Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਬੇਅਦਬੀ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਚੰਨੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ,ਹਾਲਾਤ ਦਾ ਲਿਆ ਜਾਇਜ਼ਾ

ਅੰਮ੍ਰਿਤਸਰ : ਬੀਤੇ ਸ਼ਨਿਚਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਉਨ੍ਹਾਂ ਨੇ ਹਾਲਾਤ ਦਾ ਜਾਇਜ਼ਾ ਵੀ ਲਿਆ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰਿਮੰਦਰ ਸਾਹਿਬ ’ਚ ਵਾਪਰੀ ਘਟਨਾ ਕਾਰਨ ਉਨ੍ਹਾਂ ਨੂੰ ਡੂੰਘਾ ਦੁੱਖ ਲੱਗਿਆ ਹੈ। ਉਹ ਮੀਡੀਆ ਨਾਲ ਕੋਈ ਗੱਲ ਨਹੀਂ ਕਰਨਾ ਚਾਹੁੰਦੇ, ਪਰੰਤੂ ਇਸ ਮੰਦਭਾਗੀ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਵਾਉਣਗੇ। ਇਸ ਦੇ ਪਿੱਛੇ ਕੰਮ ਕਰਨ ਵਾਲੀਆਂ ਏਜੰਸੀਆਂ ਦਾ ਚਿਹਰਾ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਸ਼ੱਕ ਪ੍ਰਗਟਾਇਆ ਕਿ ਆਉਦ ਵਾਲੇ ਦਿਨਾਂ ’ਚ ਚੋਣਾਂ ਹੋਣ ਵਾਲੀਟਾਂ ਹਨ, ਹੋ ਸਕਦਾ ਹੈ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਇਨ੍ਹਾਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਸਾਜ਼ਿਸ਼ਾਂ ਰਚ ਰਹੀਆ ਹਨ। ਅਜਿਹੀਆਂ ਸਾਜ਼ਿਸ਼ਾਂ ਨੂੰ ਪੰਜਾਬ ਸਰਕਾਰ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਸਥਾਨ ’ਚ ਬੇਅਦਬੀ ਦੀ ਘਟਲਾ ਨਾ ਹੋਵੇ, ਇਸ ਲਈ ਧਾਰਮਿਕ ਸਥਾਨਾਂ ’ਚ ਸੁਰੱਖਿਆ ਵਧਾਈ ਜਾਵੇਗੀ ਜੋ ਲੋਕ ਗਲਤ ਸੋਚ ਲੈ ਕੇ ਧਾਰਮਿਕ ਸਥਾਨਾਂ ’ਤੇਆਉਂਦੇ ਹਨ, ਉਨ੍ਹਾਂ ਦੀ ਪਛਾਣ ਕੀਤੀ ਜਾਵੇਗੀ ਤਾਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ। ਸੰਗਤ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਮੇਸ਼ਾ ਸੁਚੇਤ ਰਹਿਣ ਅਤੇ ਪੁਲਿਸ ਅਤੇ ਸਰਕਾਰ ਨੂੰ ਅਜਿਹੇ ਲੋਕਾਂ ਦੀ ਪਛਾਣ ਕਰਨ ’ਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਰੇਮ ਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਜਲਦੀ ਹੀ ਘਟਨਾ ਦਾ ਸੱਚ ਸਾਹਮਣੇ ਆਵੇਗਾ। ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਸੀਐੱਮ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਉਨ੍ਹਾਂ ਇਸ ਦੌਰਾਨ ਐੱਸਜੀਪੀਸੀ ਦੇ ਅਧਿਕਾਰੀਆਂ ਨਾਲ ਵੀ ਘਟਨਾ ਸਬੰਧੀ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬੇਅਦਬੀ ਦੇ ਮੁੱਦੇ ‘ਤੇ ਚੁੱਪ ਰਹਿ ਗਏ ਸੀਐੱਮ ਚੰਨੀ, ਆਰਐੱਸਐੱਸ ਨੇ ਕੀਤੀ ਸ੍ਰੀ ਦਰਬਾਰ ਸਾਹਿਬ ਦੀ ਘਟਨਾ ਦੀ ਨਿੰਦਾ

Read Next

ਕਾਰ ਸਵਾਰ 4 ਨੌਜਵਾਨਾਂ ਕੋਲੋਂ ਅਸਲਾ ਤੇ ਨਸ਼ਾ ਬਰਾਮਦ!