Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਾਵਧਾਨ ! 23 ਦਸੰਬਰ ਨੂੰ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ : ਪੰਜਾਬ ਸਰਕਾਰ

ਚੰਡੀਗੜ੍ਹ : ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ‘ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।

ਹਾਲਾਂਕਿ, ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ, ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, `ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ।

ਇਸ ਕਰਕੇ ਏਸੇ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।

Vinkmag ad
Share Our Daily Posts

News Desk

Read Previous

ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ, ਇਕ ਡਾਂਸਰ ਦੀ ਮੌਤ, ਤਿੰਨ ਜਣੇ ਗੰਭੀਰ ਜ਼ਖਮੀ

Read Next

ਦੋ ਕਾਰਾਂ ਦੀ ਭਿਆਨਕ ਟੱਕਰ ‘ਚ ਪੰਜਾਬ ਪੁਲਿਸ ਮੁਲਾਜ਼ਮ ਤੇ ਪਤਨੀ ਦੀ ਦਰਦਨਾਕ ਮੌਤ, ਦਵਾਈ ਲੈਣ ਜਾ ਰਹੇ ਸੀ ਜਲੰਧਰ