Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਬਾਦਲਾਂ ਦੀਆਂ ਬੱਸਾਂ ਜ਼ਬਤ ਕਰਨ ਦੇ ਮਾਮਲੇ ‘ਚ ਹੁਣ ਸੁਪਰੀਮ ਕੋਰਟ ਨੇ ਵੀ ਦਿੱਤਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਪੜ੍ਹੋ ਕੀ ਕਿਹਾ…

ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ਦੇ ਮਾਮਲੇ ‘ਚ ਇਕ ਵਾਰ ਫਿਰ ਤੋਂ ਝਾੜ ਪਾਉਂਦੇ ਹੋਏ ਹਾਈਕੋਰਟ ਵੱਲੋਂ ਸੁਣਾਏ ਫ਼ੈਸਲੇ ‘ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸਿਆਸੀ ਲੜਾਈ ਅਦਾਲਤਾਂ ‘ਚ ਨਾ ਲੜੋ। ਸੁਪਰੀਮ ਕੋਰਟ ਨੇ ਆਰਬਿਟ ਬੱਸ ਮੁੱਦੇ ‘ਤੇ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਬਤ ਕੀਤੀਆਂ ਗਈਆਂ ਬੱਸਾਂ ਛੱਡ ਕੇ ਕਿਸ਼ਤਾਂ ਵਿਚ ਟੈਕਸ ਭਰਵਾਉਣ ਦਾ ਫੈਸਲਾ ਸੁਣਾਇਆ ਸੀ, ਜਿਸਨੂੰ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਦੱਸ ਦਈਏ ਕਿ ਟਰਾਂਸਪੋਰਟ ਵਿਭਾਗ ਪੰਜਾਬ ਨੇ ਨਿਊ ਦੀਪ ਬੱਸ ਕੰਪਨੀ ਤੇ ਆਰਬਿਟ ਕੰਪਨੀ ਦੀਆਂ ਕਈ ਬੱਸਾਂ ਨੂੰ ਟੈਕਸ ਨਾ ਭਰਨ ਕਾਰਨ ਉਨ੍ਹਾਂ ਦੇ ਪਰਮਿਟ ਰੱਦ ਕਰ ਕੇ ਜ਼ਬਤ ਕਰ ਲਿਆ ਸੀ। ਟਰਾਂਸਪੋਰਟ ਵਿਭਾਗ ਦੀ ਇਸ ਕਾਰਵਾਈ ਖਿਲਾਫ਼ ਬੱਸ ਕੰਪਨੀਆਂ ਵੱਲੋਂ ਪਾਈ ਪਟੀਸ਼ਨ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਨੇ ਟਰਾਂਸਪੋਰਟ ਮੰਤਰੀ ਪੰਜਾਬ ਰਾਜਾ ਵੜਿੰਗ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ ਜਿਸ ਤਹਿਤ ਨਿਊ ਦੀਪ ਤੇ ਬਾਦਲਾਂ ਦੀ ਆਰਬਿਟ ਏਵੀਏਸ਼ਨ ਦੀਆਂ ਬੱਸਾਂ ਜ਼ਬਤ ਕਰਨ ਤੇ ਪਰਮਿਟ ਰੱਦ ਕਰਨ ਦਾ ਹੁਕਮ ਦਿੱਤਾ ਗਿਆ ਸੀ।

 

Vinkmag ad
Share Our Daily Posts

News Desk

Read Previous

ਜਲੰਧਰ ’ਚ ਚੰਨੀ ਸਿੱਧੂ ਰੈਲੀ : ਨਕੋਦਰ ਰੋਡ ’ਤੇ ਲੱਗਾ ਜਾਮ, ਸੀਐਮ ਦਾ ਘਿਰਾਓ ਕਰਨ ਪਹੁੰਚੇ ਗਊ ਰੱਖਿਅਕ ਗ੍ਰਿਫ਼ਤਾਰ

Read Next

Punjab Election 2022 : ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਮਿਲ ਕੇ ਲੜਨਗੇ ਚੋਣ, ਸ਼ੇਖਾਵਤ ਨੇ ਕਿਹਾ- ਸੀਟਾਂ ਦੀ ਵੰਡ ‘ਤੇ ਫ਼ੈਸਲਾ ਬਾਅਦ ‘ਚ