Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਕੈਪਟਨ ਪੁੱਜੇ ਦਿੱਲੀ, ਭਾਜਪਾ ਆਗੂਆਂ ਨਾਲ ਗਠਜੋੜ ਤੇ ਸੀਟ ਸ਼ੇਅਰਿੰਗ ’ਤੇ ਹੋਵੇਗੀ ਚਰਚਾ,ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਹੋਵੇਗੀ ਮੁਲਾਕਾਤ

ਜੇਐੱਨਐੱਨ, ਚੰਡੀਗਡ਼੍ਹ : ਭਾਰਤੀ ਜਨਤਾ ਪਾਰਟੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਗਠਜੋਡ਼ ਨੂੰ ਅੰਤਮ ਰੂਪ ਦੇਣ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਗਏ ਹਨ। ਉਹ ਅਗਲੇ ਤਿੰਨ ਦਿਨਾਂ ਤਕ ਦਿੱਲੀ ’ਚ ਹੀ ਰਹਿਣਗੇ ਤੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਦੋਵੇਂ ਪਾਰਟੀਆਂ ਵਿਚਾਲੇ ਮੁੱਖ ਤੌਰ ’ਤੇ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣੀ ਹੈ। ਕਿਉਂਕਿ ਕੈਪਟਨ ਨੇ ਜ਼ਿਲ੍ਹਾ ਪੱਧਰ ’ਤੇ ਆਪਣੀ ਪਾਰਟੀ ਦਾ ਸੰਗਠਨਾਤਮਕ ਢਾਂਚਾ ਖਡ਼੍ਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ’ਚ ਸੀਟਾਂ ਨੂੰ ਲੈ ਕੇ ਤਸਵੀਰ ਸਪਸ਼ਟ ਹੋਣ ਤੋਂ ਬਾਅਦ ਦੋਵੇਂ ਪਾਰਟੀਆਂ ਆਪੋ-ਆਪਣੇ ਖੇਤਰ ’ਚ ਜ਼ੋਰ ਲਗਾ ਸਕਦੀਆਂ ਹਨ। ਜਾਣਕਾਰੀ ਮੁਤਾਬਕ ਕੈਪਟਨ ਸਭ ਤੋਂ ਪਹਿਲਾਂ ਭਾਜਪਾ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਤੇ ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਮਗਰੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਹਾਲਾਂਕਿ ਹਾਲੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਕੈਪਟਨ ਦੇ ਇਸੇ ਦਿੱਲੀ ਦੌਰੇ ਦੌਰਾਨ ਸੀਟਾਂ ਨੂੰ ਲੈ ਕੇ ਤਸਵੀਰ ਸਪਸ਼ਟ ਹੋਵੇਗੀ ਜਾਂ ਨਹੀਂ। ਹਾਲੇ ਤਕ ਇਹ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਪੰਜਾਬ ’ਚ 70 ਸੀਟਾਂ ’ਤੇ ਚੋਣ ਲਡ਼ ਸਕਦੀ ਹੈ ਜਦਕਿ ਕੈਪਟਨ ਦੀ ਪਾਰਟੀ ਲਈ 35 ਸੀਟਾਂ ਛੱਡੀਆਂ ਜਾਣਗੀਆਂ। ਕਿਉਂਕਿ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੀ ਇਹ ਪਹਿਲੀ ਚੋਣ ਹੈ। ਇਸ ਲਈ ਹੇਠਲੇ ਪੱਧਰ ’ਤੇ ਹਾਲੇ ਪਾਰਟੀ ਦਾ ਢਾਂਚਾ ਵੀ ਨਹੀਂ ਬਣ ਸਕਿਆ ਤੇ ਬਾਕੀ 12 ਸੀਟਾਂ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਲਈ ਛੱਡੀਆਂ ਜਾਣਗੀਆਂ। ਹਾਲਾਂਕਿ ਜਦੋਂ ਤਕ ਕੈਪਟਨ ਦੀ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਨਹੀਂ ਹੋ ਜਾਂਦੀ ਉਦੋਂ ਤਕ ਤਸਵੀਰ ਸਪਸ਼ਟ ਨਹੀਂ ਹੋ ਸਕੇਗੀ। ਉੱਥੇ, ਕੈਪਟਨ ਦੇ ਕਰੀਬੀ ਸੂਤਰ ਦੱਸਦੇ ਹਨ ਕਿ ਹੁਣ ਚੋਣ ਕਮਿਸ਼ਨ ਦੀ ਟੀਮ ਨੇ ਦੌਰਾ ਕਰ ਲਿਆ ਹੈ, ਜਿਸ ਤੋਂ ਇਹ ਸੰਕੇਤ ਮਿਲਦੇ ਹਨ ਕਿ ਚੋਣ ਜ਼ਾਬਤਾ ਜਨਵਰੀ ਦੇ ਪਹਿਲੇ ਜਾਂ ਦੂਜੇ ਹਫ਼ਤੇ ਲੱਗ ਜਾਵੇਗਾ। ਇਸ ਲਈ ਹੁਣ ਗਠਜੋਡ਼ ਨੂੰ ਲੈ ਕੇ ਜ਼ਿਆਦਾ ਦੇਰ ਕਰਨ ਦਾ ਮਤਲਬ ਨਹੀਂ ਰਹਿ ਜਾਂਦਾ ਕਿਉਂਕਿ ਗਠਜੋਡ਼ ਤੇ ਸੀਟਾਂ ਨੂੰ ਲੈ ਕੇ ਤਸਵੀਰ ਸਪਸ਼ਟ ਹੋਣ ਤੋਂ ਬਾਅਦ ਦੋਵੇਂ ਹੀ ਪਾਰਟੀਆਂ ਆਪੋ ਆਪਣੇ ਵਿਧਾਨ ਸਭਾ ਖੇਤਰਾਂ ’ਚ ਜ਼ੋਰ ਲਗਾ ਸਕਦੀਆਂ ਹਨ। ਉੱਥੇ, ਭਾਜਪਾ ਭਾਵੇਂ ਪੰਜਾਬ ’ਚ ਸਥਾਪਤ ਪਾਰਟੀ ਹੋਵੇ ਪਰ ਇਹ ਪਹਿਲਾ ਮੌਕਾ ਹੈ ਜਦੋਂ ਉਹ ਪੂਰੇ ਪੰਜਾਬ ’ਚ ਚੋਣ ਲਡ਼ਨ ਜਾ ਰਹੀ ਹੈ। ਅਕਾਲੀ ਦਲ ਨਾਲ ਗਠਜੋਡ਼ ’ਚ ਰਹਿੰਦੇ ਹੋਏ ਭਾਜਪਾ ਕਦੇ ਵੀ 23 ਸੀਟਾਂ ਤੋਂ ਜ਼ਿਆਦਾ ’ਤੇ ਚੋਣ ਨਹੀਂ ਲਡ਼ ਸਕੀ।

Vinkmag ad
Share Our Daily Posts

News Desk

Read Previous

ਭਿਆਨਕ ਸੜਕ ਹਾਦਸੇ ’ਚ ਇਕੋ ਘਰ ਦੇ ਤਿੰਨ ਜੀਆਂ ਸਮੇਤ ਚਾਰ ਦੀ ਮੌਤ

Read Next

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੀ ਪ੍ਰਤਾਪਪੁਰਾ ਸਬਜ਼ੀ ਮੰਡੀ ‘ਚ ਵਰਕਰਾਂ ਨੂੰ ਕਰਨਗੇ ਸੰਬੋਧਨ