Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

Ludhiana Crime : ਟੁੂਣੇ ਕਰਨ ਦੇ ਸ਼ੱਕ ‘ਚ ਗੁਆਂਢੀ ਨੇ ਬਜ਼ੁਰਗ ਔਰਤ ਦਾ ਉਤਾਰਿਆ ਮੌਤ ਦੇ ਘਾਟ

ਲੁਧਿਆਣਾ : ਪਿੰਡ ਚੂੜਵਾਲ ਦੀ ਰਹਿਣ ਵਾਲੀ ਬਜ਼ੁਰਗ ਔਰਤ ਦਾ ਐਤਵਾਰ ਸਵੇਰੇ ਗੁਆਂਢ ਵਿਚ ਰਹਿਣ ਵਾਲੇ ਨੌਜਵਾਨ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਬੇਰਹਿਮੀ ਨਾਲ ਕਤਲ ਕੀਤੀ ਗਈ ਔਰਤ ਦੀ ਪਛਾਣ ਸਵਰਨ ਕੌਰ (70) ਦੇ ਰੂਪ ਵਿਚ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਤਵਾਰ ਦੇਰ ਸ਼ਾਮ ਤਕ ਥਾਣਾ ਮੇਹਰਬਾਨ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਜਸਪਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਪਿੰਡ ਚੂੜਵਾਲ ਦੀ ਰਹਿਣ ਵਾਲੀ ਸਵਰਨ ਕੌਰ ਐਤਵਾਰ ਸਵੇਰੇ ਆਪਣੇ ਪੁੱਤਰ ਗੁਰਮੇਲ ਸਿੰਘ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਸੀ। ਇਸੇ ਦੌਰਾਨ ਪਹਿਲਾਂ ਹੀ ਮੌਕੇ ਦੀ ਭਾਲ ਵਿੱਚ ਬੈਠੇ ਜਸਪਾਲ ਸਿੰਘ ਨੇ ਇਕਦਮ ਸਵਰਨ ਕੌਰ ਦੇ ਸਾਹਮਣੇ ਜਾ ਕੇ ਚਾਕੂ ਨਾਲ ਤਾਬੜਤੋੜ ਵਾਰ ਕਰ ਦਿੱਤੇ ਜਿਸ ਨਾਲ ਬੇਹੱਦ ਗੰਭੀਰ ਹਾਲਤ ਵਿੱਚ ਬੇਸੁੱਧ ਹੋਈ ਸਵਰਨ ਕੌਰ ਨੂੰ ਸੀਐੱਮਸੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸਣਯੋਗ ਹੈ ਕਿ ਸਵਰਨ ਕੌਰ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਜਸਪਾਲ ਸਿੰਘ ਉਸ ਦੇ ਗੁਆਂਢ ਵਿਚ ਰਹਿਣ ਵਾਲੀ ਸਤਨਾਮ ਕੌਰ ਦਾ ਪੁੱਤਰ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਜਸਪਾਲ ਸਿੰਘ ਆਪਣੀ ਮਾਂ ਸਤਨਾਮ ਕੌਰ ਨਾਲ ਗੁਰਦੁਆਰੇ ਵੱਲ ਜਾ ਰਿਹਾ ਸੀ। ਸ਼ੁਰੂਆਤੀ ਪੜਤਾਲ ਵਿਚ ਸਾਹਮਣੇ ਆਇਆ ਕਿ ਮੁਲਜ਼ਮ ਜਸਪਾਲ ਸਿੰਘ ਨੂੰ ਸ਼ੱਕ ਸੀ ਕਿ ਸਵਰਨ ਕੌਰ ਉਸ ਦੇ ਪਰਿਵਾਰ ਉੱਪਰ ਟੂਣੇ-ਟਾਮਣ ਕਰਦੀ ਹੈ ਅਤੇ ਇਸ ਸ਼ੱਕ ਦੇ ਅਧੀਨ ਉਹ ਕਾਫ਼ੀ ਸਮੇਂ ਤੋਂ ਸਵਰਨ ਕੌਰ ਨੂੰ ਕਤਲ ਕਰਨ ਦੀ ਸਾਜ਼ਿਸ਼ ਘੜ ਚੁੱਕਾ ਸੀ। ਐਤਵਾਰ ਸਵੇਰੇ ਉਸ ਨੇ ਮੌਕਾ ਵੇਖ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਥਾਣਾ ਮੇਹਰਬਾਨ ਦੇ ਮੁਖੀ ਇੰਸਪੈਕਟਰ ਲਵਦੀਪ ਸਿੰਘ ਮੁਤਾਬਕ ਸਵਰਨ ਕੌਰ ਦੇ ਪੇਟ ਅਤੇ ਹੋਰ ਅੰਗਾਂ ’ਤੇ ਛੁਰੇ ਨਾਲ ਕਈ ਵਾਰ ਕੀਤੇ ਗਏ ਸਨ ਜਿਸ ਕਾਰਨ ਉਸ ਦੀ ਮੌਤ ਹੋ ਗਈ।

Vinkmag ad
Share Our Daily Posts

News Desk

Read Previous

ਬੇਅਦਬੀ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਵੱਡਾ ਬਿਆਨ, ਕਿਹਾ- ਦੋਸ਼ੀਆਂ ਨੂੰ ਸਰੇਰਾਹ ਫਾਂਸੀ ਦਿੱਤੀ ਜਾਵੇ

Read Next

ਜਲੰਧਰ ‘ਚ ਮਾਨਵਤਾ ਫਿਰ ਸ਼ਰਮਸਾਰ, ਪ੍ਰਤਾਪ ਬਾਗ ਕੋਲ ਝਾੜੀਆਂ ‘ਚੋਂ ਮਿਲੀ 3 ਦਿਨਾਂ ਨਵਜੰਮੀ ਬੱਚੀ ਦੀ ਲਾਸ਼