ’ਚ ਦਾਖ਼ਲ ਹੋਣ ਸਬੰਧੀ ਕੋਈ ਸੂਚਨਾ ਪੁਲਿਸ ਕੋਲ ਨਹੀਂ ਪਹੁੰਚੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀਆਂ ਹਨ ਅਤੇ ਉਨ੍ਹਾਂ ਪਰਿਵਾਰ ਨੂੰ ਇਸ ਘਟਨਾ ਸਬੰਧੀ ਸੂਚਨਾ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

ਪਿਸਟਲ ਸਮੇਤ ਦੋ ਨੌਜਵਾਨ ਕਾਬੂ

Read Next

ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ, ਇਕ ਡਾਂਸਰ ਦੀ ਮੌਤ, ਤਿੰਨ ਜਣੇ ਗੰਭੀਰ ਜ਼ਖਮੀ