Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਜਲੰਧਰ ਪੁਲਿਸ ਨੇ 5 ਕਰੋੜ ਦੀ ਹੈਰੋਇਨ ਸਮੇਤ ਜੰਮੂ-ਕਸ਼ਮੀਰ ਦੇ ਦੋ ਤਸਕਰ ਕੀਤੇ ਕਾਬੂ, ਇਕ ਤਸਕਰ 15 ਸਾਲ ਕਰ ਚੁੱਕਿਆ ਹੈ ਫ਼ੌਜ ‘ਚ ਨੌਕਰੀ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਸਟਾਫ ਦੀ ਪੁਲਿਸ ਨੇ ਜੰਮੂ ਕਸ਼ਮੀਰ ਦੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਕੀਤੀ ਹੈ। ਕਾਬੂ ਕੀਤੇ ਗਏ ਤਸਕਰਾਂ ਵਿਚੋਂ ਇਕ ਤਸਕਰ 15 ਸਾਲ ਤਕ ਫ਼ੌਜ ਵਿੱਚ ਨੌਕਰੀ ਕਰ ਚੁੱਕਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਗੁਰਬਾਜ ਸਿੰਘ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਜੰਮੂ ਕਸ਼ਮੀਰ ਦੇ ਦੋ ਨਸ਼ਾ ਤਸਕਰ ਇਸ ਵੇਲੇ ਫੋਕਲ ਪੁਆਇੰਟ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਦੀ ਸਪਲਾਈ ਦੇਣ ਲਈ ਆਏ ਹੋਏ ਹਨ। ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਫੋਕਲ ਪੁਆਇੰਟ ਵਿਚ ਛਾਪੇਮਾਰੀ ਕਰਕੇ ਰਿਆਜ਼ ਅਹਿਮਦ ਅਤੇ ਜੌਹਰ ਅਹਿਮਦ ਵਾਸੀ ਜੰਮੂ ਕਸ਼ਮੀਰ ਨੂੰ ਕਾਬੂ ਕਰਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਪੰਜ ਕਰੋੜ ਰੁਪਏ ਦੱਸੀ ਜਾ ਰਹੀ ਹੈ।

ਏਡੀਸੀਪੀ ਗੁਲਬਾਜ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹੀ ਗੱਲ ਸਾਹਮਣੇ ਆਈ ਹੈ ਕਿ ਰਿਆਜ ਅਹਿਮਦ ਜੋ ਕਿ ਫੌਜ ਵਿਚ ਨੌਕਰੀ ਕਰਦਾ ਸੀ ਅਤੇ ਪੰਦਰਾਂ ਸਾਲ ਤਕ ਫੌਜ ਵਿਚ ਨੌਕਰੀ ਕਰਨ ਤੋਂ ਬਾਅਦ ਉਹ ਮਾੜੀ ਸੰਗਤ ਵਿੱਚ ਪੈ ਗਿਆ ਅਤੇ ਉਸ ਨੇ ਜੰਮੂ ਕਸ਼ਮੀਰ ਤੋਂ ਪੰਜਾਬ ਆਉਣ ਵਾਲੇ ਟਰੱਕ ਡਰਾਈਵਰਾਂ ਨਾਲ ਰਾਬਤਾ ਕਾਇਮ ਕਰਕੇ ਉੱਥੋਂ ਹੈਰੋਇਨ ਪੰਜਾਬ ਵਿਚ ਸਪਲਾਈ ਕਰਨ ਲੱਗ ਪਿਆ। ਉਨ੍ਹਾਂ ਦੱਸਿਆ ਕਿ ਰਿਆਜ਼ ਅਹਿਮਦ ਅਤੇ ਜੌਹਰ ਅਹਿਮਦ ਆਪ ਖ਼ੁਦ ਹੀ ਜਲੰਧਰ ਵਿਚ ਹੈਰੋਇਨ ਦੀ ਸਪਲਾਈ ਦੇਣ ਲਈ ਆਏ ਸਨ ਕਿ ਪੁਲਿਸ ਦੇ ਅੜਿੱਕੇ ਚੜ੍ਹ ਗਏ।ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵਾਂ ਤਸਕਰਾਂ ਨੂੰ ਅਦਾਲਤ ਵਿੱਚੋਂ ਪੁਲੀਸ ਰਿਮਾਂਡ ‘ਤੇ ਲੈ ਕੇ ਉਨ੍ਹਾਂ ਦੇ ਨੈੱਟਵਰਕ ਨੂੰ ਬਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਟੋਲ ਪਲਾਜ਼ਾ ‘ਤੇ FASTag ਰਾਹੀਂ ਜਨਤਾ ਦੀ ਜੇਬ੍ਹ ‘ਤੇ ਡਾਕਾ, 24 ਘੰਟਿਆਂ ‘ਚ ਅਪ-ਡਾਊਨ ‘ਤੇ ਹਰ ਵਾਰ ਕੱਟੇ ਜਾਣਗੇ ਪੈਸੇ

Read Next

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ’ਚ ਬੇਅਦਬੀ ਦੀ ਕੋਸ਼ਿਸ਼, ਭੀੜ ਨੇ ਉਤਾਰਿਆ ਮੌਤ ਦੇ ਘਾਟ