Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਗੜ੍ਹਸ਼ੰਕਰ ਤੋਂ AAP ਦੇ ਵਿਧਾਇਕ ਰੌੜੀ ਦੀ ਕਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ,ਇਕ ਵਿਅਕਤੀ ਪੁਲਿਸ ਵੱਲੋਂ ਕਾਬੂ

ਗੜ੍ਹਸ਼ੰਕਰ : ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ ਤੇ ਮੰਗਲਵਾਰ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਰੋੜੀ ਨੇ ਦੱਸਿਆ ਕਿ ਰਾਤ 11.40 ਵਜੇ ਦੇ ਕਰੀਬ ਉਹ ਆਪਣੇ ਗੰਨਮੈਨ ਅਤੇ ਡਰਾਈਵਰ ਲਾਲ ਬੰਗਾ ਰੋਡ ਵਾਲੇ ਪਾਸਿਓਂ ਆ ਰਹੇ ਸਨ। ਜਦ ਉਹ ਗੁਰਦਵਾਰਾ ਸ਼ਹੀਦਾਂ ਅਤੇ ਨਿਰੰਕਾਰੀ ਭਵਨ ਦੇ ਵਿਚਕਾਰ ਪਹੁੰਚੇ ਅਤੇ ਗੱਡੀ ਦੀ ਰਫਤਾਰ ਬਹੁਤ ਹੌਲੀ ਸੀ ਤਾਂ ਇੱਕ ਵਿਅਕਤੀ ਨੇ ਕਿਰਪਾਨ ਨਾਲ ਉਨ੍ਹਾਂ ਦੀ ਗੱਡੀ ਤੇ ਹਮਲਾ ਕੀਤਾ ਜਿਸ ਨਾਲ ਸ਼ੀਸ਼ਾ ਟੁੱਟ ਗਿਆ। ਦੂਸਰੇ ਪਾਸੇ ਵੀ ਇਸੇ ਤਰਾਂ ਹਮਲਾ ਕੀਤਾ ਗਿਆ। ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਿਸਮਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਗੱਡੀ ਦੀ ਰਫਤਾਰ ਤੇਜ਼ ਕਰਕੇ ਉਹ ਪੁਲਿਸ ਥਾਣੇ ਪਹੁੰਚੇ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਹਮਲਾ ਲੁੱਟ-ਖੋਹ ਕਰਨ ਲਈ ਕੀਤਾ ਗਿਆ ਜਾਪਦਾ ਹੈ।

ਇੱਕ ਵਿਅਕਤੀ ਪੁਲਿਸ ਵੱਲੋਂ ਕਾਬੂ: ਡੀ ਐਸ ਪੀ  

ਇਸ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਸਬ-ਡਵੀਜ਼ਨ ਗੜ੍ਹਸ਼ੰਕਰ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਉਹਨਾਂ ਨੂੰ ਰਾਤ ਪੌਣੇ 12 ਵਜੇ ਦੇ ਕਰੀਬ ਵਿਧਾਇਕ ਰੌੜੀ ਵੱਲੋਂ ਇਸ ਹਮਲੇ ਸਬੰਧੀ ਦੱਸਿਆ ਗਿਆ ਸੀ। ਜਿਸ ਤੇ ਪੁਲਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਕੁਝ ਸਮੇਂ ਬਾਅਦ ਹੀ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੁਟੇਰਿਆਂ ਵੱਲੋਂ ਦੋ ਹੋਰ ਗੱਡੀਆਂ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ ਜੋ ਕੇ ਪੁਲਸ ਨੂੰ ਦੇਖ ਕੇ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ।

 

Vinkmag ad
Share Our Daily Posts

News Desk

Read Previous

ਐੱਸਜੀਪੀਸੀ ਪ੍ਰਧਾਨ ਬੋਲੇ-ਟ੍ਰੇਂਡ ਹੋ ਕੇ ਆਇਆ ਸੀ ਬੇਅਦਬੀ ਦਾ ਮੁਲਜ਼ਮ, ਇਕ ਵਾਰ ਜੇਬਕਤਰਾ ਸਮਝ ਟਾਸਕ ਫੋਰਸ ਨੇ ਕਰ ਦਿੱਤਾ ਸੀ ਬਾਹਰ

Read Next

ਜਲੰਧਰ ‘ਚ ਤੜਕਸਾਰ ਵੱਡੀ ਵਾਰਦਾਤ, PNB ‘ਚ ਗੰਨ ਪੁਆਇੰਟ ‘ਤੇ 16 ਵੱਖ ਦੀ ਲੁੱਟ