Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਕੇਜਰੀਵਾਲ ਦਾ ਐਲਾਨ, ਜਲੰਧਰ ’ਚ ਬਣੇਗੀ ਸਪੋਰਟਸ ਯੂਨੀਵਰਸਿਟੀ ਤੇ ਕੌਮਾਂਤਰੀ ਹਵਾਈ ਅੱਡਾ

ਜਲੰਧਰ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ। ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਜਲੰਧਰ ’ਚ ਕੱਢੀ ਗਈ ਤਿਰੰਗਾ ਯਾਤਰਾ ਦੀ ਅਗਵਾਈ ਕਰ ਰਹੇ ਸਨ। ਡਾ. ਅੰਬੇਡਕਰ ਚੌਕ ਵਿਖੇ ਸਮਾਪਤ ਹੋਈ ਤਿਰੰਗਾ ਯਾਤਰਾ ਪਿੱਛੋਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੁਆਬੇ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ’ਚ ਰਹਿੰਦੇ ਹਨ ਤੇ ਬੀਤੇ ਲੰਬੇ ਅਰਸੇ ਤੋੋਂ ਮੰਗ ਕਰ ਰਹੇ ਹਨ ਕਿ ਜਲੰਧਰ ’ਚ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇ। ਪੰਜਾਬ ’ਚ ਆਪ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਕੌਮਾਂਤਰੀ ਹਵਾਈ ਅੱਡਾ ਵੀ ਬਣਾਇਆ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਦੀ ਸਪੋਰਟਸ ਇੰਡਸਟਰੀ ਵਿਸ਼ਵ ਪ੍ਰਸਿੱਧ ਹੈ। ਜਦੋਂ ਸਚਿਨ ਤੇਂਦੁਲਕਰ ਆਪਣੇ ਬੱਲੇ ਨਾਲ ਛੱਕੇ ਲਾਉਂਦੇ ਸਨ ਤਾਂ ਉਨ੍ਹਾਂ ਦਾ ਬੱਲਾ ਜਲੰਧਰ ਦਾ ਬਣਿਆ ਹੁੰਦਾ ਸੀ। ਜਦੋਂ ਓਲੰਪਿਕ ਖੇਡਾਂ ’ਚ ਕਾਂਸੇ ਦਾ ਮੈਡਲ ਜਿੱਤਣ ਵਾਲੀ ਹਾਕੀ ਦੀ ਟੀਮ ਖੇਡਦੀ ਸੀ ਤਾਂ ਹਾਕੀ ਤੇ ਬਾਲ ਜਲੰਧਰ ਦੇ ਬਣੇ ਹੁੰਦੇ ਸਨ।

ਕੇਜਰੀਵਾਲ ਨੇ ਤਿਰੰਗਾ ਯਾਤਰਾ ਨੂੰ ਪੰਜਾਬ ਦੀ ਏਕਤਾ, ਅਖੰਡਤਾ ਤੇ ਭਾਈਚਾਰੇ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਕਾਲਾ ਦੌਰ ਦੇਖਿਆ ਹੈ ਤੇ ਕੋਈ ਨਹੀਂ ਚਾਹੁੰਦਾ ਕਿ ਉਹ ਦਿਨ ਵਾਪਸ ਆਉਣ। ਇਸ ਲਈ ਸਾਰੇ ਪੰਜਾਬ ਦੀ ਏਕਤਾ, ਅਖੰਡਤਾ ਤੇ ਖ਼ੁਸ਼ਹਾਲੀ ਲਈ ਕੰਮ ਕਰਨਗੇ।

ਤਿੰਰਾਗ ਯਾਤਰਾ ਭਗਵਾਨ ਵਾਲਮੀਕਿ ਚੌਕ ਤੋਂ ਸ਼ੁਰੂ ਹੋਈ ਤੇ ਲਗਪਗ 98 ਮਿੰਟ ਬਾਅਦ ਡਾਕਟਰ ਅੰਬੇਡਕਰ ਚੌਕ ’ਚ ਪੁੱਜੀ ਜਿੱਥੇ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਹੋਰਨਾਂ ਆਗੂਆਂ ਨਾਲ ਡਾ. ਬੀਆਰ ਅੰਬੇਡਕਰ ਨੂੰ ਨਮਨ ਵੀ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇਸ਼ ਦੇ ਸਭ ਤੋਂ ਜ਼ਿਆਦਾ ਪੜ੍ਹੇ ਲਿਖੇ ਵਿਅਕਤੀ ਸਨ ਜਿਨ੍ਹਾਂ ਨੇ ਕਈ ਮਾਸਟਰ ਡਿਗਰੀਆਂ ਹਾਸਲ ਕੀਤੀਆਂ ਸਨ ਤੇ ਲੰਡਨ ਤੇ ਅਮਰੀਕਾ ਤੋੋਂ ਪੀਐੱਚਡੀ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਡਾਕਟਰ ਅੰਬੇਡਕਰ ਦਾ ਸੁਪਨਾ ਸੀ ਕਿ ਦੇਸ਼ ਦੇ ਹਰੇਕ ਬੱਚੇ ਨੂੰ ਸਿੱਖਿਆ ਮਿਲਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਡਾਕਟਰ ਅੰਬੇਡਕਰ ਦੇ ਇਸ ਅਧੂਰੇ ਸੁਪਨੇ ਨੂੰ ਪੂਰਿਆਂ ਕਰੇਗੀ।

ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਸਖ਼ਤ ਆਲੋਚਨਾ ਕੀਤੀ। ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਵਰ੍ਹੇਗੰਢ ਮਨਾਉਂਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦੇ ਕੇ ਥੱਕ ਚੁੱਕਾ ਹੈ ਤੇ ਹੁਣ ਆਪ ਦੀ ਸਰਕਾਰ ਬਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਮਲ ਦਾ ਫੁੱਲ ਚਿੱਕੜ ’ਚ ਖਿੜਦਾ ਹੈ ਤੇ ਆਪ ਦਾ ਝਾੜੂ ਚਿੱਕੜ ਨੂੰ ਸਾਫ਼ ਕਰ ਦੇਵੇਗਾ। ਪੰਜਾਬ ਦੇ ਮੌਜੂਗਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨਾਂ ’ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੋਰੇ ਐਲਾਨ ਕੀਤੇ ਜਾ ਰਹੇ ਹਨ ਤੇ ਇਹ ਕਿਹਾ ਜਾ ਰਿਹਾ ਹੈ ਕਿ ਸਿਰਫ਼ 80 ਦਿਨਾਂ ਦੇ ਕੰਮ ਨੂੰ ਦੇਖਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਸੰਭਵ ਨਹੀਂ ਹੈ ਤੇ ਕਾਂਗਰਸ ਨੂੰ ਪੌਣੇ ਪੰਜ ਸਾਲ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਕਾਂਗਰਸ ਛੱਡ ਕੇ ਚਲੇ ਗਏ ਹਨ ਹੁਣ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਹੈ ਪਰ ਸੱਚਾਈ ਇਹ ਹੈ ਕਿ ਤਾਂ ਨਾ ਪੰਜਾਬ, ਨਾ ਹੀ ਲੋਕ ਤੇ ਨਾ ਹੀ ਕਾਂਗਰਸ ਹੁਣ ਉਨ੍ਹਾਂ ਨਾਲ ਹੈ।

ਇਸ ਤੋਂ ਪਹਿਲਾਂ ਸ੍ਰੀ ਰਾਮ ਚੌਕ ’ਚ ਲਗਪਗ ਇਕ ਘੰਟਾ ਦੇਰ ਨਾਲ ਪੁੱਜੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਭਗਵੰਤ ਮਾਨ, ਜਰਨੈਲ ਸਿੰਘ, ਆਪ ਦੇ ਸਹਿ ਇੰਚਾਰਜ ਰਾਘਵ ਚੱਢਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੋਢੀ, ਬਲਕਾਰ ਸਿੰਘ, ਰਾਜਵਿੰਦਰ ਕੌਰ, ਰਮਣੀਕ ਰੰਧਾਵਾ ਡਾ.ਸ਼ਿਵ ਦਿਆਲ ਮਾਲੀ, ਡਾ. ਸੰਜੀਵ ਸ਼ਰਮਾ, ਅੰਮ੍ਰਿਤਪਾਲ ਸਿੰਘ, ਸਰਬਜੀਤ ਕੌਰ ਮਾਣੂਕੇ, ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਰੋੜੀ, ਮੀਤ ਹੇਅਰ, ਤਰਨਦੀਪ ਸੰਨੀ, ਦਰਸ਼ਨ ਲਾਲ ਭਗਤ, ਬਾਰੀ ਸੁਲੇਮਾਨੀ, ਨਿਤਿਨ ਹਾਂਡਾ, ਡਾ.ਰਾਜੇਸ਼ ਬੱਬਰ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਬਾਲ ਵਿਆਹ ਰੋਕੂ ਐਕਟ ’ਚ ਕਿਸੇ ਵੀ ਧਰਮ ਨੂੰ ਛੋਟ ਨਹੀਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅਹਿਮ ਟਿੱਪਣੀ

Read Next

ਪੰਜਾਬ ‘ਚ ਧੁੰਦ ਦੀ ਦਸਤਕ ਨਾਲ ਸ਼ੁਰੂ ਹੋਈ ਕੜਾਕੇ ਦੀ ਠੰਢ, ਕਈ ਜ਼ਿਲ੍ਹਿਆਂ ‘ਚ ਪਾਰਾ 5 ਡਿਗਰੀ ਤਕ ਪੁੱਜਾ