Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੰਜਾਬ ‘ਚ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੋਕੇ ਰੋਲ ਟਰੈਕ, 40 ਗੱਡੀਆਂ ਰੱਦ, ਜਾਣੋ ਕੀ ਹਨ ਮੰਗਾਂ

ਅੰਮ੍ਰਿਤਸਰ/ਜਲੰਧਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਰਜ਼ਾ ਮਾਫੀ ਸਮੇਤ ਕਈ ਮੰਗਾਂ ’ਤੇ ਵਾਅਦਾ ਖ਼ਿਲਾਫ਼ੀ ਵਿਰੁੱਧ ਦਿੱਤੇ ਗਏ ਰੇਲ ਰੋਕੋ ਸੱਦੇ ’ਤੇ ਕਿਸਾਨਾਂ ਨੇ ਸੋਮਵਾਰ ਨੂੰ ਰੇਲ ਟਰੈਕ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤੇ। ਕਿਸਾਨ ਅੰਮ੍ਰਿਤਸਰ ’ਚ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ਅਤੇ ਟਾਂਡਾ ’ਚ ਜਲੰਧਰ-ਜੰਮੂ ਰੇਲ ਮਾਰਗ ’ਤੇ ਧਰਨੇ ’ਤੇ ਬੈਠ ਗਏ। ਇਸ ਦੇ ਚੱਲਦਿਆਂ ਫਿਰੋਜ਼ਪੁਰ ਰੇਲ ਡਵੀਜ਼ਨ ਵੱਲੋਂ ਅੰਮ੍ਰਿਤਸਰ ਅਤੇ ਜੰਮੂ ਤੋਂ ਚੱਲਣ ਵਾਲੀਆਂ 40 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ। ਇਨ੍ਹਾਂ ਵਿਚ ਜਿੱਥੇ 12 ਰੇਲ ਗੱਡੀਆਂ ਸੋਮਵਾਰ ਨੂੰ ਰੱਦ ਕੀਤੀਆਂ ਗਈਆਂ, ਉਥੇ 28 ਰੇਲ ਗੱਡੀਆਂ ਅਣਮਿੱਥੇ ਸਮੇਂ ਲਈ ਰੱਦ ਕੀਤੀਆਂ ਗਈਆਂ।

ਫਿਰੋਜ਼ਪੁਰ ਮੰਡਲ ਦੀ ਡੀਆਰਐੱਮ ਸੀਮਾ ਸ਼ਰਮਾ ਨੇ ਦੱਸਿਆ ਕਿ ਸੋਮਵਾਰ ਨੂੰ ਸੂਬੇ ਭਰ ਦੇ ਚਾਰ ਮੁੱਖ ਰੇਲ ਟਰੈਕ ਅੰਮ੍ਰਿਤਸਰ-ਬਿਆਸ ਰੇਲ ਖੰਡ ’ਤੇ ਜੰਡਿਆਲਾ-ਮਾਨਾਂਵਾਲਾ ਵਿਚਕਾਰ, ਜਲੰਧਰ-ਪਠਾਨਕੋਟ ਰੇਲ ਖੰਡ ’ਤੇ ਟਾਂਡਾ ਉਡ਼ਮੁਡ਼-ਖੁੱਡਾ ਕੁਰਾਲਾ ਵਿਚਕਾਰ, ਫਿਰੋਜ਼ਪੁਰ ’ਚ ਬਸਤੀ ਟੈਂਕਾਵਾਲੀ ਆਰਯੂਬੀ ਅਤੇ ਤਰਨ ਤਾਰਨ ’ਚ ਅੰਮ੍ਰਿਤਸਰ-ਖੇਮਕਰਨ ਰੇਲ ਖੰਡ ’ਤੇ ਕਿਸਾਨ ਧਰਨੇ ’ਤੇ ਬੈਠੇ ਹਨ। ਇਸ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ।

ਅੰਮ੍ਰਿਤਸਰ ਤੋਂ ਚੱਲਣ ਵਾਲੀ ਨਵੀਂ ਦਿੱਲੀ ਸ਼ਤਾਬਦੀ ਸਮੇਤ ਅੱਠ ਰੇਲ ਗੱਡੀਆਂ ਨੂੰ ਵੱਖ-ਵੱਖ ਸਟੇਸ਼ਨਾਂ ਤੋਂ ਰਵਾਨਾ ਕੀਤਾ ਗਿਆ। ਰੇਲ ਗੱਡੀਆਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੰਮ੍ਰਿਤਸਰ ’ਚ ਯਾਤਰੀਆਂ ਨੇ ਰੇਲਵੇ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਸ਼ਤਾਬਦੀ ਐਕਸਪ੍ਰੈੱਸ ਵਿਚ ਨਵੀਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਤਾਂ ਰੇਲਵੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਰੇਲ ਗੱਡੀ ਨੂੰ ਬਿਆਸ ਰੇਲਵੇ ਸਟੇਸ਼ਨ ਤੋਂ ਛੇ ਵਜੇ ਰਵਾਨਾ ਕੀਤਾ ਗਿਆ। ਯਾਤਰੀਆਂ ਦਾ ਦੋਸ਼ ਸੀ ਕਿ ਜੇ ਰੇਲ ਗੱਡੀਆਂ ਰੱਦ ਕੀਤੀਆਂ ਸਨ ਤਾਂ ਉਨ੍ਹਾਂ ਨੂੰ ਜਾਣਕਾਰੀ ਨਹੀਂ ਦਿੱਤੀ ਗਈ।

ਸ਼ਤਾਬਦੀ ਨੂੰ ਬਿਆਸ ’ਚ ਰੋਕਿਆ, ਦਾਦਰ ਜਲੰਧਰ ਤਕ ਆਈ

ਨਵੀਂ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਨੂੰ ਬਿਆਸ ’ਤੇ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਇਸ ਰੇਲ ਗੱਡੀ ਨੂੰ ਬਿਆਸ ਤੋਂ ਹੀ ਸ਼ਾਮ ਛੇ ਵਜੇ ਦਿੱਲੀ ਲਈ ਰਵਾਨਾ ਕੀਤਾ ਗਿਆ। ਇਸ ਤੋਂ ਇਲਾਵਾ ਸ਼ਾਨੇ ਪੰਜਾਬ, ਦਿੱਲੀ-ਪਠਾਨਕੋਟ ਨੂੰ ਵੀ ਬਿਆਸ ਤੋਂ ਰਵਾਨਾ ਕੀਤਾ ਗਿਆ। ਜਨ ਸਧਾਰਨ ਐਕਸਪ੍ਰੈੱਸ, ਅੰਮ੍ਰਿਤਸਰ ਦਾਦਰ ਐਕਸਪ੍ਰੈੱਸ ਨੂੰ ਜਲੰਧਰ, ਜੈਨਗਰ-ਅੰਮ੍ਰਿਤਸਰ ਹਮਸਫਰ ਐਕਸਪ੍ਰੈੱਸ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਤਕ ਹੀ ਆਈਆਂ ਅਤੇ ਇਥੋਂ ਹੀ ਵਾਪਸ ਰਵਾਨਾ ਕਰ ਦਿੱਤੀਆਂ ਗਈਆਂ।

ਇਹ ਹਨ ਕਿਸਾਨਾਂ ਦੀਆਂ ਮੰਗਾਂ

ਕਿਸਾਨਾਂ ਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ।

ਡਾ: ਸਵਾਮੀਨਾਥ ਦੀ ਰਿਪੋਰਟ ਅਨੁਸਾਰ ਕਿਸਾਨਾਂ ਦੀਆਂ ਵਸਤਾਂ ਦੇ ਰੇਟ ਤੈਅ ਕੀਤੇ ਜਾਣ।

ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਰੱਦ ਕੀਤੇ ਜਾਣ।

ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਗੰਨੇ ਦੇ ਨਵੇਂ ਰੇਟ 350 ਰੁਪਏ ਅਨੁਸਾਰ ਕਿਸਾਨਾਂ ਨੂੰ ਪਿਛਲੀ ਅਦਾਇਗੀ ਕੀਤੀ ਜਾਵੇ।

ਆਬਿਦਕਾਰ ਕਿਸਾਨਾਂ ਨੂੰ ਜ਼ਮੀਨ ਦੇ ਪੱਕੇ ਮਾਲਕੀ ਹੱਕ ਦਿੱਤੇ ਜਾਣ।

ਪ੍ਰਾਈਵੇਟ ਕੰਪਨੀਆਂ ਨਾਲ ਬਿਜਲੀ ਸਮਝੌਤੇ ਰੱਦ ਕੀਤੇ ਜਾਣ।

ਇਹ ਟਰੇਨਾਂ ਅਣਮਿੱਥੇ ਸਮੇਂ ਲਈ ਰੱਦ

ਅੰਮ੍ਰਿਤਸਰ ਤੋਂ ਜੈਨਗਰ (14650), ਅੰਮ੍ਰਿਤਸਰ ਤੋਂ ਹਾਵੜਾ (13006), ਅੰਮ੍ਰਿਤਸਰ ਤੋਂ ਮੁੰਬਈ ਸੈਂਟਰਲ (12904), ਅੰਮ੍ਰਿਤਸਰ ਤੋਂ ਦਰਭੰਗਾ (15512), ਜੰਮੂ ਤਵੀ ਤੋਂ ਵਾਰਾਣਸੀ (12238), ਜੰਮੂ ਤਵੀ ਤੋਂ ਅਜਮੇਰ (12414), ਜੰਮੂ ਤਵੀ ਤੋਂ ਦਿੱਲੀ ਸਰਾਏ ਰੋਹਿਲਾ (12266), ਜੰਮੂ ਤਵੀ ਤੋਂ ਕੋਲਕਾਤਾ (13152), ਜੰਮੂ ਤਵੀ ਤੋਂ ਅਹਿਮਦਾਬਾਦ (19226), ਜੰਮੂ ਤਵੀ ਤੋਂ ਨਵੀਂ ਦਿੱਲੀ (12426), ਜੰਮੂ ਤਵੀ ਤੋਂ ਜੈਸਲਮੇਰ (14646) ਜੰਮੂ ਤਵੀ ਤੋਂ ਹਾਵੜਾ (12332) ਜੰਮੂ ਤਵੀ ਤੋਂ ਪੁਣੇ (11078) ), ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਪੁਰਾਣੀ ਦਿੱਲੀ (14034), ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ (12440), ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ (12446), ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਕੰਨਿਆਕੁਮਾਰੀ (16318), ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ (22462) ਸਮੇਤ 28 ਟਰੇਨਾਂ ਨੂੰ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਮਜੀਠੀਆ ਖਿਲਾਫ ਕੇਸ ਦਰਜ ਦੇ ਮਾਮਲੇ ’ਚ ਪ੍ਰਕਾਸ਼ ਬਾਦਲ ਨੇ ਦਿੱਤੀ ਇਹ ਪ੍ਰਤੀਕਿਰਿਆ, ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਇਹ

Read Next

ਜਾਣੋ ਬਿਕਰਮ ਮਜੀਠੀਆ ਖਿਲਾਫ਼ ਕਿਹੜੀਆਂ ਧਾਰਾਵਾਂ ਤਹਿਤ ਦਰਜ ਹੋਇਆ ਕੇਸ, ਡਰੱਗ ਮਾਮਲੇ ‘ਚ DGP ਨੇ ਬਣਾਈ SIT