Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਜਲੰਧਰ ’ਚ ਚੰਨੀ ਸਿੱਧੂ ਰੈਲੀ : ਨਕੋਦਰ ਰੋਡ ’ਤੇ ਲੱਗਾ ਜਾਮ, ਸੀਐਮ ਦਾ ਘਿਰਾਓ ਕਰਨ ਪਹੁੰਚੇ ਗਊ ਰੱਖਿਅਕ ਗ੍ਰਿਫ਼ਤਾਰ

ਜਲੰਧਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਵਿਚ ਘਿਰਾਓ ਕਰਨ ਪਹੁੰਚੇ ਹਿੰਦੂ ਜਾਗ੍ਰਿਤੀ ਮੰਚ ਦੇ ਵਰਕਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗਊ ਰੱਖਿਅਕ ਲਈ ਮੁਹਿੰਮ ਚਲਾ ਰਹੇ ਹਿੰਦੂ ਜਾਗ੍ਰਿਤੀ ਮੰਚ ਦੇ ਪ੍ਰਧਾਨ ਮਨਦੀਪ ਬਖਸ਼ੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਵਰਕਰ ਪ੍ਰਤਾਪਪੁਰਾ ਪਹੁੰਚੇ ਸਨ। ਮਨਦੀਪ ਬਖਸ਼ੀ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਸਾਲ 2016 ਤੋਂ ਕਾਓ ਸੈਸ ਇਕੱਠਾ ਕਰ ਰਹੀ ਹੈ ਪਰ ਇਹ ਗਊਸ਼ਾਲਾਵਾਂ ਨੂੰ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਗਊਸ਼ਾਲਾਵਾਂ ਵਿੱਚ ਪਸ਼ੂ ਪਾਲਣ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਗਊ ਵਿਰੋਧੀ ਹਨ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਨੇ ਸਾਰੇ ਗਊ ਰੱਖਿਅਕਾਂ ਨੂੰ ਗ੍ਰਿਫ਼ਤਾਰ ਕਰਕੇ ਕਿਸੇ ਅਣਪਛਾਤੀ ਥਾਂ ‘ਤੇ ਲਿਜਾਇਆ ਗਿਆ ਹੈ।

ਉਧਰ, ਨਕੋਦਰ ਰੋਡ ‘ਤੇ ਸਥਿਤ ਪ੍ਰਤਾਪਪੁਰਾ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰੈਲੀ ਲਈ ਵਰਕਰਾਂ ਦਾ ਪੁੱਜਣਾ ਸ਼ੁਰੂ ਹੋ ਗਿਆ ਹੈ। ਵਿਧਾਇਕ, ਪਾਰਟੀ ਦੇ ਸੀਨੀਅਰ ਆਗੂ ਵਰਕਰਾਂ ਸਮੇਤ ਰੈਲੀ ਵਾਲੀ ਥਾਂ ‘ਤੇ ਪਹੁੰਚਣ ਦੀ ਤਿਆਰੀ ਕਰ ਰਹੇ ਹਨ। ਵੱਡੀ ਗਿਣਤੀ ‘ਚ ਵਰਕਰ ਵੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਕਾਰਨ ਨਕੋਦਰ ਰੋਡ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਰਸਤੇ ਨੂੰ ਭਾਰੀ ਵਾਹਨਾਂ ਲਈ ਪਹਿਲਾਂ ਹੀ ਬੰਦ ਕਰ ਦਿੱਤਾ ਸੀ। ਉਨ੍ਹਾਂ ਲਈ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੁਪਹਿਰ 2 ਵਜੇ ਦੇ ਕਰੀਬ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ। ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਬਾਬਾ ਹੈਨਰੀ, ਵਿਧਾਇਕ ਸੁਸ਼ੀਲ ਰਿੰਕੂ ਵੀ ਵਰਕਰਾਂ ਸਮੇਤ ਮੌਕੇ ‘ਤੇ ਪਹੁੰਚ ਰਹੇ ਹਨ। ਰੈਲੀ ਵਿੱਚ ਮੇਅਰ ਜਗਦੀਸ਼ ਰਾਜ ਰਾਜਾ, ਜਲੰਧਰ ਮਹਿਲਾ ਕਾਂਗਰਸ ਦੀ ਪ੍ਰਧਾਨ ਡਾ: ਜਸਲੀਨ ਸੇਠੀ ਵੀ ਵਰਕਰਾਂ ਸਮੇਤ ਪਹੁੰਚ ਰਹੇ ਹਨ।

 

Vinkmag ad
Share Our Daily Posts

News Desk

Read Previous

Punjab Election 2022 : ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਮਿਲ ਕੇ ਲੜਨਗੇ ਚੋਣ, ਸ਼ੇਖਾਵਤ ਨੇ ਕਿਹਾ- ਸੀਟਾਂ ਦੀ ਵੰਡ ‘ਤੇ ਫ਼ੈਸਲਾ ਬਾਅਦ ‘ਚ

Read Next

ਚੰਡੀਗੜ੍ਹ ‘ਚ ਓਮੀਕ੍ਰੋਨ ਵੇਰੀਐਂਟ ਦਾ ਅਲਰਟ, ਸ਼ਹਿਰ ਦੇ ਸਾਰੇ ਸਕੂਲ ਹੋਣਗੇ ਬੰਦ, ਟੀਚਰ ਤੇ ਸਟੂਡੈਂਟ ਹੋ ਚੁੱਕੇ ਹਨ ਸੰਕ੍ਰਮਿਤ