Breaking News :

ਮਾਸੂਮ ‘ਦਿਲਰੋਜ਼’ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

ਜਲੰਧਰ: ਅੰਕਿਤ ਕਤਲ ਮਾਮਲੇ ‘ਚ ਪੁਲਿਸ ਦਾ ਬਿਆਨ

ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਸਪੋਰਟਸ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮਚਿਆ ਚੀਕ-ਚਿਹਾੜਾ

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਚੰਨੀ ਦਾ ਪਹਿਲਾ ਬਿਆਨ, ਕਿਹਾ– ‘ਮੈਂ ਤੁਹਾਡੇ ਵਿਚਕਾਰ ਸੁਦਾਮਾ ਬਣ ਕੇ ਆਉਣਾ ਹੈ’

ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 8 ਤੋਂ 10 ਨੌਜਵਾਨਾਂ ਨੇ ਆਪਣੀ 4 ਮਹੀਨੇ ਦੀ ਗਰਭਵਤੀ ਪਤਨੀ ਨਾਲ ਦਵਾਈ ਲੈਣ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸੁਲਤਾਨਪੁਰ ਲੋਧੀ ‘ਚ ਵੱਡੀ ਘਟਨਾ: ਪੁੱਤ ਦੀਆਂ ਅੱਖਾਂ ਸਾਹਮਣੇ ਪਿਤਾ ਨੂੰ ਦਾਤਰ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

ਟ੍ਰੈਫਿਕ ਪੁਲਿਸ ਇੰਚਾਰਜ ਜੋਨ 3 ਇੰਸਪੈਕਟਰ ਸੁਖਜਿੰਦਰ ਸਿੰਘ ਪਬਲਿਕ ਮੀਟਿੰਗ ਕਰਦੇ ਹੋਏ ਬਈਆ ਸਬਜ਼ੀ ਮੰਡੀ ਟ੍ਰੈਫਿਕ ਨਿਯਮਾਂ ਨੂੰ ਲੈਕੇ

ਚੋਰਾਂ ਨੇ ਭਗਵਾਨ ਦੇ ਘਰ ਨੂੰ ਵੀ ਨਾ ਬਖ਼ਸ਼ਿਆ, ਚੋਰੀ ਤਾਂ ਕੀਤੀ ਹੀ, ਉੱਤੋਂ CCTV ਦਾ DVR ਵੀ ਉਡਾ ਲੈ ਗਏ

ਮਿਸਿਜ ਇੰਡੀਆ ਦੂਜੇ ਨੰਬਰ ਤੇ ਰਹਿਣ ਵਾਲੀ ਰਾਜਵੰਤ ਕੌਰ ਵਾਹਨ ਨੇ ਮੱਕੜ ਪਰਿਵਾਰ ਦਾ‌‌ ਨਾਮ‌ ਕੀਤਾ ਉਚਾ ਮੱਕੜ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ

April 20, 2024

ਚੰਡੀਗੜ੍ਹ ‘ਚ ਓਮੀਕ੍ਰੋਨ ਵੇਰੀਐਂਟ ਦਾ ਅਲਰਟ, ਸ਼ਹਿਰ ਦੇ ਸਾਰੇ ਸਕੂਲ ਹੋਣਗੇ ਬੰਦ, ਟੀਚਰ ਤੇ ਸਟੂਡੈਂਟ ਹੋ ਚੁੱਕੇ ਹਨ ਸੰਕ੍ਰਮਿਤ

ਚੰਡੀਗੜ੍ਹ : ਕੋਰੋਨਾ ਦੀ ਲਾਗ ਹੁਣ ਸਕੂਲਾਂ ਤਕ ਪਹੁੰਚ ਗਈ ਹੈ। ਸ਼ਹਿਰ ਵਿਚ ਇਕ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਅਤੇ ਇਕ ਸਰਕਾਰੀ ਸਕੂਲ ਦਾ ਅਧਿਆਪਕ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ। ਅਜਿਹੇ ‘ਚ ਮਹਾਮਾਰੀ ਦੇ ਨਵੇਂ ਰੂਪ ਦੇ ਖਤਰੇ ਦੇ ਮੱਦੇਨਜ਼ਰ ਸ਼ਹਿਰ ਦੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਹਿਰ ਦੇ ਸਾਰੇ ਸਕੂਲਾਂ ਵਿਚ 20 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਕੂਲ 9 ਜਨਵਰੀ 2022 ਤਕ ਬੰਦ ਰਹਿਣਗੇ। ਵਿਭਾਗ ਨੇ ਇਹ ਫੈਸਲਾ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਆਮ ਤੌਰ ‘ਤੇ ਦਸੰਬਰ ‘ਚ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਹੁੰਦੀਆਂ ਸਨ ਪਰ ਇਸ ਵਾਰ ਕੋਰੋਨਾ ਮਹਾਮਾਰੀ ਦੇ ਖਤਰੇ ਨੂੰ ਦੇਖਦੇ ਹੋਏ ਸਕੂਲਾਂ ‘ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਅਕਾਦਮਿਕ ਕੈਲੰਡਰ ਵਿਚ ਸਿੱਖਿਆ ਵਿਭਾਗ ਵੱਲੋਂ ਸ਼ਹਿਰ ਦੇ ਸਕੂਲਾਂ ਵਿਚ 27 ਦਸੰਬਰ 2021 ਤੋਂ 5 ਜਨਵਰੀ 2022 ਤਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਸ਼ਹਿਰ ਵਿਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗੀ ਮਾਹਿਰਾਂ ਦੀ ਮੰਨੀਏ ਤਾਂ ਸਕੂਲ 9 ਜਨਵਰੀ ਤਕ ਬੰਦ ਰਹਿਣਗੇ, ਲੋੜ ਪੈਣ ‘ਤੇ ਛੁੱਟੀਆਂ ਵੀ ਹੋਣਗੀਆਂ।

ਚੋਣ ਡਿਊਟੀ ‘ਤੇ ਲੱਗੇ ਅਧਿਆਪਕਾਂ ਨੂੰ ਕੋਈ ਰਾਹਤ ਨਹੀਂ

ਕੋਰੋਨਾ ਇਨਫੈਕਸ਼ਨ ਦੇ ਖਤਰੇ ਦੇ ਮੱਦੇਨਜ਼ਰ ਵਿਭਾਗ ਨੇ ਭਾਵੇਂ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੋਵੇ ਪਰ ਨਗਰ ਨਿਗਮ ਚੋਣਾਂ ਵਿਚ ਡਿਊਟੀ ‘ਤੇ ਲੱਗੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੂੰ ਕੋਈ ਰਾਹਤ ਨਹੀਂ ਮਿਲੇਗੀ। ਚੋਣ ਡਿਊਟੀ ਵਿਚ ਲੱਗੇ ਸਕੂਲ ਸਟਾਫ਼ ਨੂੰ 21 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਣ ਤਕ ਚੋਣ ਦਾ ਚਾਰਜ ਸੰਭਾਲਣਾ ਪਵੇਗਾ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਧਿਆਪਕ ਛੁੱਟੀ ਲੈ ਸਕਣਗੇ।

Vinkmag ad
Share Our Daily Posts

News Desk

Read Previous

ਜਲੰਧਰ ’ਚ ਚੰਨੀ ਸਿੱਧੂ ਰੈਲੀ : ਨਕੋਦਰ ਰੋਡ ’ਤੇ ਲੱਗਾ ਜਾਮ, ਸੀਐਮ ਦਾ ਘਿਰਾਓ ਕਰਨ ਪਹੁੰਚੇ ਗਊ ਰੱਖਿਅਕ ਗ੍ਰਿਫ਼ਤਾਰ

Read Next

ਪੰਜਾਬ ‘ਚ 20 ਦਸੰਬਰ ਤੋਂ ਕਿਸਾਨ ਮੁੜ ਰੇਲਵੇ ਟ੍ਰੈਕਾਂ ’ਤੇ ਡਟਣਗੇ, ਟੋਲ ਟੈਕਸ ਵਧਾਉਣ ਦਾ ਕਰ ਰਹੇ ਵਿਰੋਧ