Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਤਰਨਤਾਰਨ ‘ਚ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਪਤਨੀ ਤੇ ਬੱਚਾ ਬਚੇ; ਜਾਂਚ ‘ਚ ਜੁਟੀ ਪੁਲਿਸ

ਭਿਖੀਵਿੰਡ : ਇੱਥੇ ਅੱਜ ਸਵੇਰੇ ਕਾਰ ਸਵਾਰ ਪਰਿਵਾਰ ‘ਤੇ ਹੋਈ ਫਾਇਰਿੰਗ ਦੌਰਾਨ ਇਕ ਜੀਅ ਦੀ ਗੋਲ਼ੀਆਂ ਲੱਗਣ ਨਾਲ ਮੌਤ ਹੋ ਗਈ ਜਦਕਿ ਮ੍ਰਿਤਕ ਦੀ ਪਤਨੀ ਤੇ ਉਸ ਦੀ ਛੋਟੀ ਬੱਚੀ ਵਾਲ-ਵਾਲ ਬਚ ਗਏ।

ਇਸ ਬਾਰੇ ਮ੍ਰਿਤਕ ਦੀ ਪਤਨੀ ਹਰਮਨਦੀਪ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਜੱਜਬੀਰ ਸਿੰਘ ਪੁੱਤਰ ਮਸਤਾਨ ਸਿੰਘ ਵਾਸੀ ਦਾਊਕੇ ਜੋ ਕਿ ਆਪਣੇ ਸਹੁਰੇ ਪਰਿਵਾਰ ਘਰ ਪਿੰਡ ਮੱਖੀ ਕਲਾਂ ਤੋਂ ਰਾਤ ਰਹਿ ਕੇ ਆਪਣੇ ਪਿੰਡ ਵਾਪਸ ਜਾ ਰਹੇ ਸੀ, ਰਸਤੇ ਵਿਚ ਪਿੰਡ ਪਹੂਵਿੰਡ ਨੇੜੇ ਹਮਲਾਵਰਾਂ ਜੋ ਕਿ ਕਰੇਟਾ ਗੱਡੀ ‘ਚ ਸਵਾਰ ਸਨ ਅਤੇ ਉਨ੍ਹਾਂ ਦੀ ਗਿਣਤੀ 2 ਦੱਸੀ ਜਾ ਰਹੀ ਹੈ, ਨੇ ਉਸ ਦੀ ਗੱਡੀ ਅੱਗੇ ਲਗਾ ਕੇ ਉਸ ਨੂੰ ਰੋਕ ਕੇ ਗੱਡੀ ‘ਚ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਤੁਰੰਤ ਭਿੱਖੀਵਿੰਡ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮੌਕੇ ‘ਤੇ ਪੁੱਜੇ ਜਾਂਚ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਪਰਿਵਾਰ ‘ਤੇ ਗੋਲ਼ੀਆਂ ਨਾਲ ਹਮਲਾ ਹੋਇਆ ਹੈ ਤੇ ਜੱਜਬੀਰ ਸਿੰਘ ਦੀ ਗੋਲ਼ੀਆਂ ਲੱਗਣ ਨਾਲ ਮੌਤ ਹੋ ਗਈ। ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਮਾਨਵਤਾ ਫਿਰ ਸ਼ਰਮਸਾਰ, ਪ੍ਰਤਾਪ ਬਾਗ ਕੋਲ ਝਾੜੀਆਂ ‘ਚੋਂ ਮਿਲੀ 3 ਦਿਨਾਂ ਨਵਜੰਮੀ ਬੱਚੀ ਦੀ ਲਾਸ਼

Read Next

ਪੰਜਾਬ ‘ਚ ਠੰਢ ਕਾਰਨ 2 ਲੋਕਾਂ ਦੀ ਮੌਤ, ਕੱਲ੍ਹ ਰਹੇਗੀ ਬੱਦਲਵਾਈ, ਦੂਜੇ ਦਿਨ ਵੀ ਅੰਮ੍ਰਿਤਸਰ ‘ਚ ਪਾਰਾ 0.7 ਡਿਗਰੀ ਰਿਹਾ