Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 16, 2026

ਜਲੰਧਰ ’ਚ ਚੰਨੀ ਸਿੱਧੂ ਰੈਲੀ : ਨਕੋਦਰ ਰੋਡ ’ਤੇ ਲੱਗਾ ਜਾਮ, ਸੀਐਮ ਦਾ ਘਿਰਾਓ ਕਰਨ ਪਹੁੰਚੇ ਗਊ ਰੱਖਿਅਕ ਗ੍ਰਿਫ਼ਤਾਰ

ਜੇਐਨਐਨ, ਜਲੰਧਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਵਿਚ ਘਿਰਾਓ ਕਰਨ ਪਹੁੰਚੇ ਹਿੰਦੂ ਜਾਗ੍ਰਿਤੀ ਮੰਚ ਦੇ ਵਰਕਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗਊ ਰੱਖਿਅਕ ਲਈ ਮੁਹਿੰਮ ਚਲਾ ਰਹੇ ਹਿੰਦੂ ਜਾਗ੍ਰਿਤੀ ਮੰਚ ਦੇ ਪ੍ਰਧਾਨ ਮਨਦੀਪ ਬਖਸ਼ੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਵਰਕਰ ਪ੍ਰਤਾਪਪੁਰਾ ਪਹੁੰਚੇ ਸਨ। ਮਨਦੀਪ ਬਖਸ਼ੀ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਸਾਲ 2016 ਤੋਂ ਕਾਓ ਸੈਸ ਇਕੱਠਾ ਕਰ ਰਹੀ ਹੈ ਪਰ ਇਹ ਗਊਸ਼ਾਲਾਵਾਂ ਨੂੰ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਗਊਸ਼ਾਲਾਵਾਂ ਵਿੱਚ ਪਸ਼ੂ ਪਾਲਣ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਗਊ ਵਿਰੋਧੀ ਹਨ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਨੇ ਸਾਰੇ ਗਊ ਰੱਖਿਅਕਾਂ ਨੂੰ ਗ੍ਰਿਫ਼ਤਾਰ ਕਰਕੇ ਕਿਸੇ ਅਣਪਛਾਤੀ ਥਾਂ ‘ਤੇ ਲਿਜਾਇਆ ਗਿਆ ਹੈ।

ਉਧਰ, ਨਕੋਦਰ ਰੋਡ ‘ਤੇ ਸਥਿਤ ਪ੍ਰਤਾਪਪੁਰਾ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰੈਲੀ ਲਈ ਵਰਕਰਾਂ ਦਾ ਪੁੱਜਣਾ ਸ਼ੁਰੂ ਹੋ ਗਿਆ ਹੈ। ਵਿਧਾਇਕ, ਪਾਰਟੀ ਦੇ ਸੀਨੀਅਰ ਆਗੂ ਵਰਕਰਾਂ ਸਮੇਤ ਰੈਲੀ ਵਾਲੀ ਥਾਂ ‘ਤੇ ਪਹੁੰਚਣ ਦੀ ਤਿਆਰੀ ਕਰ ਰਹੇ ਹਨ। ਵੱਡੀ ਗਿਣਤੀ ‘ਚ ਵਰਕਰ ਵੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਕਾਰਨ ਨਕੋਦਰ ਰੋਡ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਰਸਤੇ ਨੂੰ ਭਾਰੀ ਵਾਹਨਾਂ ਲਈ ਪਹਿਲਾਂ ਹੀ ਬੰਦ ਕਰ ਦਿੱਤਾ ਸੀ। ਉਨ੍ਹਾਂ ਲਈ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੁਪਹਿਰ 2 ਵਜੇ ਦੇ ਕਰੀਬ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ। ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਬਾਬਾ ਹੈਨਰੀ, ਵਿਧਾਇਕ ਸੁਸ਼ੀਲ ਰਿੰਕੂ ਵੀ ਵਰਕਰਾਂ ਸਮੇਤ ਮੌਕੇ ‘ਤੇ ਪਹੁੰਚ ਰਹੇ ਹਨ। ਰੈਲੀ ਵਿੱਚ ਮੇਅਰ ਜਗਦੀਸ਼ ਰਾਜ ਰਾਜਾ, ਜਲੰਧਰ ਮਹਿਲਾ ਕਾਂਗਰਸ ਦੀ ਪ੍ਰਧਾਨ ਡਾ: ਜਸਲੀਨ ਸੇਠੀ ਵੀ ਵਰਕਰਾਂ ਸਮੇਤ ਪਹੁੰਚ ਰਹੇ ਹਨ।

 

Vinkmag ad
Share Our Daily Posts

News Desk

Read Previous

ਪ੍ਰਤਾਪਪੁਰਾ ਰੈਲੀ ‘ਚ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਚੋਣ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ

Read Next

ਬਾਦਲਾਂ ਦੀਆਂ ਬੱਸਾਂ ਜ਼ਬਤ ਕਰਨ ਦੇ ਮਾਮਲੇ ‘ਚ ਹੁਣ ਸੁਪਰੀਮ ਕੋਰਟ ਨੇ ਵੀ ਦਿੱਤਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਪੜ੍ਹੋ ਕੀ ਕਿਹਾ…