Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਬੇਅਦਬੀ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਵੱਡਾ ਬਿਆਨ, ਕਿਹਾ- ਦੋਸ਼ੀਆਂ ਨੂੰ ਸਰੇਰਾਹ ਫਾਂਸੀ ਦਿੱਤੀ ਜਾਵੇ

ਪੰਜਾਬ ਬੇਅਦਬੀ ਕੇਸ : ਪਹਿਲਾਂ ਅੰਮ੍ਰਿਤਸਰ ਤੇ ਫਿਰ ਕਪੂਰਥਲਾ ‘ਚ ਬੇਅਦਬੀ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦਾ ਮਾਹੌਲ ਗਰਮ ਹੈ। ਦੋਵੇਂ ਹੀ ਮਾਮਲਿਆਂ ‘ਚ ਮੁਲਜ਼ਮਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸ ਨੂੰ ਸਰੇਰਾਹ ਫਾਂਸੀ ‘ਤੇ ਟੰਗ ਦਿੱਤਾ ਜਾਣਾ ਚਾਹੀਦੈ। ਮਾਲੇਰਕੋਟਲਾ ਜ਼ਿਲ੍ਹੇ ‘ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਨੇ ਕਿਹਾ, ‘ਸਾਨੂੰ ਏਕਤਾ ਦੀ ਆਵਾਜ਼ ਬੁਲੰਦ ਕਰਨ ਦੀ ਜ਼ਰੂਰਤ ਹੈ। ਕੱਟੜਪੰਥੀ ਤਾਕਤਾਂ ਸਾਡੀ ਏਕਤਾ ਨੂੰ ਭੰਗ ਕਰ ਰਹੀਆਂ ਹਨ।

 

ਕੱਟੜਪੰਥੀ ਤਾਕਤਾਂ ਸਾਡੀ ਏਕਤਾ ਨੂੰ ਭੰਗ ਕਰ ਰਹੀਆਂ ਹਨ। ਜਦੋਂ ਵੀ ਦੇਸ਼ ਭਰ ਵਿਚ ਇਕ ਧਰਮ ਨੂੰ ਉੱਚ ਅਤੇ ਦੂਸਰੇ ਨੂੰ ਨਿਮਨ ਦੇ ਰੂਪ ‘ਚ ਪੇਸ਼ ਕੀਤਾ ਜਾਂਦਾ ਹੈ, ਤਾਂ ਪੰਜਾਬ ਹਮੇਸ਼ਾ ਇਸ ਦੇ ਖਿਲਾਫ਼ ਖੜ੍ਹਾ ਹੁੰਦਾ ਹੈ। ਪੰਜਾਬ ‘ਚ ਸਭ ਲੋਕ ਸਮਾਨ ਹਨ। ਜੇਕਰ ਬੇਅਦਬੀ ਦੀ ਘਟਨਾ ਹੁੰਦੀ ਹੈ, ਅਜਿਹੇ ਹੀ ਚਾਹੇ ਕੁਰਾਨ ਸ਼ਰੀਫ ਦੀ ਹੋਵੇ, ਭਗਵਤ ਗੀਤਾ ਜਾਂ ਗੁਰੂ ਗ੍ਰੰਥ ਸਾਹਿਬ ਦੀ ਹੋਵੇ- ਦੋਸ਼ੀਆਂ ਨੂੰ ਜਨਤਕ ਰੂਪ ‘ਚ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਸੰਵਿਧਾਨ ਤਹਿਤ ਵੱਧ ਤੋਂ ਵੱਧ ਸਜ਼ਾ ਦੇਣੀ ਚਾਹੀਦੀ ਹੈ ਕਿਉਂਕਿ ਅਜਿਹੀਆਂ ਘਟਨਾਵਾਂ ਸਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।

24 ਘੰਟਿਆਂ ‘ਚ ਬੇਅਦਬੀ ਦੇ 2 ਮਾਮਲੇ, ਦੋਵਾਂ ‘ਚ ਮੁਲਜ਼ਮਾਂ ਦੀ ਮੌਤ, ਸਰਕਾਰ ਨੇ ਜਾਂਚ ਦੇ ਦਿੱਤੇ ਹੁਕਮ

ਪੰਜਾਬ ‘ਚ ਪਿਛਲੇ 24 ਘੰਟਿਆਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋ ਮਾਮਲੇ ਸਾਹਮਣੇ ਆਏ ਹਨ ਅਤੇ ਦੋਵਾਂ ‘ਚ ਮੁਲਜ਼ਮਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖ ਧਰਮ ਦੇ ਸਭ ਤੋਂ ਵੱਡੇ ਕੇਂਦਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨਿਚਰਵਾਰ ਸ਼ਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਬੇਅਦਬੀ ਨੂੰ ਦੇਖਦੇ ਹੋਏ ਸੇਵਾਦਾਰਾਂ ਨੇ ਦੋਸ਼ੀ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਸੇ ਦੌਰਾਨ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜਾਮਪੁਰ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਿਜਾਮਪੁਰ ‘ਚ ਐਤਵਾਰ ਤੜਕੇ ਇਕ ਨੌਜਵਾਨ ਨੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਪਿੰਡ ਦੇ ਸਾਥੀਆਂ ਨੇ ਉਸ ਨੂੰ ਫੜ ਲਿਆ ਅਤੇ ਕੁੱਟਮਾਰ ਕੀਤੀ। ਉਸ ਦੀ ਵੀ ਕੁੱਟਮਾਰ ਨਾਲ ਮੌਤ ਹੋ ਗਈ। ਇਸ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਪਿੰਡ ਨਿਜਾਮਪੁਰ ਦੀ ਸੰਗਤ ਨੇ ਸਿੱਖ ਕੌਮ ਨੂੰ ਆਪੋ-ਆਪਣੇ ਪਿੰਡਾਂ ਦੇ ਗੁਰੂ ਘਰਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ। ਚੋਣਾਂ ਦੌਰਾਨ ਵੀ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਅਸੀਂ ਕਾਨੂੰਨ ਨੂੰ ਆਪਣੇ ਹੱਥਾਂ ‘ਚ ਨਹੀਂ ਲਵਾਂਗੇ, ਪਰ ਬੇਅਦਬੀ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਨੇ ਰੇਲਵੇ ਟ੍ਰੈਕ ਕੀਤੇ ਜਾਮ, ਫਿਰੋਜ਼ਪੁਰ ਰੇਲਵੇ ਡਵੀਜ਼ਨ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ; ਜਾਣੋ ਕਾਰਨ

Read Next

Ludhiana Crime : ਟੁੂਣੇ ਕਰਨ ਦੇ ਸ਼ੱਕ ‘ਚ ਗੁਆਂਢੀ ਨੇ ਬਜ਼ੁਰਗ ਔਰਤ ਦਾ ਉਤਾਰਿਆ ਮੌਤ ਦੇ ਘਾਟ