Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

Crime News : ਕਾਂਗਰਸੀ ਆਗੂ ਦੇ ਪੁੱਤਰ ਦੀ ਹੱਤਿਆ ਕਰਨ ਵਾਲਾ ਏਐੱਸਆਈ ਗ੍ਰਿਫ਼ਤਾਰ

ਅੰਮ੍ਰਿਤਸਰ : ਐਤਵਾਰ ਰਾਤ ਕਾਂਗਰਸੀ ਆਗੂ ਦੇ ਪੁੱਤਰ ਸੰਜੈ ਆਨੰਦ ਦੀ ਗੋਲ਼ੀ ਮਾਰ ਕੇ ਹੱਤਿਆ ਕਰਨ ਵਾਲੇ ਏਐੱਸਆਈ ਰਾਜੇਸ਼ ਕੁਮਾਰ ਨੂੰ ਉਸ ਦੇ ਭਤੀਜੇ ਸਮੇਤ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਥਾਣਾ ਇਸਲਾਮਾਬਾਦ ’ਚ ਪ੍ਰੈੱਸ ਕਾਨਫਰੰਸ ’ਚ ਏਸੀਪੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਏਐੱਸਆਈ ਰਾਜੇਸ਼ ਕੁਮਾਰ ਨੇ ਗਲੀ ਖੂਹ ਭੱਲਿਆਂ ਵਾਲਾ, ਇਸਲਾਮਾਬਾਦ ’ਚ ਸੰਜੈ ਆਨੰਦ (48) ਨੂੰ ਆਪਣੀ ਸਰਵਿਸ ਪਿਸਤੌਲ ਨਾਲ ਗੋਲ਼ੀ ਮਾਰ ਦਿੱਤੀ ਸੀ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਲੈ ਕੇ ਜਾਣ ’ਤੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਵਾਰਦਾਤ ਸਮੇਂ ਮੁਲਜ਼ਮ ਰਾਜੇਸ਼ ਕੁਮਾਰ ਦਾ ਭਤੀਜਾ ਸੌਰਵ ਵੀ ਮੌਕੇ ’ਤੇ ਮੌਜੂਦ ਸੀ। ਇਸ ਸਬੰਧੀ ਮਾਮਲਾ ਥਾਣਾ ਇਸਲਾਮਾਬਾਦ ’ਚ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਏਐੱਸਆਈ ਰਾਜੇਸ਼ ਕੁਮਾਰ ਆਪਣੇ ਗੁਆਂਢ ਸਥਿਤ ਕਾਰਖਾਨੇ ਸਬੰਧੀ ਦਰਖ਼ਾਸਤਾਂ ਦਿੰਦਾ ਰਹਿੰਦਾ ਸੀ, ਜਦੋਂਕਿ ਸੰਜੈ ਅਨੰਦ ਤੇ ਉਸ ਦਾ ਗੁਆਂਢੀ ਨਿਸ਼ਾਨ ਸਿੰਘ ਗਲੀ ਦੇ ਵਸਨੀਕਾਂ ਦੀ ਮਦਦ ਕਰਦੇ ਸਨ। ਇਸ ਕਾਰਨ ਏਐੱਸਆਈ ਰਾਜੇਸ਼ ਕੁਮਾਰ ਸੰਜੈ ਅਨੰਦ ਤੇ ਹੋਰਨਾਂ ਨਾਲ ਰੰਜਿਸ਼ ਰੱਖਦਾ ਸੀ, ਜਿਸ ਦੇ ਚੱਲਦੇ ਉਸ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਥਾਣਾ ਸੁਲਤਾਨਵਿੰਡ ਥਾਣੇ ’ਚ ਤਾਇਨਾਤ ਸੀ, ਜਿਸ ਕੋਲੋਂ ਵਾਰਦਾਤ ਸਮੇਂ ਵਰਤੋਂ ’ਚ ਲਿਆਂਦੇ ਗਏ ਸਰਵਿਸ ਪਿਸਤੌਲ ਦੀ ਬਰਾਮਦਗੀ ਕਰਨੀ ਅਜੇ ਬਾਕੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਇਸਲਾਮਾਬਾਦ ਦੇ ਐੱਸਐੱਚਓ ਇੰਸਪੈਕਟਰ ਪ੍ਰਨੀਤ ਸਿੰਘ ਢਿੱਲੋਂ ਵੀ ਮੌਜੂਦ ਸਨ।

 

Vinkmag ad
Share Our Daily Posts

News Desk

Read Previous

ਸੁਨੀਲ ਜਾਖੜ ’ਤੇ ਸ਼ਸ਼ੋਪੰਜ ਖ਼ਤਮ, 15 ਨੂੰ ਹੋਣ ਵਾਲੀ ਕੰਪੇਨ ਕਮੇਟੀ ਦੀ ਬੈਠਕ ’ਚ ਸ਼ਾਮਲ ਹੋਣਗੇ ਚੰਨੀ ਤੇ ਸਿੱਧੂ

Read Next

ਬੇਰੁਜ਼ਗਾਰ ਅਧਿਆਪਕਾਂ ਨੇ ਫਿਰ ਕੀਤਾ ਜਲੰਧਰ ‘ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਲਾਠੀਚਾਰਜ ਦਾ ਦੋਸ਼