Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਲੁਧਿਆਣਾ ‘ਚ CM ਚਰਨਜੀਤ ਚੰਨੀ ਅੱਜ ਪੰਜ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ, ਹਲਕਾ ਈਸਟ ‘ਚ ਕਰਨਗੇ ਰੈਲੀ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਇੱਕ ਵਾਰ ਫਿਰ ਲੁਧਿਆਣਾ ਆ ਰਹੇ ਹਨ। ਇਸ ਦੌਰੇ ਦੌਰਾਨ ਉਹ ਹਲਕਾ ਪੂਰਬੀ ਵਿੱਚ ਚਾਰ ਅਤੇ ਪੱਛਮੀ ਵਿੱਚ ਇੱਕ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਉਹ ਹਲਕਾ ਉੱਤਰੀ ਵਿੱਚ ਬਣੇ ਅੰਬੇਡਕਰ ਭਵਨ ਦਾ ਉਦਘਾਟਨ ਵੀ ਕਰਨਗੇ। ਹਲਕਾ ਪੂਰਬੀ ਵਿਖੇ ਰੈਲੀ ਨੂੰ ਵੀ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਇਸ ਦੌਰਾਨ ਸ਼ਹਿਰ ਲਈ ਕੁਝ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰ ਸਕਦੇ ਹਨ।

ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਦੱਸਿਆ ਕਿ ਮੁੱਖ ਮੰਤਰੀ ਪ੍ਰਦਰਸ਼ਨੀ ਕੇਂਦਰ, ਈਸਟ ਐਂਡ ਕਲੱਬ, ਪਾਮ ਪਾਰਕ ਅਤੇ ਸਟੈਟਿਕ ਕੰਪੈਕਟਰ ਦਾ ਨੀਂਹ ਪੱਥਰ ਰੱਖਣਗੇ। ਰੈਲੀ ਦੌਰਾਨ ਉਹ ਸ੍ਰੀ ਰਵਿਦਾਸ ਆਡੀਟੋਰੀਅਮ, ਮਦਰ ਐਂਡ ਚਾਈਲਡ ਹਸਪਤਾਲ ਸੈਕਟਰ-32 ਅਤੇ ਸੀਐਚਸੀ ਸੁਭਾਸ਼ ਨਗਰ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕਰਨਗੇ। ਇਸ ਤੋਂ ਇਲਾਵਾ ਉਹ ਰੋਸ਼ਨੀ ਵਿੱਚ ਇੱਕ ਮੋਬਾਈਲ ਕਲੀਨਿਕ ਦਾ ਉਦਘਾਟਨ ਵੀ ਕਰਨਗੇ। ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੇ ਨਿੱਜੀ ਤੌਰ ’ਤੇ ਦੋ ਮੋਬਾਈਲ ਕਲੀਨਿਕ ਤਿਆਰ ਕਰਵਾਏ ਹਨ। ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਅਪਰੇਸ਼ਨ ਲਈ ਟੀਮ ਮੁਹੱਈਆ ਕਰਵਾਈ ਜਾਵੇਗੀ ਅਤੇ ਉਹ ਆਪਣੇ ਦੋਸਤਾਂ ਰਾਹੀਂ ਖਰਚਾ ਚੁੱਕਣਗੇ।

ਹਲਕਾ ਵੈਸਟ ਅਟਲ ਅਪਾਰਟਮੈਂਟ ਦਾ ਰੱਖਣਗੇ ਨੀਂਹ ਪੱਥਰ

ਹਲਕਾ ਪੱਛਮੀ ਵਿੱਚ ਮੁੱਖ ਮੰਤਰੀ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਬਣਾਏ ਜਾਣ ਵਾਲੇ ਅਟਲ ਅਪਾਰਟਮੈਂਟ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ ਲੁਧਿਆਣਾ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰੋਜੈਕਟ ਹੈ। ਇਸ ‘ਚ ਮੱਧ ਵਰਗ ਦੇ ਲੋਕਾਂ ਨੂੰ ਘੱਟ ਕੀਮਤ ‘ਤੇ ਫਲੈਟ ਮਿਲਣਗੇ।

ਸ਼ਹਿਰ ਵਿੱਚ ਤਿੰਨ ਥਾਵਾਂ ’ਤੇ ਬਣਾਏ ਗਏ ਹਨ ਹੈਲੀਪੈਡ

ਮੁੱਖ ਮੰਤਰੀ ਦੇ ਪ੍ਰੋਗਰਾਮਾਂ ਲਈ ਪ੍ਰਸ਼ਾਸਨ ਨੇ ਹਲਕਾ ਪੱਛਮੀ ਦੇ ਕਰਨੈਲ ਸਿੰਘ ਨਗਰ, ਸਰਕਾਰੀ ਗਰਲਜ਼ ਕਾਲਜ ਅਤੇ ਹੈਮਪਟਨ ਹੋਮ ਚੰਡੀਗੜ੍ਹ ਰੋਡ ’ਤੇ ਤਿੰਨ ਹੈਲੀਪੈਡ ਬਣਾਏ ਹਨ।

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਧੁੰਦ ਦੀ ਦਸਤਕ ਨਾਲ ਸ਼ੁਰੂ ਹੋਈ ਕੜਾਕੇ ਦੀ ਠੰਢ, ਕਈ ਜ਼ਿਲ੍ਹਿਆਂ ‘ਚ ਪਾਰਾ 5 ਡਿਗਰੀ ਤਕ ਪੁੱਜਾ

Read Next

ਮੋਗਾ ‘ਚ ਫੂਡ ਗਰੇਡ ਐਂਡ ਵਰਕਰ ਯੂਨੀਅਨ ਵੱਲੋਂ ਕੀਤੀ ਰੈਲੀ ‘ਚ ਪਹੁੰਚੇ ਨਵਜੋਤ ਸਿੱਧੂ, ਆਪਣੇ ਅੰਦਾਜ਼ ‘ਚ ਲਾਇਆ ਛੱਕਾ