Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

15 ਸਾਲ ਦੇ ਨਾਬਾਲਗ ਨੇ ਮਾਤਾ-ਪਿਤਾ ਦੀ ਹੱਤਿਆ ਕੀਤੀ, ਛੋਟੇ ਭਰਾ ’ਤੇ ਵੀ ਕੁਲਹਾੜੀ ਨਾਲ ਕੀਤਾ ਵਾਰ

ਜੇਐੱਨਐੱਨ, ਜੈਪੁਰ : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿਚ 15 ਸਾਲ ਦੇ ਇਕ ਨਾਬਾਲਗ ਨੇ ਕੁਲਹਾੜੀ ਨਾਲ ਵਾਰ ਕਰ ਕੇ ਮੰਜੀ ’ਤੇ ਸੌਂ ਰਹੇ ਆਪਣੇ ਮਾਤਾ-ਪਿਤਾ ਦੀ ਹੱਤਿਆ ਕਰ ਦਿੱਤੀ। ਉਸ ਨੇ ਛੋਟੇ ਭਰਾ ਦੇ ਸਿਰ ’ਤੇ ਵੀ ਕੁਲਹਾੜੀ ਨਾਲ ਵਾਰ ਕੀਤਾ, ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਘਰ ਤੋਂ ਫਰਾਰ ਹੋ ਗਿਆ। ਉਸ ਨੇ ਪਿੰਡ ਤੋਂ ਕੁਝ ਦੂਰ ਜਾ ਕੇ ਲੋਕਾਂ ਨੂੰ ਮਾਤਾ-ਪਿਤਾ ਦੀ ਹੱਤਿਆ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪੁੱਜੀ। ਗੰਭੀਰ ਰੂਪ ਨਾਲ ਜ਼ਖ਼ਮੀ ਦੋਸ਼ੀ ਦੇ ਛੋਟੇ ਭਰਾ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਕੇ ਕੁਲਹਾੜੀ ਬਰਾਮਦ ਕੀਤੀ ਹੈ।

ਨੋਹਰ ਪੁਲਿਸ ਥਾਣਾ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਫੇਫਾਨਾ ਪਿੰਡ ਵਿਚ 42 ਸਾਲਾ ਸ਼ੀਸ਼ਪਾਲ ਆਪਣੀ ਪਤਨੀ ਇੰਦਰਾ (38) ਦੋ ਮੁੰਡਿਆਂ ਅਜੇ (15) ਤੇ ਵਿਜੇ (14) ਨਾਲ ਰਹਿੰਦੇ ਸਨ। ਜੋੜਾ ਖੇਤੀ ਕਰਦਾ ਸੀ। ਉਨ੍ਹਾਂ ਦੇ ਵੱਡੇ ਬੇਟੇ ਅਜੇ ਨੂੰ ਨਸ਼ੇ ਦੀ ਆਦਤ ਪੈ ਗਈ ਸੀ। ਇਸ ਕਾਰਨ ਪਰਿਵਾਰ ਨੇ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਭੇਜਿਆ ਸੀ। ਉੱਥੇ ਕੁਝ ਦਿਨ ਰਹਿਣ ਤੋਂ ਬਾਅਦ ਉਹ ਵਾਪਸ ਘਰ ਆ ਗਿਆ। ਘਰ ਆਉਣ ਤੋਂ ਬਾਅਦ ਅਜੇ ਫਿਰ ਨਸ਼ਾ ਕਰਨ ਲੱਗਾ ਤਾਂ ਪਿਤਾ ਨੇ ਉਸ ਨੂੰ ਫਿਰ ਨਸ਼ਾ ਮੁਕਤੀ ਕੇਂਦਰ ਵਿਚ ਭੇਜਣ ਦਾ ਫ਼ੈਸਲਾ ਕੀਤਾ। ਇਸ ਤੋਂ ਨਾਰਾਜ਼ ਹੋ ਕੇ ਉਸ ਨੇ ਬੁੱਧਵਾਰ ਰਾਤ ਕਰੀਬ 9 ਵਜੇ ਘਰ ਵਿਚ ਮੰਜੀ ’ਤੇ ਸੌਂ ਰਹੇ ਮਾਤਾ-ਪਿਤਾ ਦੀ ਕੁਲਹਾੜੀ ਨਾਲ ਵਾਰ ਕਰ ਕੇ ਹੱਤਿਆ ਕਰ ਦਿੱਤੀ।

ਕੁਲਹਾੜੀ ਦੇ ਵਾਰ ਨਾਲ ਤੜਫਦੇ ਮਾਤਾ-ਪਿਤਾ ਦੀ ਆਵਾਜ਼ ਸੁਣ ਕੇ ਦੋਸ਼ੀ ਦਾ ਛੋਟਾ ਭਰਾ ਮੌਕੇ ’ਤੇ ਪੁੱਜਾ ਤਾਂ ਉਸਦੇ ਸਿਰ ’ਚ ਵੀ ਵਾਰ ਕੀਤਾ। ਲਹੂ-ਲੁਹਾਣ ਹਾਲਤ ਵਿਚ ਜ਼ਮੀਨ ’ਤੇ ਡਿੱਗ ਕੇ ਛੋਟਾ ਭਰਾ ਬੇਹੋਸ਼ ਹੋ ਗਿਆ। ਉਸ ਨੂੰ ਮਿ੍ਰਤਕ ਸਮਝ ਕੇ ਦੋਸ਼ੀ ਉੱਥੋਂ ਨਿਕਲ ਗਿਆ। ਘਰ ਤੋਂ ਭੱਜ ਕੇ ਦੋਸ਼ੀ ਨੇ ਪਿੰਡ ਵਾਸੀਆਂ ਨੂੰ ਮਾਤਾ-ਪਿਤਾ ਤੇ ਭਰਾ ਦੀ ਹੱਤਿਆ ਕਰਨ ਦੀ ਗੱਲ ਕਹੀ। ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਮਿ੍ਰਤ ਜੋੜੇ ਨੂੰ ਹਸਪਤਾਲ ਦੀ ਮੋਰਚੀ ਵਿਚ ਪਹੁੰਚਾਇਆ। ਉੱਥੇ ਜ਼ਖ਼ਮੀ ਵਿਜੇ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।

 

 

Vinkmag ad
Share Our Daily Posts

News Desk

Read Previous

336 ਘੰਟੇ ਰਹਿ ਗਏ ਕਾਂਗਰਸੀਏ ਲੱਭਣੇ ਨਹੀਂ : ਸੁਖਬੀਰ ਬਾਦਲ

Read Next

ਭਿਆਨਕ ਸੜਕ ਹਾਦਸੇ ’ਚ ਇਕੋ ਘਰ ਦੇ ਤਿੰਨ ਜੀਆਂ ਸਮੇਤ ਚਾਰ ਦੀ ਮੌਤ