Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਪ੍ਰਤਾਪਪੁਰਾ ਰੈਲੀ ‘ਚ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਚੋਣ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ

ਜਲੰਧਰ : ਪ੍ਰਤਾਪਪੁਰਾ ਵਿਚ ਕਾਂਗਰਸ ਦੀ ਰੈਲੀ 2 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਦੇ ਨਾਲ ਸ਼ੁਰੂ ਹੋ ਗਈ। ਉਨ੍ਹਾਂ ਦਾ ਰੈਲੀ ਵਿਚ ਪੁੱਜਣ ਉਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਜਿਹੜੇ ਨਾਜ਼ੁਕ ਮੋੜ ਉਪਰ ਖੜ੍ਹਾ ਹੈ, ਇਥੋਂ ਇਸ ਨੂੰ ਅੱਗੇ ਵਧਾਉਣ ਦੀ ਲੋੜ ਹੈ। ਪੰਜਾਬ ਚੋਣ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਵੀ ਪੁੱਜੇ ਹੋਏ ਹਨ। ਜਾਖੜ ਨੇ ਕਿਹਾ ਕਿ 32 ਕਿਸਾਨ ਜਥੇਬੰਦੀਆਂ ਨੇ ਆਪਣਾ ਏਕਾ ਕਾਇਮ ਕੀਤਾ ਸੀ ਪਰ ਅਸੀਂ ਦੋ ਜਣਿਆਂ ਨੂੰ ਇਕੱਠੇ ਨਹੀਂ ਕਰ ਪਾ ਰਹੇ ਹਾਂ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਪੁੱਜੇ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਉਹ ਭਾਜਪਾ ਨਾਲ ਰਲੇ ਹੋਏ ਹਨ ਅਤੇ ਸੁਖਬੀਰ ਸਿੰਘ ਬਾਦਲ ਉਨ੍ਹਾਂ ਦਾ ਸਾਥ ਦਿੰਦਾ ਸੀ।ਸੁਖਬੀਰ ਸਿੰਘ ਬਾਦਲ ਅੱਤ ਦਾ ਝੂਠ ਬੋਲਦਾ ਹੈ। ਕੇਜਰੀਵਾਲ ਖਿਲਾਫ ਬੋਲਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਆਪਣੇ ਸਕੂਲ ਸਿੱਖਿਆ ਸਿਸਟਮ ਦਾ ਢੰਡੋਰਾ ਪਿੱਟਦੇ ਹਨ ਜਦੋਂਕਿ ਦਿੱਲੀ ਸਿੱਖਿਆ ਦੇ ਖੇਤਰ ਵਿਚ ਪੱਛੜਿਆ ਹੈ।

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਿਸ਼ਨ 2022 ਦਾ ਆਗਾਜ਼ ਦੋਆਬੇ ਦੀ ਧਰਤੀ ਤੋਂ ਕੀਤਾ ਹੈ। ਕਾਂਗਰਸ ਪਾਰਟੀ ਦੇ ਇਤਿਹਾਸ ਵਿਚ ਦੋਆਬੇ ਦੇ ਵੱਡੇ ਲੀਡਰਾਂ ਦਾ ਬਹੁਤ ਯੋਗਦਾਨ ਰਿਹਾ ਹੈ। ਬਾਦਲ ਸਰਕਾਰ ਉਤੇ ਵਰ੍ਹਦਿਆਂ ਚੌਧਰੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਦੋਆਬੇ ਨੂੰ ਅਣਗੌਲਿਆਂ ਕੀਤਾ ਸੀ।

ਬਸਪਾ ਦੇ ਸਾਬਕਾ ਆਗੂ ਸੁਖਵਿੰਦਰ ਸਿੰਘ ਕੋਟਲੀ, ਬਸਪਾ ਦੇ ਫਿਲੌਰ ਤੋਂ ਆਗੂ ਅੰਮ੍ਰਿਤਪਾਲ ਭੌਂਸਲੇ, ਬਲਬੀਰ ਸਿੰਘ ਸਰਪੰਚ ਕੋਟਲੀ ਥਾਨ ਸਿੰਘ, ਰਾਏ ਬਰਿੰਦਰ ਸਾਬਕਾ ਕੌਂਸਲਰ, ਸੁਰਜੀਤ ਸਿੰਘ ਫਿਲੌਰ, ਬਲਜਿੰਦਰ ਸਿੰਘ ਬਸਪਾ ਆਗੂ ਤੇ ਹੋਰ ਆਗੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

ਸੁਨੀਲ ਜਾਖੜ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦਾ ਆਗਾਜ਼ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਸੀ। ਫਿਰ ਸੰਘਰਸ਼ ਪ੍ਰਚੰਡ ਹੁੰਦਾ ਗਿਆ ਤੇ ਇਕ ਸਾਲ ਤਕ ਚੱਲੇ ਇਸ ਲਹੂ ਵੀਟਵੇਂ ਸੰਘਰਸ਼ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ। ਕਾਂਗਰਸ ਦੇ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਅਤੇ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਸੀ ਏਕਤਾ ਨਾਲ ਸੰਘਰਸ਼ ਜਿੱਤਿਆ ਹੈ।

ਦੇਸ਼ ਵਿਚ ਸਰਕਾਰ ਬਣਾਉਣ ਲਈ ਰਾਹ ਪੰਜਾਬ ਵਿਚੋਂ ਹੋ ਕੇ ਨਿਕਲਦਾ ਹੈ। ਇਸ ਲਈ ਲਈ ਸੋਨੀਆ ਗਾਂਧੀ ਨੂੰ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪਹਿਲ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਮੇਰੀਆਂ ਗੱਲਾਂ ਮੰਚ ਉਪਰ ਬੈਠੇ ਕਈ ਸਾਥੀਆਂ ਨੂੰ ਚੰਗੀਆਂ ਨਹੀਂ ਲੱਗਣਗੀਆਂ। ਇਕ ਵਾਰ ਮੌਕਾ ਮੰਗਣ ਵਾਲੇ ਕੇਜਰੀਵਾਲ ਨੂੰ ਕੋਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਦੋ ਵਾਰ ਮੌਕਾ ਦਿੱਤਾ ਸੀ ਪਰ ਮੌਕਾ ਨਹੀਂ ਸੰਭਾਲ ਸਕੇ।

ਕਰਜ਼ਾ ਬਹੁਤ ਪੰਜਾਬ ਸਿਰ ਚੜ੍ਹਿਆ ਹੋਇਆ ਹੈ। ਇਸ ਲਈ ਪੰਜਾਬੀਓ ਭਰੋਸੇਯੋਗਤਾ ਦੇ ਆਧਾਰ ਉੱਤੇ ਹੀ ਵੋਟਾਂ ਪਾਈਆਂ ਜਾਣ।ਅਕਾਲੀ ਦਲ ਜੁਝਾਰੂ ਪਾਰਟੀ ਸੀ ਪਰ ਬਾਦਲਾਂ ਨੇ ਉਸ ਨੂੰ ਨਿੱਜੀ ਹਿੱਤਾਂ ਵਾਲੀ ਪਾਰਟੀ ਬਣਾ ਦਿੱਤਾ ਹੈ।

 

 

Vinkmag ad
Share Our Daily Posts

News Desk

Read Previous

ਜਲੰਧਰ ’ਚ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਨੇ ਡਾਇਵਰਟ ਕੀਤਾ ਟਰੈਫਿਕ, ਮੋਗਾ ਤੋਂ ਆਉਣ ਵਾਲੇ ਵਾਹਨ ਇਸ ਰਸਤੇ ਰਾਹੀਂ ਹੋ ਸਕਣਗੇ ਸ਼ਹਿਰ ’ਚ ਦਾਖਲ

Read Next

ਜਲੰਧਰ ’ਚ ਚੰਨੀ ਸਿੱਧੂ ਰੈਲੀ : ਨਕੋਦਰ ਰੋਡ ’ਤੇ ਲੱਗਾ ਜਾਮ, ਸੀਐਮ ਦਾ ਘਿਰਾਓ ਕਰਨ ਪਹੁੰਚੇ ਗਊ ਰੱਖਿਅਕ ਗ੍ਰਿਫ਼ਤਾਰ