Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੰਜਾਬ ‘ਚ 20 ਦਸੰਬਰ ਤੋਂ ਕਿਸਾਨ ਮੁੜ ਰੇਲਵੇ ਟ੍ਰੈਕਾਂ ’ਤੇ ਡਟਣਗੇ, ਟੋਲ ਟੈਕਸ ਵਧਾਉਣ ਦਾ ਕਰ ਰਹੇ ਵਿਰੋਧ

ਚੰਡੀਗੜ੍ਹ. ਟੋਲ ਦਰਾਂ ‘ਚ ਵਾਧੇ ਖ਼ਿਲਾਫ਼ ਅੰਦੋਲਨ ਦੀ ਚਿਤਾਵਨੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਨੇ 20 ਦਸੰਬਰ ਤੋਂ ਪੰਜਾਬ ‘ਚ ਸੂਬਾ ਪੱਧਰ ‘ਤੇ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਟੋਲ ਰੇਟ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੂਬੇ ਦੇ ਨੌਂ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦੀ ਹੜਤਾਲ ਜਾਰੀ ਰਹੇਗੀ। ਦਰਅਸਲ ਕਿਸਾਨਾਂ ਵੱਲੋਂ ਸੂਬੇ ਭਰ ‘ਚੋਂ 140 ਤੋਂ ਵੱਧ ਪੱਕੇ ਮੋਰਚੇ ਹਟਾ ਦਿੱਤੇ ਗਏ ਹਨ ਪਰ ਟੋਲ ਦਰਾਂ ‘ਚ ਵਾਧੇ ਨੂੰ ਲੈ ਕੇ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦੀ ਹੜਤਾਲ ਅਜੇ ਵੀ ਜਾਰੀ ਹੈ |

ਬੀਕੇਯੂ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਡੀ ਯੂਨੀਅਨ ਵੱਲੋਂ 39 ਥਾਵਾਂ ’ਤੇ ਧਰਨੇ ਦਿੱਤੇ ਗਏ ਸਨ ਤੇ ਅਸੀਂ 30 ਥਾਵਾਂ ਤੋਂ ਉਨ੍ਹਾਂ ਨੂੰ ਹਟਾ ਦਿੱਤਾ ਹੈ। ਜਦੋਂ ਤਕ ਵਧੀਆਂ ਟੋਲ ਦਰਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਹ ਨੌਂ ਟੋਲ ਪਲਾਜ਼ਿਆਂ ‘ਤੇ ਹੀ ਡਟੇ ਰਹਿਣਗੇ। ਹਰਿਆਣਾ ‘ਚ ਰੇਟ ਵਧਾ ਦਿੱਤੇ ਗਏ ਸਨ ਪਰ ਸੂਬਾ ਸਰਕਾਰ ਨੇ ਐਲਾਨ ਕੀਤਾ ਕਿ ਟੋਲ ਪਲਾਜ਼ੇ ਪੁਰਾਣੇ ਰੇਟਾਂ ਦੇ ਨਾਲ ਹੀ ਚੱਲਦੇ ਰਹਿਣਗੇ, ਅਸੀਂ ਪੰਜਾਬ ਸਰਕਾਰ ਦੇ ਜਵਾਬ ਦੀ ਉਡੀਕ ਕਰ ਰਹੇ ਹਾਂ।

 

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਓਮੀਕ੍ਰੋਨ ਵੇਰੀਐਂਟ ਦਾ ਅਲਰਟ, ਸ਼ਹਿਰ ਦੇ ਸਾਰੇ ਸਕੂਲ ਹੋਣਗੇ ਬੰਦ, ਟੀਚਰ ਤੇ ਸਟੂਡੈਂਟ ਹੋ ਚੁੱਕੇ ਹਨ ਸੰਕ੍ਰਮਿਤ

Read Next

ਮੁੱਖ ਮੰਤਰੀ ਦੇ ਦੋਸ਼ਾਂ ਤੋਂ ਦੁਖੀ ਬਸਪਾ ਪੰਜਾਬ ਪ੍ਰਧਾਨ ਜਸਵੀਰ ਗੜ੍ਹੀ, ਕਿਹਾ- ਚੰਨੀ ਡੀਜੀਪੀ ਦੀ ਨਿਯੁਕਤੀ ਵੀ ਨਹੀਂ ਬਚਾ ਸਕੇ