Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਾਣੋ ਬਿਕਰਮ ਮਜੀਠੀਆ ਖਿਲਾਫ਼ ਕਿਹੜੀਆਂ ਧਾਰਾਵਾਂ ਤਹਿਤ ਦਰਜ ਹੋਇਆ ਕੇਸ, ਡਰੱਗ ਮਾਮਲੇ ‘ਚ DGP ਨੇ ਬਣਾਈ SIT

ਚੰਡੀਗੜ੍ਹ : ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗਜ਼ ਮਾਮਲੇ ‘ਚ ਜਾਂਚ ਪੂਰੀ ਕਰ ਕੇ ਨਵਾਂ ਕੇਸ ਦਰਜ ਕਰ ਲਿਆ ਹੈ। ਮਜੀਠੀਆ ਖਿਲਾਫ਼ ਐੱਨਡੀਪੀਐੱਸ ਦੀ ਧਾਰਾ 24, 27ਏ ਤੇ 29 ਤਹਤ ਮਾਮਲੇ ਦਰਜ ਕੀਤਾ ਗਿਆ ਹੈ। ਮਜੀਠੀਆ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉੱਥੇ ਹੀ ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ ਨੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸੀਟ) ਬਣਾ ਦਿੱਤੀ ਹੈ। ਏਆਈਜੀ ਬਲਰਾਜ ਸਿੰਘ, ਡੀਐਸਪੀ ਰਾਜੇਸ਼ ਕੁਮਾਰ ਅਤੇ ਡੀਐਸਪੀ ਕੁਲਵੰਤ ਸਿੰਘ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮਜੀਠੀਆ ਕੇਸ ਦੀ ਜਾਂਚ ਲਈ ਮੁੱਖ ਮੰਤਰੀ ਚੰਨੀ ‘ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਹੁਣ ਏਆਈਜੀ ਦੀ ਅਗਵਾਈ ‘ਚ ਬਣਾਈ ਗਈ ਐਸਆਈਟੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ। ਇਸ ਮਾਮਲੇ ‘ਚ ਏਜੀ ਦੀ ਰਿਪੋਰਟ ‘ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿੱਚ ਮਜੀਠੀਆ ਦੇ ਕਰੀਬੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦੇਈਏ ਕਿ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਐਸਕੇ ਅਸਥਾਨਾ ਦੀ ਜਾਂਚ ਰਿਪੋਰਟ ਲੀਕ ਹੋਣ ਦੇ ਮਾਮਲੇ ‘ਚ ਸੋਮਵਾਰ ਨੂੰ ਹੀ ਪੁਲਿਸ ਨੇ ਪੰਜਾਬ ਸਟੇਟ ਸਾਈਬਰ ਸੈੱਲ, ਮੋਹਾਲੀ ਫੇਜ਼-4 ਵਿਚ ਐਫਆਈਆਰ ਨੰਬਰ-52 ਦਰਜ ਕੀਤੀ ਹੈ। ਇਸ ਪੱਤਰ ‘ਚ ਅਸਥਾਨਾ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਜਾਂਚ ਨੂੰ ਅੱਗੇ ਲੈ ਜਾਣ ‘ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਹੱਥ ਖੜ੍ਹੇ ਕਰ ਦਿੱਤੇ ਹਨ। ਅਸਥਾਨਾ ਵੱਲੋਂ ਨਸ਼ਿਆਂ ਦੇ ਮਾਮਲੇ ‘ਚ ਨਵੇਂ ਸਿਰਿਓਂ ਜਾਂਚ ਸ਼ੁਰੂ ਕਰਨ ਲਈ ਪਿਛਲੇ ਕੇਸਾਂ ਦੇ ਆਧਾਰ ’ਤੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਅੱਠ ਸਵਾਲ ਉਠਾਏ ਗਏ ਹਨ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੋਕੇ ਰੋਲ ਟਰੈਕ, 40 ਗੱਡੀਆਂ ਰੱਦ, ਜਾਣੋ ਕੀ ਹਨ ਮੰਗਾਂ

Read Next

ਸ਼੍ਰੀ ਦਰਬਾਰ ਸਾਹਿਬ ਦੀ ਬੇਅਦਬੀ: ਪਰਿਕਰਮਾ ਤੇ ਹੈਰੀਟੇਜ ਸਟਰੀਟ ‘ਚ ਦੋ ਲੋਕਾਂ ਨਾਲ ਗੱਲ ਕਰਦੇ ਨਜ਼ਰ ਆਇਆ ਦੋਸ਼ੀ ਨੌਜਵਾਨ