Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਐੱਸਜੀਪੀਸੀ ਪ੍ਰਧਾਨ ਬੋਲੇ-ਟ੍ਰੇਂਡ ਹੋ ਕੇ ਆਇਆ ਸੀ ਬੇਅਦਬੀ ਦਾ ਮੁਲਜ਼ਮ, ਇਕ ਵਾਰ ਜੇਬਕਤਰਾ ਸਮਝ ਟਾਸਕ ਫੋਰਸ ਨੇ ਕਰ ਦਿੱਤਾ ਸੀ ਬਾਹਰ

ਜੇਐੱਨਐੱਨ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਤੋਂ ਪਤਾ ਲੱਗਦਾ ਹੈ ਕਿ ਉਹ ਡਰਿਆ ਹੋਇਆ ਸੀ। ਸਾਰਾ ਦਿਨ ਉਹ ਮੂੰਹ ਨੀਵਾਂ ਕਰਕੇ ਤੁਰਦਾ ਰਿਹਾ। ਇਕ ਵਾਰ ਉਸ ਨੂੰ ਜੇਬ ਕਤਰਾ ਸਮਝ ਕੇ ਟਾਸਕ ਫੋਰਸ ਨੇ ਉਸ ਨੂੰ ਬਾਹਰ ਵੀ ਕੱਢ ਦਿੱਤਾ ਸੀ। ਸਪੱਸ਼ਟ ਹੈ ਕਿ ਮੁਲਜ਼ਮ ਮਿਲੀ ਸਿਖਲਾਈ ਅਨੁਸਾਰ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਨਿਚਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ’ਤੇ ਭਰੋਸਾ ਨਹੀਂ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਪੱਧਰ ’ਤੇ ਜਾਂਚ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਵਿਚ ਦੋ ਮੈਂਬਰ ਸ਼੍ਰੋਮਣੀ ਕਮੇਟੀ ਦੇ ਹੋਣਗੇ ਤੇ ਦੋ ਮੈਂਬਰ ਪੰਥਕ ਵਿਦਵਾਨਾਂ ਵਿੱਚੋਂ ਲਏ ਜਾਣਗੇ।

ਇੱਥੇ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਮੌਜੂਦਾ ਸਮੇਂ ਵਿਚ 295 ਦੇ ਤਹਿਤ ਬਹੁਤ ਮਾਮੂਲੀ ਸਜ਼ਾ ਹੈ। ਇਨ੍ਹਾਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਲਈ ਘੱਟੋ-ਘੱਟ ਮੌਤ ਦੀ ਸਜ਼ਾ ਦੀ ਵਿਵਸਥਾ ਹੋਣੀ ਚਾਹੀਦੀ ਹੈ।

ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੇ ਮਾਮਲੇ ‘ਤੇ ਧਾਮੀ ਨੇ ਕਿਹਾ ਕਿ ਇਸ ਦੇਸ਼ ਦਾ ਕਾਨੂੰਨ ਰੱਖਿਆ ਦਾ ਅਧਿਕਾਰ ਹੈ, ਜਿਸ ਤਹਿਤ ਜਾਨ ਨੂੰ ਖ਼ਤਰੇ ‘ਚ ਰੱਖਦਿਆਂ ਭਾਵੇਂ ਕਿਸੇ ਨੂੰ ਗੋਲੀ ਚਲਾਉਣੀ ਪਵੇ ਤੇ ਕੋਈ ਫੜਿਆ ਜਾਵੇ ਤਾਂ ਅਜਿਹਾ ਨਹੀਂ ਹੈ। ਇਕ ਅਪਰਾਧ ਮੰਨਿਆ ਗਿਆ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਸ ਵਿਰੁੱਧ ਸੰਗਤਾਂ ਦਾ ਗੁੱਸਾ ਜਾਇਜ਼ ਹੈ। ਅਜਿਹੀ ਕੋਸ਼ਿਸ਼ ਪਹਿਲਾਂ ਵੀ ਕੀਤੀ ਗਈ ਸੀ ਪਰ ਗੁਰੂ ਸਾਹਿਬ ਉਸ ਸਮੇਂ ਮੌਜੂਦ ਨਹੀਂ ਸਨ।

ਕਪੂਰਥਲਾ ‘ਚ ਸੰਗਤ ‘ਤੇ ਦਰਜ FIR ਵਾਪਸ ਕੀਤੀ ਜਾਵੇ

ਧਾਮੀ ਨੇ ਕਿਹਾ ਕਿ ਕਪੂਰਥਲਾ ਵਿਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਵੱਲੋਂ ਦਰਜ ਐਫਆਈਆਰ ਵਾਪਸ ਲਈ ਜਾਵੇ। ਇਹ ਘਟਨਾ ਸੰਗਤ ਅੰਦਰ ਪੈਦਾ ਹੋਏ ਰੋਹ ਕਾਰਨ ਵਾਪਰੀ ਹੈ ਨਾ ਕਿ ਸੋਚੀ ਸਮਝੀ ਸਾਜ਼ਿਸ਼ ਕਾਰਨ ਕਿਸੇ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਕਾਂਡ ਦੀ ਪਹਿਲਾਂ ਜਾਂਚ ਹੋਣੀ ਚਾਹੀਦੀ ਸੀ, ਫਿਰ ਕਾਰਵਾਈ ਹੋਣੀ ਚਾਹੀਦੀ ਸੀ, ਜਦਕਿ ਗੁਰਦੁਆਰਾ ਕਮੇਟੀ ਅਤੇ ਗ੍ਰੰਥੀ ਸਿੰਘ ਨੂੰ ਪੁਲੀਸ ਨੇ ਚੁੱਕ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਕੌਮ ਲਈ ਚੁਣੌਤੀ ਹਨ।

Vinkmag ad
Share Our Daily Posts

News Desk

Read Previous

ਭਿਆਨਕ ਦਰਦਨਾਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਇਕ ਜ਼ਖ਼ਮੀ, ਇਲਾਕੇ ‘ਚ ਸੋਗ ਦੀ ਲਹਿਰ

Read Next

ਗੜ੍ਹਸ਼ੰਕਰ ਤੋਂ AAP ਦੇ ਵਿਧਾਇਕ ਰੌੜੀ ਦੀ ਕਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ,ਇਕ ਵਿਅਕਤੀ ਪੁਲਿਸ ਵੱਲੋਂ ਕਾਬੂ