Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਵਿਆਹ ਦੇ ਛੇ ਮਹੀਨਿਆਂ ਬਾਅਦ ਪਤੀ ਦੇ 35 ਲੱਖ ਲਗਵਾ ਕੇ ਪੁੱਜੀ ਆਸਟ੍ਰੇਲੀਆ, ਸੰਪਰਕ ਕਰਨਾ ਕੀਤਾ ਬੰਦ

ਲੁਧਿਆਣਾ : ਗਿਆਸਪੁਰਾ ਦੇ ਰਹਿਣ ਵਾਲੇ ਨੌਜਵਾਨ ਨਾਲ ਵਿਆਹ ਕਰਵਾਉਣ ਦੇ ਛੇ ਮਹੀਨੇ ਬਾਅਦ ਵਿਆਹੁਤਾ ਉਸ ਦੇ 35 ਲੱਖ ਰੁਪਏ ਲਗਵਾ ਕੇ ਆਸਟ੍ਰੇਲੀਆ ਚਲੀ ਗਈ । ਵਿਦੇਸ਼ ਜਾਣ ਤੋਂ ਬਾਅਦ ਉਸ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ ।ਡੇਢ ਸਾਲ ਬਾਅਦ ਵੀ ਜਦ ਵਿਆਹੁਤਾ ਨਾਲ ਸੰਪਰਕ ਨਾ ਹੋਇਆ ਤਾਂ ਉਸ ਦੇ ਪਤੀ ਨੇ 26 ਜੂਨ ਨੂੰ ਹੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ।ਇਸ ਮਾਮਲੇ ਵਿੱਚ ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਢੰਡਾਰੀ ਕਲਾਂ ਦੀ ਰਹਿਣ ਵਾਲੀ ਅਮਨਜੀਤ ਕੌਰ ,ਉਸ ਦੀ ਮਾਤਾ ਸੱਤਿਆ ਅਤੇ ਭਰਾ ਅਵਤਾਰ ਸਿੰਘ ਦੇ ਖ਼ਿਲਾਫ਼ ਧੋਖਾਧੜੀ ਤੇ ਅਪਰਾਧਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਗਿਆਸਪੁਰਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੇ ਆਪਸ ਵਿਚ ਹਮ ਮਸ਼ਵਰਾ ਹੋ ਕੇ ਧੋਖਾਧੜੀ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਦੱਸਿਆ ਕਿ 1 ਜੁਲਾਈ 2018 ਨੂੰ ਉਸ ਦਾ ਵਿਆਹ ਅਮਨਜੋਤ ਕੌਰ ਨਾਲ ਹੋਇਆ । ਵਿਆਹ ਤੋਂ ਬਾਅਦ ਅਮਨਜੋਤ ਕੌਰ ਸਾਰੇ ਪਰਿਵਾਰ ਨਾਲ ਘੁਲ ਮਿਲ ਗਈ ।ਇਸੇ ਦੌਰਾਨ ਉਸ ਨੇ ਹਰਪ੍ਰੀਤ ਸਿੰਘ ਦੇ ਪਿਤਾ ਰਘਬੀਰ ਸਿੰਘ ਨੂੰ ਇਹ ਆਖਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦੀ ਹੈ ਅਤੇ ਕੁਝ ਸਮੇਂ ਬਾਅਦ ਹੀ ਉਹ ਹਰਪ੍ਰੀਤ ਨੂੰ ਵੀ ਬੁਲਾ ਲਵੇਗੀ । 31 ਜਨਵਰੀ 2019 ਨੂੰ ਵਿਦੇਸ਼ ਜਾਣ ਤੋਂ ਬਾਅਦ ਉਸ ਨੇ ਆਪਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ । ਡੇਢ ਸਾਲ ਤਕ ਅਮਨਜੋਤ ਕੌਰ ਦੀ ਉੱਘ ਸੁੱਘ ਨਾ ਲੱਗੀ । ਇਸ ਸਬੰਧੀ ਹਰਪ੍ਰੀਤ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ।ਛੇ ਮਹੀਨੇ ਤੱਕ ਚੱਲੀ ਜਾਂਚ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।ਜਾਂਚ ਅਧਿਕਾਰੀ ਏਐਸਆਈ ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

 

Vinkmag ad
Share Our Daily Posts

News Desk

Read Previous

ਪੰਜਾਬ ’ਚ ਰੇਲ ਟ੍ਰੈਕ ’ਤੇ ਕਿਸਾਨਾਂ ਦਾ ਧਰਨਾ ਜਾਰੀ, 80 ਟ੍ਰੇਨਾਂ ਪ੍ਰਭਾਵਿਤ, ਅੱਜ ਤੋਂ ਪੰਜਾਬ ’ਚ ਤਿੰਨ ਜਗ੍ਹਾ ਹੋਰ ਰੇਲ ਟ੍ਰੈਕ ’ਤੇ ਬੈਠਣਗੇ ਕਿਸਾਨ

Read Next

ਕਾਂਗਰਸੀ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ, ਚਲਾਈਆਂ ਗੋਲ਼ੀਆਂ ; ਆਪ ਆਗੂ ਸੇਵਕਪਾਲ ਸਣੇ ਡੇਢ ਦਰਜਨ ਲੋਕਾਂ ’ਤੇ ਕੇਸ ਦਰਜ