Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਡਰੱਗਜ਼ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਖ਼ਿਲਾਫ਼ ਕੇਸ ਦਰਜ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

ਚੰਡੀਗਡ਼੍ਹ : ਬਿਊਰੋ ਆਫ ਇਨਵੈਸਟੀਗੇਸ਼ਨ ਨੇ ਇਕ ਸਾਬਕਾ ਅਕਾਲੀ ਆਗੂ ਖ਼ਿਲਾਫ਼ ਡਰੱਗਜ਼ ਮਾਮਲੇ ’ਚ ਜਾਂਚ ਪੂਰੀ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਅਕਾਲੀ ਆਗੂ ਖ਼ਿਲਾਫ਼ ਇਕ ਨਵਾਂ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਹੈ। ਇਹ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ।

ਸਰਕਾਰੀ ਸੂਤਰਾਂ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਕੇਸ ਦੀ ਐੱਫਆਈਆਰ ਦੇਣ ਤੋਂ ਫ਼ਿਲਹਾਲ ਮਨ੍ਹਾ ਕਰ ਦਿੱਤਾ ਹੈ। ਸਿਰਫ਼ ਇਹ ਦੱਸਿਆ ਜਾ ਰਿਹਾ ਹੈ ਕਿ ਬਨੂਡ਼ ’ਚ ਡਰੱਗਜ਼ ਦੇ ਇਕ ਮਾਮਲੇ ’ਚ ਐੱਫਆਈਆਰ ਨੰਬਰ ਦੋ ਦਰਜ ਕੀਤੀ ਗਈ ਹੈ। ਇਸ ਮਾਮਲੇ ਦਾ ਵੇਰਵਾ ਦੇਣ ਤੋਂ ਪੁਲਿਸ ਅਧਿਕਾਰੀਆਂ ਨੇ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਿਧਾਰਥ ਚਟੋਪਾਧਿਆਏ ਦੇ ਡੀਜੀਪੀ ਬਣਨ ਤੋਂ ਬਾਅਦ ਤੋਂ ਹੀ ਇਹ ਦੈਅ ਮੰਨਿਆ ਜਾ ਰਿਹਾ ਸੀ ਕਿ ਡਰੱਗਜ਼ ਕੇਸ ’ਚ ਅਕਾਲੀ ਨੇਤਾਵਾਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ। ਇੱਥੋਂ ਤਕ ਕਿ ਖ਼ੁਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਖ਼ਦਸ਼ਾ ਪ੍ਰਗਟਾਇਆ ਸੀ ਕਿ ਡੀਜੀਪੀ ਨੂੰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਕਰਕੇ ਹੀ ਬਦਲਿਆ ਗਿਆ ਹੈ।

ਇਹ ਵੀ ਦਿਲਚਸਪ ਹੈ ਕਿ ਅੱਜ ਹੀ ਪੁਲਿਸ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਐੱਸਕੇ ਅਸਥਾਨਾ ਦਾ ਪੱਤਰ ਲੀਕ ਹੋਣ ਕਾਰਨ ਮੋਹਾਲੀ ’ਚ ਕੇਸ ਦਰਜ ਕੀਤਾ ਹੈ। ਇਸ ਪੱਤਰ ’ਚ ਅਸਥਾਨਾ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜਾਂਚ ਨੂੰ ਅੱਗੇ ਵਧਾਉਣ ਨੂੰ ਲੈ ਕੇ ਕਈ ਸਵਾਲ ਉਠਾਉਂਦੇ ਹੋਏ ਆਪਣੇ ਹੱਥ ਖਡ਼੍ਹੇ ਕਰ ਦਿੱਤੇ। ਡਰੱਗਜ਼ ਮਾਮਲੇ ’ਚ ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕਰਨ ਨੂੰ ਲੈ ਕੇ ਪਿਛਲੇ ਕੇਸਾਂ ਦੇ ਆਧਾਰ ’ਤੇ ਅਸਥਾਨਾ ਨੇ ਡੀਜੀਪੀ ਨੂੰ ਜਿਹਡ਼ਾ ਪੱਤਰ ਲਿਖਿਆ ਹੈ, ਉਸ ਵਿਚ ਅੱਠ ਸਵਾਲ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਇਨ੍ਹਾਂ ਕੇਸਾਂ ’ਚ ਐਡਵੋਕੇਟ ਜਨਰਲ ਨੇ ਜਿਹਡ਼ੀ ਸਲਾਹ ਦਿੱਤੀ ਹੈ ਅਤੇ ਉਸ ਤੋਂ ਪਹਿਲਾਂ ਪੰਜਾਬ ਦੇ ਐਡਵੋਕੇਟ ਜਨਰਲ ਜਾਂ ਲੀਗਲ ਟੀਮ ਵੱਲੋਂ ਜਿਹਡ਼ੀ ਸਲਾਹ ਦਿੱਤੀ ਗਈ ਹੈ, ਉਹ ਆਪਸ ’ਚ ਆਪਾ ਵਿਰੋਧੀ ਹੈ। ਅਜਿਹੇ ਵਿਚ ਕੀ ਇਸ ’ਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਠੰਢ ਕਾਰਨ 2 ਲੋਕਾਂ ਦੀ ਮੌਤ, ਕੱਲ੍ਹ ਰਹੇਗੀ ਬੱਦਲਵਾਈ, ਦੂਜੇ ਦਿਨ ਵੀ ਅੰਮ੍ਰਿਤਸਰ ‘ਚ ਪਾਰਾ 0.7 ਡਿਗਰੀ ਰਿਹਾ

Read Next

ਹਥਿਆਰਾਂ, ਡਰੱਗ ਮਨੀ ਤੇ ਨਸ਼ੇ ਸਮੇਤ 4 ਨੌਜਵਾਨ ਗਿ੍ਫ਼ਤਾਰ