Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਕਾਂਗਰਸੀ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ, ਚਲਾਈਆਂ ਗੋਲ਼ੀਆਂ ; ਆਪ ਆਗੂ ਸੇਵਕਪਾਲ ਸਣੇ ਡੇਢ ਦਰਜਨ ਲੋਕਾਂ ’ਤੇ ਕੇਸ ਦਰਜ

ਫਤਿਆਬਾਦ : ਪਿੰਡ ਝੰਡੇਰ ਮਹਾਂਪੁਰਖਾ ’ਚ ਰੰਜਿਸ਼ਬਾਜ਼ੀ ਦੇ ਚਲਦਿਆਂ ਕਥਿਤ ਤੌਰ ’ਤੇ ਪਿੰਡ ਦੇ ਕਾਂਗਰਸੀ ਸਰਪੰਚ ਦੇ ਪਤੀ ਨੂੰ ਘੇਰ ਗੋਲੀਆਂ ਮਾਰ ਕੇ ਗੰਭੀਰ ਜਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਖਮੀ ਹੋਇਆ ਵਿਅਕਤੀ ਨਿੱਜੀ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਦੱਸਿਆ ਜਾ ਰਿਹਾ ਹੈ। ਜਦੋਂਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਸਮੇਤ ਡੇਢ ਦਰਜਨ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਦੂਸਰੀ ਧਿਰ ਨੇ ਪਹਿਲੀ ਧਿਰ ਵੱਲੋਂ ਗੋਲੀਆਂ ਚਲਾਉਣ ਕਰਕੇ ਦੋ ਵਿਅਕਤੀਆਂ ਦੇ ਜਖਮੀ ਹੋਣ ਦੀ ਗੱਲ ਕਹੀ ਹੈ।

ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸਕੱਤਰ ਸਿੰਘ ਵਾਸੀ ਝੰਡੇਰ ਮਹਾਂਪੁਰਖਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਦੇਰ ਰਾਤ ਆਪਣੀ ਥਾਰ ਗੱਡੀ ’ਤੇ ਸਵਾਰ ਹੋ ਖੇਤਾਂ ’ਚ ਬਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਘਰ ਤੋਂ ਕੁਝ ਦੂਰੀ ’ਤੇ ਸਥਿਤ ਪੇਂਟ ਫੈਕਟਰੀ ਨਜ਼ਦੀਕ ਇਕ ਕਾਰ ਅਤੇ 6 ਮੋਟਰਸਾਈਕਲਾਂ ’ਤੇ ਸਵਾਰ ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਨ੍ਹਾਂ ਵਿਚੋਂ ਇਕ ਗੋਲੀ ਉਸਦੀ ਵੱਖੀ ਵਿਚੋਂ ਆਰ ਪਾਰ ਹੋ ਗਈ। ਜਦੋਂਕਿ ਹਮਲਾਵਰਾਂ ਨੇ ਉਸਦੀ ਗੱਡੀ ਦੀ ਵੀ ਭੰਨਤੋੜ ਕੀਤੀ ਅਤੇ ਫਰਾਰ ਹੋ ਗਏ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੇ ਸਾਥੀ ਜਗਰੂਪ ਸਿੰਘ ਨੇ ਉਸ ਨੂੰ ਜਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਹਮਲਾ ਉਸ ਉੱਪਰ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ ਅਤੇ ਉਕਤ ਲੋਕਾਂ ਨੇ ਉਸ ਉੱਪਰ ਪਹਿਲਾਂ ਵੀ ਹਮਲਾ ਕੀਤਾ ਸੀ, ਜਿਸ ਸਬੰਧੀ ਉਸ ਨੇ ਪਰਚਾ ਵੀ ਦਰਜ ਕਰਵਾਇਆ ਹੈ।

Vinkmag ad
Share Our Daily Posts

News Desk

Read Previous

ਵਿਆਹ ਦੇ ਛੇ ਮਹੀਨਿਆਂ ਬਾਅਦ ਪਤੀ ਦੇ 35 ਲੱਖ ਲਗਵਾ ਕੇ ਪੁੱਜੀ ਆਸਟ੍ਰੇਲੀਆ, ਸੰਪਰਕ ਕਰਨਾ ਕੀਤਾ ਬੰਦ

Read Next

ਬਿਕਰਮ ਮਜੀਠੀਆ ਖਿਲਾਫ਼ ਲੁਕਆਉਟ ਨੋਟਿਸ ਜਾਰੀ, ਪੰਜਾਬ ਸਰਕਾਰ ਨੇ ਪ੍ਰਗਟਾਇਆ ਵਿਦੇਸ਼ ਭੱਜਣ ਦਾ ਖਦਸ਼ਾ