Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਰੀਬ ਅੱਠ ਘੰਟੇ ਸ੍ਰੀ ਹਰਿਮੰਦਰ ਸਾਹਿਬ ‘ਚ ਰਿਹਾ ਬੇਅਦਬੀ ਕਰਨ ਵਾਲਾ ਮੁਲਜ਼ਮ, ਡਿਪਟੀ CM ਨੇ ਕੀਤਾ ਖੁਲਾਸਾ

ਅੰੰਮਿ੍ਤਸਰ : ਸ਼ਨਿਚਰਵਾਰ ਨੂੰ ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਉੱਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਘਟਨਾਕ੍ਰਮ ਸਬੰਧੀ ਜਾਣਕਾਰੀ ਲੈਣ ਅੰਮ੍ਰਿਤਸਰ ਪਹੁੰਚੇ। ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੇਅਦਬੀ ਕਰਨ ਵਾਲਾ ਵਿਅਕਤੀ ਸ਼ਨਿਚਰਵਾਰ ਸਵੇਰੇ 11.40 ਵਜੇ ਸ੍ਰੀ ਦਰਬਾਰ ਸਾਹਿਬ ‘ਚ ਦਾਖਲ ਹੋਇਆ ਸੀ। ਇਸ ਤੋਂ ਬਾਅਦ ਉਹ ਕਾਫੀ ਦੇਰ ਤਕ ਪਰਿਕਰਮਾ ‘ਚ ਰਿਹਾ। ਸੀਸੀਟੀਵੀ ਕੈਮਰੇ ਦੀ ਫੁਟੇਜ 2 ਦਿਨਾਂ ‘ਚ ਉਹ ਸਾਰੀਆਂ ਫੁਟੇਜ ਲੈ ਲਈਆਂ ਜਾਣਗੀਆਂ, ਜਿਨ੍ਹਾਂ ਗਲੀਆਂ ਰਾਹੀਂ ਉਹ ਦਰਬਾਰ ਸਾਹਿਬ ਪਹੁੰਚਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਸਾਂਝੇ ਤੌਰ ‘ਤੇ ਜਾਂਚ ਕਰੇਗੀ।

ਉਨ੍ਹਾਂ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਮੌਜੂਦਾ ਧਾਰਾ 295ਏ ਬਾਰੇ ਵੀ ਕਿਹਾ ਕਿ ਇਸ ਧਾਰਾ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਲਿਖਿਆ ਜਾਵੇਗਾ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਅਜੇ ਤਕ ਕੋਈ ਤਾਕਤ ਨਹੀਂ ਦਿਖਾਈ ਗਈ ਹੈ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਇਸ ਐਕਟ ਨੂੰ ਸਖ਼ਤੀ ਨਾਲ ਲਾਗੂ ਕਰ ਕੇ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਹੋਈ ਬੇਅਦਬੀ ਦੀ ਰਿਪੋਰਟ 2 ਦਿਨਾਂ ‘ਚ ਪੇਸ਼ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ‘ਚ ਵੀ ਬੇਅਦਬੀ ਦੇ ਮੁਲਜ਼ਮ ਨੂੰ ਸੰਗਤ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ, ਮਾਹੌਲ ਤਣਾਅਪੂਰਨ

Read Next

ਜਲੰਧਰ ਬਣੇਗਾ ਭਾਜਪਾ ਦੀ ਰਣਨੀਤੀ, ਜਲਦ ਖੁੱਲ੍ਹਣਗੇ ਹਾਈਟੇਕ ਪ੍ਰਦੇਸ਼ ਚੋਣ ਦਫ਼ਤਰ