Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

336 ਘੰਟੇ ਰਹਿ ਗਏ ਕਾਂਗਰਸੀਏ ਲੱਭਣੇ ਨਹੀਂ : ਸੁਖਬੀਰ ਬਾਦਲ

ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਮਾਲਵੇ ਚ 65 ਸੀਟਾਂ ਦੋਆਬੇ ਵਿੱਚ ਖਾਤਾ ਖੋਲ੍ਹਣਾ, ਆਪ ਦੀ ਅਜੇ ਤਾਂ ਗੱਡੀ ਵੀ ਸਟਾਰਟ ਨਹੀਂ ਹੋਈ ਅਤੇ ਕਾਂਗਰਸ ਨੂੰ ਇਸ ਵਾਰ ਲੋਕਾਂ ਨੇ ਕੁੱਟਣਾ ਹੈ ਅਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਭਾਰੀ ਬਹੁਮੱਤ ਨਾਲ ਜਿੱਤੇਗਾ। ਸੁਖਬੀਰ ਬਾਦਲ ਨੇ ਕਿਹਾ ਕਿ 336ਘੰਟੇ ਰਹਿ ਗਏ ਇਸ ਤੋਂ ਬਾਅਦ ਕਾਂਗਰਸੀ ਲੱਭਣਗੇ ਨਹੀਂ ਅਤੇ ਤੁਹਾਡੇ ਪਿੱਛੇ ਉਸ ਤਰ੍ਹਾਂ ਚਿਪਕਣਗੇ ਜਿਵੇਂ ਮੱਖੀਆਂ ਗੁੜ ਤੇ ਝਪਕਦੀਆਂ ਹਨ । ਇਸ ਵਾਰ ਇਨ੍ਹਾਂ ਧੱਕੇਸ਼ਾਹੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਪ੍ਰੰਤੂ ਅਕਾਲੀਆਂ ਦਾ ਦਿਲ ਬਹੁਤ ਵੱਡਾ ਹੁੰਦਾ ਹੈ ਅਤੇ ਉਹ ਹਮੇਸ਼ਾ ਮੁਆਫ਼ ਕਰਦੇ ਹਨ ਪ੍ਰੰਤੂ ਇਸ ਵਾਰ ਵਿਰੋਧੀਆਂ ਤੇ ਜ਼ੁਲਮ ਢਾਹੁਣ ਵਾਲਿਆਂ ਨੂੰ ਅਕਾਲੀ ਸਰਕਾਰ ਦੌਰਾਨ ਬਖ਼ਸ਼ਿਆ ਨਹੀਂ ਜਾਵੇਗਾ । ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਨਿਕਲੇ ਨੂੰ ਦੋ ਮਹੀਨੇ ਹੋ ਗਏ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਬਣਾ ਕੇ ਛੱਡਾਂਗਾ । ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਵੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਆਪਣੇ ਘਰਾਂ ਵਿਚ ਨਾ ਬੈਠਣ ਅਤੇ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਅਤੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ । ਸੁਖਬੀਰ ਬਾਦਲ ਨੇ ਕਿਹਾ ਕਿ ਮਾਝੇ ਦੀ ਪਵਿੱਤਰ ਧਰਤੀ ਤੇ ਸਾਨੂੰ ਮਾਣ ਹੈ ਅੱਜ ਇਹ ਪੰਥ ਦੀ ਧਰਤੀ ਹੈ । ਉਨ੍ਹਾਂ ਕਿਹਾ ਕਿ ਸਾਰੀਆਂ ਤਾਕਤਾਂ ਕਾਂਗਰਸ, ਭਾਜਪਾ, ਆਪ ਪੰਥਕ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੂੰ ਕਮਜ਼ੋਰ ਕਰਨ ਵਿੱਚ ਲੱਗੀਆਂ ਹੋਈਆਂ ਹਨ ਪਰੰਤੂ ਇਸਦੇ ਬਾਵਜੂਦ ਵੀ ਅਕਾਲੀ ਦਲ ਨੂੰ ਕੋਈ ਪ੍ਰਵਾਹ ਨਹੀਂ ।ਇਸ ਮੌਕੇ ਤੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਜ਼ਿਲਾ ਪ੍ਰਧਾਨ ਰਮਨਦੀਪ ਸੰਧੂ ਦੀ ਪ੍ਰਸੰਸਾ ਕਰਦਿਆਂ ਹੋਇਆਂ ਕਿਹਾ ਕਿ ਉਹ ਅਕਾਲੀ ਦਲ ਦਾ ਹੋਣਹਾਰ ਵਰਕਰ ਹੈ ਅਤੇ ਸਰਕਾਰ ਆਉਣ ਤੇ ਉਸ ਨੂੰ ਪੂਰੀ ਤਾਕਤ ਦਿੱਤੀ ਜਾਵੇਗੀ । ਇਸ ਮੌਕੇ ਤੇ ਰਮਨਦੀਪ ਸਿੰਘ ਸੰਧੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਚੋਣ ਲੜ ਰਹੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਅਤੇ ਸੁਖਬੀਰ ਬਾਦਲ ਨੂੰ ਵਚਨ ਦਿੱਤਾ ਕਿ ਉਹ ਪੂਰੀ ਤਨਦੇਹੀ ਨਾਲ ਪਿੰਡ ਪਿੰਡ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣਗੇ । ਇਸ ਮੌਕੇ ਤੇ ਹਲਕਾ ਬਟਾਲਾ ਤੋਂ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਨੂੰ ਤੱਤੀ ਵਾਅ ਨਹੀਂ ਲੱਗਣ ਦੇਣਗੇ ਅਤੇ ਹਲਕੇ ਦੇ ਪਿੰਡਾਂ ਦਾ ਵਿਕਾਸ ਕਰਵਾਉਣ ਲਈ ਦਿਨ ਰਾਤ ਇਕ ਕਰਨਗੇ । ਛੋਟੇਪੁਰ ਨੇ ਕਿਹਾ ਕਿ ਉਹ ਆਪਣੇ ਵੋਟਰਾਂ ਸਪੋਟਰਾਂ ਅਤੇ ਵਰਕਰਾਂ ਦੇ ਨਾਲ ਹਮੇਸ਼ਾ ਚੱਟਾਨ ਵਾਂਗ ਖਡ਼੍ਹੇ ਰਹਿਣਗੇ ।ਇਸ ਮੌਕੇ ਤੇ ਲਖਬੀਰ ਸਿੰਘ ਲੋਧੀਨੰਗਲ ਵਿਧਾਇਕ , ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ,ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਅਨਿਲ ਜੋਸ਼ੀ,ਸੁਭਾਸ਼ ਓਹਰੀ ਬਟਾਲਾ ਤੋਂ ਇਲਾਵਾ ਸੈਂਕੜੇ ਵਰਕਰ ਹਾਜ਼ਰ ਸਨ ।

Vinkmag ad
Share Our Daily Posts

News Desk

Read Previous

Emergency Landing : ਜੰਮੂ ਤੋਂ ਚੰਡੀਗੜ੍ਹ ਜਾ ਰਹੇ ਕੇਂਦਰ ਸਰਕਾਰ ਦੇ ਪਵਨ ਹੰਸ ਹੈਲੀਕਾਪਟਰ ਦੀ ਖ਼ਰਾਬ ਮੌਸਮ ਕਾਰਨ ਭੋਗਪੁਰ ਵਿਖੇ ਐਮਰਜੈਂਸੀ ਲੈਂਡਿੰਗ

Read Next

15 ਸਾਲ ਦੇ ਨਾਬਾਲਗ ਨੇ ਮਾਤਾ-ਪਿਤਾ ਦੀ ਹੱਤਿਆ ਕੀਤੀ, ਛੋਟੇ ਭਰਾ ’ਤੇ ਵੀ ਕੁਲਹਾੜੀ ਨਾਲ ਕੀਤਾ ਵਾਰ