Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ, ਇਕ ਡਾਂਸਰ ਦੀ ਮੌਤ, ਤਿੰਨ ਜਣੇ ਗੰਭੀਰ ਜ਼ਖਮੀ

ਜਲੰਧਰ : ਬੀਤੀ ਸ਼ਨਿਵਾਰ ਦੇਰ ਰਾਤ ਜਲੰਧਰ-ਪਠਾਨਕੋਟ ਹਾਈਵੇਅ ’ਤੇ ਭੋਗਪੁਰ ਦੇ ਨੇੜੇ ਰਾਤ ਕਰੀਬ 9 ਵਜੇ ਡਰਾਈਵਰ ਦੇ ਨਸ਼ੇ ’ਚ ਹੋਣ ਕਾਰਨ ਇਕ ਡਾਂਸਰ ਗਰੁੱਪ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ’ਚ ਜਿੱਥੇ ਇਕ ਮੁਟਿਆਰ ਦੀ ਮੌਤ ਹੋ ਗਈ ਉੱਥੇ ਹੀ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸੇ ’ਚ ਕਾਰ ਦੀ ਅਗਲੀ ਸੀਟ ’ਤੇ ਬੈਠੀ ਮੁਟਿਆਰ ਦੀ ਮੌਤ ਹੋ ਗਈ। ਪੁਲਿਸ ਨੇ ਹਾਦਸੇ ’ਚ ਜ਼ਖਮੀ ਸੋਨੀਆ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਦਿਆਂ ਗੱਡੀ ਦੇ ਡਰਾਈਵਰ ਅਸ਼ੋਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ (23) ਵਾਸੀ ਰੰਜੀਤ ਨਗਰ ਫਗਵਾੜਾ ਵਜੋਂ ਹੋਈ ਹੈ। ਹਾਦਸੇ ’ਚ ਜ਼ਖਮੀ ਰਾਮਾ ਮੰਡੀ ’ਚ ਰਹਿਣ ਵਾਲੀਆਂ ਸੋਨੀਆ, ਟਵਿੰਕਲ ਅਤੇ ਸ਼ਾਲੂ ਨੂੰ ਇਕ ਨਿਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਹਾਦਸੇ ’ਚ ਜ਼ਖਮੀ ਸੋਨੀਆ ਦੀ ਲੱਤ ਟੁੱਟ ਗਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦਾ ਇਕ ਭੰਗੜਾ ਗਰੁੱਪ ਬਟਾਲਾ ਦੇ ਹਰਗੋਬਿੰਦਪੁਰ ’ਚ ਵਿਆਹ ਸਮਾਗਮ ’ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਵਾਪਸ ਆ ਰਿਹਾ ਸੀ। ਗੱਡੀ ਭੰਗੜਾ ਗਰੁੱਪ ਦੇ ਸੰਚਾਲਕ ਅਮਨ ਨੇ ਬੁੱਕ ਕਰਵਾਈ ਸੀ। ਗੱਡੀ ਦਾ ਡਰਾਈਵਰ ਅਸ਼ੋਕ ਨਸ਼ੇ ’ਚ ਸੀ ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਭੋਗਪੁਰ ਦੇ ਕੋਲ ਡਿਵਾਈਡਰ ਨਾਲ ਟਕਰਾ ਗਈ। ਜਿਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਿਸ ਨੂੰ ਪੁਲਿਸ ਨੇ ਐਤਵਾਰ ਦੇਰ ਸ਼ਾਮ ਗ੍ਰਿਫਤਾਕਰ ਕਰ ਲਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਿੰਦਰ ਕੁਮਾਰ ਨੇ ਦੱਸਿਆ ਕਿ ਮਾਮਲੇ ’ਚ ਕੇਸ ਦਰਜ ਕਰਨ ਤੋਂ ਬਾਅਦ ਮੁਲਜ਼ਮ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ’ਚ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਭਿਆਨਕ ਸੜਕ ਹਾਦਸੇ ‘ਚ ਬੱਚੇ ਸਮੇਤ ਤਿੰਨ ਜਣਿਆਂ ਦੀ ਮੌਤ, ਤਿੰਨ ਜਣੇ ਗੰਭੀਰ ਜ਼ਖ਼ਮੀ

Read Next

ਸਾਵਧਾਨ ! 23 ਦਸੰਬਰ ਨੂੰ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ : ਪੰਜਾਬ ਸਰਕਾਰ