Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਬੇਰੁਜ਼ਗਾਰ ਅਧਿਆਪਕਾਂ ਨੇ ਫਿਰ ਕੀਤਾ ਜਲੰਧਰ ‘ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਲਾਠੀਚਾਰਜ ਦਾ ਦੋਸ਼

ਜਲੰਧਰ : ਸਿੱਖਿਆ ਵਿਭਾਗ ਵਿਚ ਬੀਐੱਡ ਦੀਆਂ ਪੰਜਾਬੀ, ਐੱਸਐੱਸਟੀ ਤੇ ਹਿੰਦੀ ਅਧਿਆਪਕਾਂ ਦੀਆਂ 9000 ਅਸਾਮੀਆਂ ਦੀ ਮੰਗ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਬੱਸ ਅੱਡੇ ਦੀ ਪਾਣੀ ਵਾਲੀ ਟੈਂਕੀ ਉਪਰ ਤੇ ਹੇਠਾਂ ਮੋਰਚਾ ਲਾਈ ਬੈਠੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਫਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰ ਦਿੱਤਾ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਵੇਰੇ ਕਰੀਬ ਸਾਢੇ ਛੇ ਵਜੇ ਬੱਸ ਅੱਡੇ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ ਤੇ ਨਾਅਰੇਬਾਜ਼ੀ ਕਰਦੇ ਹੋਏ ਮੰਤਰੀ ਦੇ ਘਰ ਬਾਹਰ ਪੁੱਜੇ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਿੰਗ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਪੁਲਿਸ ਨੇ ਧਰਨਾਕਾਰੀਆਂ ਨੂੰ ਧੂਹ ਧੂਹ ਕੇ ਬਾਹਰ ਕੱਢ ਦਿੱਤਾ ਤੇ ਅਧਿਆਪਕਾਂ ਨੇ ਲਾਠੀਚਾਰਜ ਦਾ ਦੋਸ਼ ਵੀ ਲਗਾਇਆ ਹੈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਕਾਫ਼ੀ ਖਿੱਚ ਧੂਹ ਹੋਈ। ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਤੇ ਅਮਨ ਸੇਖਾ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀ ਬੱਸ ਅੱਡੇ ਦੀ ਪਾਣੀ ਵਾਲੀ ਟੈਂਕੀ ਉਪਰ ਮੋਰਚਾ ਲਾਈ ਬੈਠੇ ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਪਰ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਲਾਰਿਆਂ ਤੋਂ ਇਲਾਵਾ ਕੁਝ ਨਹੀਂ ਕਰ ਰਹੇ। ਉਨ੍ਹਾਂ ਨੂੰ ਵਾਰ-ਵਾਰ ਸਿਰਫ਼ ਭਰੋਸੇ ਦੇ ਕੇ ਤੋਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਦੇ ਇਸ ਗੁਪਤ ਐਕਸ਼ਨ ਤਹਿਤ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ ਜਿਸ ਦੌਰਾਨ ਪੁਲਿਸ ਵੱਲੋਂ ਧਰਨਾਕਾਰੀਆਂ ਨਾਲ ਖਿੱਚਧੂਹ ਕੀਤੀ ਗਈ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Vinkmag ad
Share Our Daily Posts

News Desk

Read Previous

Crime News : ਕਾਂਗਰਸੀ ਆਗੂ ਦੇ ਪੁੱਤਰ ਦੀ ਹੱਤਿਆ ਕਰਨ ਵਾਲਾ ਏਐੱਸਆਈ ਗ੍ਰਿਫ਼ਤਾਰ

Read Next

ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਸੁਨਾਮੀ ਦੀ ਚਿਤਾਵਨੀ ਜਾਰੀ