Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕਿਸਾਨ ਅੰਦੋਲਨ ਖ਼ਤਮ : ਅੱਜ ਤੋਂ ਖੁੱਲ੍ਹਣਗੇ ਰਿਲਾਇੰਸ ਦੇ ਸਟੋਰ, ਹਜ਼ਾਰਾਂ ਕਾਮਿਆਂ ਨੂੰ ਫਿਰ ਤੋਂ ਮਿਲੇਗੀ ਨੌਕਰੀ

ਲੁਧਿਆਣਾ, ਜੇਐੱਨਐੱਨ : ਕਿਸਾਨ ਅੰਦੋਲਨ ਦੇ ਸਮਾਪਤ ਹੋਣ ਦੇ ਐਲਾਨ ਤੋਂ ਬਾਅਦ ਹੁਣ ਲੁਧਿਆਣਾ ਵਿਚ ਬੇਰੁਜ਼ਗਾਰ ਹੋਏ ਇਕ ਹਜ਼ਾਰ ਤੋਂ ਵੱਧ ਕਰਮਚਾਰੀ ਦੋਬਾਰਾ ਨੌਕਰੀ ‘ਤੇ ਪਰਤਣ ਦੀ ਤਿਆਰੀ ਵਿਚ ਹਨ। ਕਈ ਮਹੀਨਿਆਂ ਤੋਂ ਹੋਲਡ ‘ਤੇ ਪਏ ਲੁਧਿਆਣਾ ਦੇ ਰਿਲਾਇੰਸ ਨਾਲ ਸਬੰਧਿਤ ਸਟੋਰ 15 ਦਸੰਬਰ ਭਾਵ ਅੱਜ ਤੋਂ ਖੁੱਲ੍ਹਣੇ ਸ਼ੁਰੂ ਹੋ ਜਾਣਗੇ। ਇਸ ਨੂੰ ਲੈ ਕੇ ਭਾਵੇ ਹੀ ਅਝੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਇਸ ਲਈ ਵੱਖ-ਵੱਖ ਸ਼ਾਪਿੰਗ ਮਾਲ ਦੇ ਪ੍ਰਬੰਧਕਾਂ ਨੂੰ ਰਿਲਾਇੰਸ ਵੱਲੋਂ 15 ਦਸੰਬਰ ਤੋਂ ਆਪਣੇ ਆਪਰੇਸ਼ਨ ਦੋਬਾਰਾ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਰਿਲਾਇੰਸ ਦੇ ਕਈ ਸਟੋਰ ਬੰਦ ਹੋ ਜਾਣ ਨਾਲ ਲੁਧਿਆਣਾ ਵਿਚ ਹੀ ਇਕ ਹਜ਼ਾਰ ਤੋਂ ਵੱਧ ਲੋਕਾਂ ਦੀਆਂ ਨੌਕਰੀਆਂ ਚੱਲੀਆਂ ਗਈਆਂ ਸੀ।

ਕਿਸਾਨਾਂ ਨੇ ਕਈ ਸਟੋਰਾਂ ਦੀ ਭੰਨਤੋੜ ਕੀਤੀ ਸੀ। ਅਜਿਹੇ ‘ਚ ਕਰੀਬ ਇਕ ਸਾਲ ਤੋਂ ਬੰਦ ਪਏ ਸਟੋਰਾਂ ਦੇ ਖੁੱਲ੍ਹਣ ਨਾਲ ਜਿੱਥੇ ਲੁਧਿਆਣਾ ‘ਚ ਨੌਜਵਾਨਾਂ ਨੂੰ ਨੌਕਰੀਆਂ ਦੇ ਰੂਪ ‘ਚ ਰਾਹਤ ਮਿਲੇਗੀ, ਉਥੇ ਹੀ ਇਨ੍ਹਾਂ ਸਟੋਰਾਂ ਤੋਂ ਖਰੀਦਦਾਰੀ ਕਰਨ ਵਾਲੇ ਗਾਹਕਾਂ ਨੂੰ ਵੀ ਆਪਣੇ ਪਸੰਦੀਦਾ ਬ੍ਰਾਂਡ ਖਰੀਦਣ ਦਾ ਮੌਕਾ ਮਿਲੇਗਾ। ਇਨ੍ਹਾਂ ਸਟੋਰਾਂ ਦੇ ਬੰਦ ਹੋਣ ਕਾਰਨ ਨਾ ਸਿਰਫ਼ ਰਾਜ ਸਰਕਾਰ ਨੂੰ ਮਾਲੀਏ ਦੇ ਰੂਪ ਵਿੱਚ ਘਾਟਾ ਸਹਿਣਾ ਪਿਆ ਹੈ, ਸਗੋਂ ਕਈ ਨੌਜਵਾਨਾਂ ਨੂੰ ਨੌਕਰੀਆਂ ਤੋਂ ਹੱਥ ਧੋਣੇ ਪਏ ਹਨ। ਇਸ ਦੇ ਨਾਲ ਹੀ ਸਬਜ਼ੀਆਂ ਅਤੇ ਫਲ ਵੇਚਣ ਵਾਲੇ ਕਿਸਾਨਾਂ ਨੂੰ ਵੀ ਇਨ੍ਹਾਂ ਸਟੋਰਾਂ ਦੇ ਬੰਦ ਹੋਣ ਕਾਰਨ ਨੁਕਸਾਨ ਝੱਲਣਾ ਪਿਆ। ਰਿਲਾਇੰਸ ਦੇ ਇਕੱਲੇ ਲੁਧਿਆਣਾ ਵਿੱਚ ਦਰਜਨ ਤੋਂ ਵੱਧ ਰਿਟੇਲ ਸਟੋਰ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਰਿਲਾਇੰਸ ਦੇ ਵੱਖ-ਵੱਖ ਬ੍ਰਾਂਡਾਂ ਦੇ 150 ਦੇ ਕਰੀਬ ਸਟੋਰ ਹਨ, ਜੋ ਕਿਸਾਨਾਂ ਦੇ ਅੰਦੋਲਨ ਕਾਰਨ ਇਨ੍ਹੀਂ ਦਿਨੀਂ ਬੰਦ ਪਏ ਹਨ।

 

Vinkmag ad
Share Our Daily Posts

News Desk

Read Previous

ਆਪ ਪ੍ਰਧਾਨ ਗੁਰੂ ਨਗਰੀ ਤੋਂ ਜਲੰਧਰ ਲਈ ਰਵਾਨਾ, ਚੀਮਾ ਨਾ ਕਿਹਾ- ਕੇਜਰੀਵਾਲ ਜਦੋਂ ਅੰਮ੍ਰਿਤਸਰ ਆਉਂਦੇ ਹਨ ਤਾਂ ਸਿੱਧੂ ਕੰਬਣ ਲੱਗ ਜਾਂਦੈ

Read Next

ਡੀਏਵੀ ਕਾਲਜ ਦੇ ਕੋਲ ਸਕੂਟੀ ਸਵਾਰ ਬਜ਼ੁਰਗ ਦੀ ਦਰਦਨਾਕ ਹਾਦਸੇ ‘ਚ ਮੌਤ, ਪੈਟਰੋਲ ਪੰਪ ਤੋਂ ਬਾਹਰ ਆਉਂਦੇ ਟਰੈਕਟਰ ਨੇ ਮਾਰੀ ਟੱਕਰ