Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਨਵਜੋਤ ਸਿੱਧੂ ਦਾ ਚੰਨੀ ਸਰਕਾਰ ‘ਤੇ ਨਿਸ਼ਾਨਾ, ਅੱਜ ਵੀ 25 ਰੁਪਏ ‘ਚ ਮਿਲ ਰਹੀ ਰੇਤ, ਬਠਿੰਡਾ ਦਿਹਾਤ ਤੋਂ ਲਾਡੀ ਨੂੰ ਟਿਕਟ ਦੇਣ ਦਾ ਐਲਾਨ

ਬਠਿੰਡਾ : Punjab Assembly Election 2022 : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਾਗ਼ੀ ਤੇ ਤਿੱਖੇ ਤੇਵਰ ਬਰਕਰਾਰ ਹਨ। ਸੋਮਵਾਰ ਨੂੰ ਇੱਥੇ ਕਾਂਗਰਸ ਦੀ ਰੈਲੀ ਦੌਰਾਨ ਸਿੱਧੂ ਨੇ ਰੇਤੇ ਦੇ ਰੇਟ 5 ਰੁਪਏ ਪ੍ਰਤੀ ਘਣ ਫੁੱਟ ਕਰਨ ਦੇ ਐਲਾਨ ਨੂੰ ਗਲਤ ਦੱਸ ਕੇ ਆਪਣੀ ਹੀ ਸਰਕਾਰ ਨੂੰ ਇਹ ਕਹਿ ਕੇ ਕਟਹਿਰੇ ‘ਚ ਖੜ੍ਹਾ ਕਰ ਦਿੱਤਾ। ਸਿੱਧੂ ਨੇ ਕਿਹਾ ਕਿ ਰੇਤ ਅੱਜ ਵੀ 25 ਰੁਪਏ ਫੁੱਟ ਮਿਲ ਰਹੀ ਹੈ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਦਿਹਾਤ ਤੋਂ ਹਰਵਿੰਦਰ ਸਿੰਘ ਲਾਡੀ ਨੂੰ ਟਿਕਟ ਦੇਣ ਦਾ ਐਲਾਨ ਵੀ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੁਲਾਬੀ ਕੈਟਰਪਿਲਰ ਲਈ 17000 ਨਹੀਂ ਸਗੋਂ 25000 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਸੀ। ਉਨ੍ਹਾਂ ਰੁਜ਼ਗਾਰ ਮੰਗਣ ਵਾਲਿਆਂ ’ਤੇ ਲਾਠੀਆਂ ਵਰ੍ਹਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਨੌਕਰੀ ਲਈ ਉਨ੍ਹਾਂ ‘ਤੇ ਡਾਂਗਾ ਨਹੀਂ ਵਰ੍ਹਾਉਣੀ ਚਾਹੀਦੀਆਂ ਜਦਕਿ ਉਹ ਉਨ੍ਹਾਂ ਦੇ ਵਿਚਕਾਰ ਜਾ ਕੇ ਪੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚੋਂ ਸ਼ਰਾਬ ਅਤੇ ਰੇਤ ਮਾਫੀਆ ਖਤਮ ਹੋ ਜਾਂਦਾ ਹੈ ਤਾਂ ਉਹ ਪੰਜਾਬ ਸਰਕਾਰ ਦੇ ਖਜ਼ਾਨੇ ‘ਚ 40 ਹਜ਼ਾਰ ਕਰੋੜ ਰੁਪਏ ਦੇਣਗੇ। ਸਿੱਧੂ ਨੇ ਕਿਹਾ ਕਿ ਉਹ ਉੱਥੇ ਹੀ ਰੈਲੀ ਕਰਨਗੇ ਜਿੱਥੇ ਇਮਾਨਦਾਰ ਲੋਕ ਹੋਣਗੇ।

ਭ੍ਰਿਸ਼ਟਾਚਾਰ ਹੇਠਲੇ ਪੱਧਰ ਤੋਂ ਨਹੀਂ ਬਲਕਿ ਉੱਪਰੋਂ ਰੁਕੇਗੀ

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸਿਹਤ ਬਜਟ ‘ਚੋਂ ਹੀ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਗਰਾਊਂਡ ਲੈਵਲ ਤੋਂ ਨਹੀਂ ਬਲਕਿ ਹਾਈ ਲੈਵਲ ਤੋਂ ਰੁਕੇਗਾ। ਇਸ ਲਈ ਉਪਰੋਕਤ ਲੋਕਾਂ ਨੂੰ ਪਹਿਲਾਂ ਬਾਹਰ ਦਾ ਰਸਤਾ ਦਿਖਾਉਣਾ ਪਵੇਗਾ। ਸਿੱਧੂ ਨੇ ਕਿਹਾ ਕਿ ਉਹ ਕਿਸੇ ਵੀ ਵਿਧਾਇਕ ਜਾਂ ਮੰਤਰੀ ਦੇ ਪੁੱਤਰ ਜਾਂ ਰਿਸ਼ਤੇਦਾਰ ਨੂੰ ਨੌਕਰੀ ਨਹੀਂ ਦੇਣਗੇ, ਸਗੋਂ ਉਸ ਕਾਂਗਰਸੀ ਵਰਕਰ ਨੂੰ ਦੇਣਗੇ ਜੋ ਆਖਰੀ ਨੰਬਰ ‘ਤੇ ਖੜ੍ਹਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅੱਜ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਦਾ ਚੇਅਰਮੈਨ ਕਿਸੇ ਆਮ ਵਰਕਰ ਨੂੰ ਲਾਇਆ ਜਾਵੇ ਤਾਂ ਉਨ੍ਹਾਂ ਦੀ ਸਰਕਾਰ ਕਾਮਯਾਬ ਹੋਵੇਗੀ।

Vinkmag ad
Share Our Daily Posts

News Desk

Read Previous

ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਕਿਸਾਨ ਆਗੂ, ਸੰਘਰਸ਼ ਦੀ ਫ਼ਤਿਹਯਾਬੀ ਲਈ ਕਰਵਾਈ ਅਰਦਾਸ

Read Next

ਸੁਨੀਲ ਜਾਖੜ ’ਤੇ ਸ਼ਸ਼ੋਪੰਜ ਖ਼ਤਮ, 15 ਨੂੰ ਹੋਣ ਵਾਲੀ ਕੰਪੇਨ ਕਮੇਟੀ ਦੀ ਬੈਠਕ ’ਚ ਸ਼ਾਮਲ ਹੋਣਗੇ ਚੰਨੀ ਤੇ ਸਿੱਧੂ