Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸ਼੍ਰੀ ਦਰਬਾਰ ਸਾਹਿਬ ਦੀ ਬੇਅਦਬੀ: ਪਰਿਕਰਮਾ ਤੇ ਹੈਰੀਟੇਜ ਸਟਰੀਟ ‘ਚ ਦੋ ਲੋਕਾਂ ਨਾਲ ਗੱਲ ਕਰਦੇ ਨਜ਼ਰ ਆਇਆ ਦੋਸ਼ੀ ਨੌਜਵਾਨ

ਜੇਐਨਐਨ, ਅੰਮ੍ਰਿਤਸਰ : ਬੇਅਦਬੀ ਮਾਮਲੇ ‘ਚ ਸ੍ਰੀ ਦਰਬਾਰ ਸਾਹਿਬ ‘ਚ ਮਾਰੇ ਗਏ ਦੋਸ਼ੀਆਂ ਦੀ ਪਛਾਣ ‘ਚ ਜੁਟੀ ਪੁਲਿਸ ਨੇ ਦੋ ਹੋਰ ਸੀਸੀਟੀਵੀ ਫੁਟੇਜ ਹਾਸਲ ਕਰ ਲਈਆਂ ਹਨ। ਇਨ੍ਹਾਂ ‘ਚ ਦੋਸ਼ੀ ਦੋ ਲੋਕਾਂ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਫੁਟੇਜ ਹੈਰੀਟੇਜ ਸਟਰੀਟ ਵਿੱਚ ਸਥਿਤ ਇੱਕ ਹੋਟਲ ਦੇ ਕੈਮਰੇ ਦੀ ਹੈ ਜਦੋਂਕਿ ਦੂਜੀ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੀ ਹੈ। ਇਸ ਫੁਟੇਜ ‘ਚ ਸ਼ੁੱਕਰਵਾਰ ਰਾਤ 12.30 ਵਜੇ ਹੈਰੀਟੇਜ ਸਟਰੀਟ ‘ਤੇ ਸਥਿਤ ਇਕ ਹੋਟਲ ਦੇ ਬਾਹਰ ਦੋਸ਼ੀ ਚਾਦਰ ਪਹਿਨਦਾ ਨਜ਼ਰ ਆ ਰਿਹਾ ਹੈ। ਚਾਦਰ ਲਾਹ ਕੇ ਉਹ ਅਚਾਨਕ ਇੱਕ ਵਿਅਕਤੀ ਨਾਲ ਗੱਲ ਕਰਦਾ ਹੈ। ਪੁਲਿਸ ਹੁਣ ਹੈਰੀਟੇਜ ਸਟਰੀਟ ਦੇ ਹੋਰ ਕੈਮਰਿਆਂ ਦੀ ਫੁਟੇਜ ਵੀ ਦੇਖ ਰਹੀ ਹੈ।

ਇਸ ਦੇ ਨਾਲ ਹੀ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਦੋਸ਼ੀ ਇਕ ਨੌਜਵਾਨ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਨੌਜਵਾਨ ਨੇ ਸਿਰ ‘ਤੇ ਨੀਲਾ ਰੁਮਾਲ ਬੰਨ੍ਹਿਆ ਹੋਇਆ ਸੀ। ਇਨ੍ਹਾਂ ਦੋਵਾਂ ਫੁਟੇਜਾਂ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹੁਣ ਇਨ੍ਹਾਂ ਦੋਵਾਂ ਵਿਅਕਤੀਆਂ ਦੀ ਵੀ ਭਾਲ ਕਰ ਰਹੀ ਹੈ। ਇਸ ਮਾਮਲੇ ਵਿੱਚ ਉਸ ਤੋਂ ਕਈ ਗੱਲਾਂ ਸਪੱਸ਼ਟ ਹੋ ਸਕਦੀਆਂ ਹਨ। ਪੁਲਿਸ ਇਹ ਵੀ ਅੰਦਾਜ਼ਾ ਲਗਾ ਰਹੀ ਹੈ ਕਿ ਇਨ੍ਹਾਂ ਵਿਅਕਤੀਆਂ ਦਾ ਮੁਲਜ਼ਮਾਂ ਨਾਲ ਕੋਈ ਸਬੰਧ ਹੋ ਸਕਦਾ ਹੈ। ਪੁਲਿਸ ਨੇ ਦੋ ਦਿਨਾਂ ਵਿੱਚ 300 ਤੋਂ ਵੱਧ ਸੀਸੀਟੀਵੀ ਫੁਟੇਜ ਦੇਖੇ ਹਨ।

ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਨੂੰ ਮੁਲਜ਼ਮਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ। ਇਸ ਤੋਂ ਪਹਿਲਾਂ ਮੁਲਜ਼ਮ ਦੇ ਫਿੰਗਰ ਪ੍ਰਿੰਟ ਉਸ ਦੇ ਆਧਾਰ ਕਾਰਡ ਦੇ ਡੇਟਾ ਬੇਸ ਨਾਲ ਮੇਲ ਨਹੀਂ ਖਾਂਦੇ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਰਾਇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਗਠਿਤ ਕੀਤੀ ਜਾਵੇਗੀ, ਜੋ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ। ਇਸ ਜਾਂਚ ਟੀਮ ’ਚ ਦੋ ਨੁਮਾਇੰਦੇ ਪੰਥਕ ਜਥੇਬੰਦੀਆਂ ’ਚੋਂ, ਦੋ ਸ਼੍ਰੋਮਣੀ ਕਮੇਟੀ ਵੱਲੋਂ ਅਤੇ ਦੋ ਪੰਥਕ ਵਿਦਵਾਨਾਂ ’ਚੋਂ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਉਕਤ ਘਟਨਾ ਦੀ ਤਹਿ ਤਕ ਜਾਣ ਲਈ ਸੀਸੀਟੀਵੀ ਦ੍ਰਿਸ਼ ਦੇਖੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਤੋਂ ਬਾਹਰ ਦੇ ਕੈਮਰੇ ਫਰੋਲਣ ਲਈ ਗਠਿਤ ਕੀਤੀ ਜਾਣ ਵਾਲੀ ਐੱਸਆਈਟੀ ਕਾਰਜ ਕਰੇਗੀ। ਉਨ੍ਹਾਂ ਦੱਸਿਆ ਕਿ ਸੀਸੀਟੀ ਕੈਮਰਿਆਂ ’ਚ ਸਾਹਮਣੇ ਆਇਆ ਹੈ ਕਿ ਕਥਿਤ ਦੋਸ਼ੀ ਘਟਨਾ ਵਾਲੇ ਦਿਨ ਸਵੇਰੇ 8.30 ਵਜੇ ਜਲ੍ਹਿਆਂਵਾਲਾ ਬਾਗ਼ ਮਾਰਗ ਰਾਹੀਂ ਹਰਿਮੰਦਰ ਸਾਹਿਬ ਵਿਖੇ ਪੁੱਜਾ ਸੀ। ਇਸ ਦੌਰਾਨ ਉਹ ਪਹਿਲੀ ਵਾਰ ਕਰੀਬ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਪਰਿਕਰਮਾ ’ਚ ਦਾਖ਼ਲ ਹੋਣ ਲਈ ਆਇਆ, ਪਰ ਵਾਪਸ ਮੁਡ਼ ਗਿਆ। ਇਸ ਮਗਰੋਂ ਉਹ ਪਲਾਜ਼ਾ ਰਾਹੀਂ ਸ੍ਰੀ ਗੁਰੂ ਰਾਮਦਾਸ ਨਿਵਾਸ ਵਾਲੇ ਪਾਸੇ ਪੁੱਜਾ ਅਤੇ ਸਵੇਰੇ 9.38 ਵਜੇ ਲੰਗਰ ਹਾਲ ’ਚ ਦਾਖ਼ਲ ਹੋਇਆ। ਉਸ ਨੇ ਲੰਗਰ ਛਕਿਆ ਅਤੇ ਚਾਹ ਪੀਤੀ। ਇੱਥੋਂ ਉਹ ਹਰਿਮੰਦਰ ਸਾਹਿਬ ਵਿਖੇ 10:19 ਵਜੇ ਪਰਿਕਰਮਾ ’ਚ ਦਾਖ਼ਲ ਹੋਇਆ। ਉਕਤ ਵਿਅਕਤੀ 10: 34 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਅੰਦਰ ਪਹਿਲੀ ਵਾਰ ਪੁੱਜਾ। 10:37 ’ਤੇ ਹਰਿ ਕੀ ਪਓਡ਼ੀ ’ਤੇ ਗਿਆ ਅਤੇ 11:45 ਵਜੇ ਬਾਹਰ ਆਇਆ। ਇਸ ਮਗਰੋਂ ਉਹ ਮੁਡ਼ ਸੱਚਖੰਡ ਅੰਦਰ ਦਾਖ਼ਲ ਹੋਇਆ ਅਤੇ 5:46 ’ਤੇ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿੱਤਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਸਪੱਸ਼ਟ ਹੋਇਆ ਕਿ ਉਹ ਡਰਿਆ ਹੋਇਆ ਸੀ ਅਤੇ ਸਾਰਾ ਦਿਨ ਮੂੰਹ ਨੀਵਾਂ ਕਰਕੇ ਚੱਲਦਾ ਰਿਹਾ। ਇਸ ਦੌਰਾਨ ਉਸ ਨੂੰ ਜੇਬ ਕਤਰਾ ਆਦਿ ਸਮਝ ਕੇ ਟਾਕਸ ਫੋਰਸ ਵਾਲਿਆਂ ਨੇ ਬਾਹਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸਾਫ ਨਜ਼ਰ ਆਉਂਦਾ ਹੈ ਕਿ ਦੋਸ਼ੀ ਮੰਦਭਾਵਨਾ ਨਾਲ ਹੀ ਆਇਆ ਸੀ ਅਤੇ ਪਿੱਛੋਂ ਮਿਲੀ ਸਿਖਲਾਈ ਅਨੁਸਾਰ ਕੰਮ ਕਰ ਰਿਹਾ ਸੀ। ਧਾਮੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਿੱਖ ਪੰਥ ਨੇ ਉਸ ਨੂੰ ਜੋ ਵੀ ਸਜ਼ਾ ਦਿੱਤੀ ਹੈ, ਉਹ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਅਤੇ ਸਰਕਾਰਾਂ ਵੱਲੋਂ ਇਨਸਾਫ ਨਾ ਦਿੱਤੇ ਜਾਣ ਕਰਕੇ ਦਿੱਤੀ ਹੈ। ਜੇਕਰ ਸਰਕਾਰਾਂ ਦੀ ਮਨਸ਼ਾ ਸਾਫ਼ ਹੋਵੇ ਤਾਂ ਦੋਸ਼ੀ ਕਦੀ ਵੀ ਅਜਿਹੀਆਂ ਹਰਕਤਾਂ ਨਹੀਂ ਕਰ ਸਕਦੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਮੋਡ਼ ਵਿਖੇ ਵਾਪਰੀ ਘਟਨਾ ’ਚ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਾਣਬੁਝ ਕੇ ਉਥੋਂ ਦੇ ਗ੍ਰੰਥੀ ਤੇ ਉਸ ਦੇ ਪਰਿਵਾਰ ਨੂੰ ਉਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਮਨਮਰਜ਼ੀ ਦੀਆਂ ਕਾਰਵਾਈ ਤੋਂ ਬਾਝ ਆਉਣ, ਨਹੀਂ ਤਾਂ ਇਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ।

ਇਸੇ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਇਕ ਵੱਖਰੀ ਬੈਠਕ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿਚ ਵਿਚਾਰ ਵਿਟਾਂਦਰਾ ਕੀਤਾ। ਇਸ ਮੌਕੇ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਕੀਤੀ ਗਈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗਡ਼੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ ਮੌਜੂਦ ਸਨ।

22 ਨੂੰ ਹੋਵੇਗਾ ਪੋਸਟਮਾਰਟਮ

ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ’ਚ ਮਾਰੇ ਗਏ ਵਿਅਕਤੀ ਦਾ ਪੋਸਟਮਾਰਟਮ 22 ਦਸੰਬਰ ਨੂੰ ਸਿਵਲ ਹਸਪਤਾਲ ’ਚ ਹੋਵੇਗਾ। 21 ਦਸੰਬਰ ਦੀ ਸ਼ਾਮ ਛੇ ਵਜੇ 72 ਘੰਟੇ ਪੂਰੇ ਹੋ ਜਾਣਗੇ। ਅਜਿਹੇ ’ਚ 22 ਨੂੰ ਸਵੇਰੇ ਪੋਸਟਮਾਰਟਮ ਕੀਤਾ ਜਾਵੇਗਾ। ਸਿਵਲ ਹਸਪਤਾਲ ਪ੍ਰਸ਼ਾਸਨ ਨੇ ਚਾਰ ਡਾਕਟਰਾਂ ਦਾ ਬੋਰਡ ਬਣਾਇਆ ਹੈ। ਪੋਸਟਮਾਰਟਮ ਪ੍ਰਕਿਰਿਆ ਦੀ ਬਕਾਇਦਾ ਵੀਡੀਓਗ੍ਰਾਫੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਾਣੋ ਬਿਕਰਮ ਮਜੀਠੀਆ ਖਿਲਾਫ਼ ਕਿਹੜੀਆਂ ਧਾਰਾਵਾਂ ਤਹਿਤ ਦਰਜ ਹੋਇਆ ਕੇਸ, ਡਰੱਗ ਮਾਮਲੇ ‘ਚ DGP ਨੇ ਬਣਾਈ SIT

Read Next

ਭਿਆਨਕ ਦਰਦਨਾਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਇਕ ਜ਼ਖ਼ਮੀ, ਇਲਾਕੇ ‘ਚ ਸੋਗ ਦੀ ਲਹਿਰ