Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਹਿਰਾਸਤ ‘ਚ ਔਰਤ ਦੀ ਮੌਤ ਮਾਮਲੇ ‘ਚ SHO ਸਮੇਤ 4 ਪੁਲਿਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ

ਨਵਾਂਸ਼ਹਿਰ : ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਜਸਵੀਰ ਕੌਰ ਦੀ ਮੌਤ ਦੇ ਮਾਮਲੇ ‘ਚ ਪੁਲਿਸ ਥਾਣਾ ਸਿਟੀ ਵਿਖੇ ਐੱਸਐੱਚਓ ਇੰਸਪੈਕਟਰ ਹਰਕੀਰਤ ਸਿੰਘ ਵੱਲੋਂ ਪੁਲਿਸ ਥਾਣਾ ਸਦਰ ਦੇ ਐੱਸਐੱਚਓ ਅਵਤਾਰ ਸਿੰਘ ਅਤੇ ਤਿੰਨ ਹੋਰ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਧਾਰਾ 302, 34 ਆਈਪੀਸੀ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਪਰਿਵਾਰਕ ਮੈਂਬਰਾਂ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਡੀਐੱਸਪੀ ਦਵਿੰਦਰ ਸਿੰਘ ਘੁੰਮਣ ਤੇ ਡੀਐੱਸਪੀ ਸੁਰਿੰਦਰ ਚਾਂਦ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਕੀਤੀ ਗਈ ਹੈ।

ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਜਸਵੀਰ ਕੌਰ ਦੀ ਦਰਾਣੀ ਪ੍ਰਵੀਨ ਕੌਰ ਪਤਨੀ ਰਣਜੀਤ ਸਿੰਘ ਵਾਸੀ ਪਿੰਡ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਸ ਦੀ ਜਠਾਣੀ ਜਸਵੀਰ ਕੌਰ ਨੂੰ ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਐੱਸਐੱਚਓ ਅਵਤਾਰ ਸਿੰਘ ਅਤੇ ਤਿੰਨ ਹੋਰ ਅਣਪਛਾਤੇ ਪੁਲਿਸ ਮੁਲਾਜ਼ਮ ਉਸ ਦੇ ਘਰੋਂ ਪੁੱਛਗਿੱਛ ਲਈ ਗ੍ਰਿਫ਼ਤਾਰ ਕਰ ਕੇ ਲੈ ਗਏ ਸਨ। ਬਾਅਦ ‘ਚ ਪਤਾ ਲੱਗਾ ਕਿ ਥਾਣੇ ‘ਚ ਜਸਵੀਰ ਕੌਰ ਦੀ ਮੌਤ ਹੋ ਗਈ ਹੈ। ਪ੍ਰਵੀਨ ਕੌਰ ਨੇ ਉੱਚ ਅਧਿਕਾਰੀਆਂ ਨੂੰ ਜਸਵੀਰ ਕੌਰ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ ਸੀ। ਇੰਸਪੈਕਟਰ ਹਰਕੀਰਤ ਸਿੰਘ ਵੱਲੋਂ ਪੁਲਿਸ ਮੁਲਾਜ਼ਮ ਅਵਤਾਰ ਸਿੰਘ ਅਤੇ ਤਿੰਨ ਹੋਰ ਅਣਪਛਾਤੇ ਪੁਲਿਸ ਮੁਲਾਜ਼ਮਾਂ ਦੇ ਖਿਲਾਫ਼ ਧਾਰਾ 302, 34 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਤਿੰਨ ਮਹੀਨਿਆਂ ‘ਚ 100 ਰੁਪਏ ਵਧੇ ਆਂਡਿਆਂ ਦੇ ਰੇਟ, ਪੰਜਾਬ ਤੋਂ ਜੰਮੂ, ਸ਼੍ਰੀਨਗਰ ਤੇ ਬਿਹਾਰ ਤਕ ਸਪਲਾਈ

Read Next

ਬਾਲ ਵਿਆਹ ਰੋਕੂ ਐਕਟ ’ਚ ਕਿਸੇ ਵੀ ਧਰਮ ਨੂੰ ਛੋਟ ਨਹੀਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅਹਿਮ ਟਿੱਪਣੀ