Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਭਿੱਖੀਵਿੰਡ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਕਾਰ ਰੁੱਖ ਨਾਲ ਟਕਰਾਈ; ਕੋਟਕ ਮਹਿੰਦਰਾ ਬੈਂਕ ਦੇ ਬ੍ਰਾਂਚ ਹੈੱਡ ਸਮੇਤ ਤਿੰਨ ਜਣਿਆਂ ਦੀ ਮੌਤ

ਭਿੱਖੀਵਿੰਡ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਨਜ਼ਦੀਕ ਇਕ ਕਾਰ ਦੇ ਰੁੱਖ ਨਾਲ ਟਕਰਾ ਜਾਣ ਕਾਰਨ ਵਾਪਰੇ ਭਿਆਨਕ ਹਾਦਸੇ ਚ ਕੋਟਕ ਮਹਿੰਦਰਾ ਬੈਂਕ ਦੇ ਬ੍ਰਾਂਚ ਹੈੱਡ ਸਮੇਤ ਦੋ ਹੋਰ ਮਹਿਲਾ ਅਧਿਕਾਰੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਮੌਕੇ ਤੇ ਪਹੁੰਚੇ ਸਥਾਨਕ ਲੋਕਾਂ ਨੇ ਮੁਸ਼ਕਿਲ ਨਾਲ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਜਦੋਂ ਕਿ ਇਕ ਮਹਿਲਾ ਅਧਿਕਾਰੀ ਦੀ ਲਾਸ਼ ਲੰਮਾ ਸਮਾਂ ਕਾਰ ਵਿੱਚ ਫਸੀ ਰਹੀ ਜਿਸ ਨੂੰ ਬਾਹਰ ਕੱਢਣ ਲਈ ਭਾਰੀ ਜੱਦੋ ਜਹਿਦ ਕਰਨੀ ਪਈ। ਮ੍ਰਿਤਕਾਂ ਦੀ ਪਛਾਣ ਬ੍ਰਾਂਚ ਹੈੱਡ ਜਸਬੀਰ ਸਿੰਘ ਅਤੇ ਅਪ੍ਰੇਸ਼ਨਾਲ ਹੈੱਡ ਬਲਜੀਤ ਕੌਰ ਤੋਂ ਇਲਾਵਾ ਕੈਸ਼ੀਅਰ ਸਨਮੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਬੀਰ ਸਿੰਘ ਅੰਮ੍ਰਿਤਸਰ ਤੋਂ ਚੱਲ ਕੇ ਪੱਟੀ ਪਹੁੰਚੇ ਜਿਥੋਂ ਬਲਜੀਤ ਕੌਰ ਨੂੰ ਲਿਆ ਅਤੇ ਪੱਟੀ ਤੋਂ ਭਿੱਖੀਵਿੰਡ ਆਉਂਦੇ ਸਮੇਂ ਪਿੰਡ ਕਾਲੇ ਦੇ ਪੁਲ ਕੋਲ ਕਾਰ ਬੇਕਾਬੂ ਹੋ ਕੇ ਰੁੱਖ ਨਾਲ ਜਾ ਟਕਰਾਈ। ਇਹ ਸਾਰਾ ਸਟਾਫ ਮਾੜੀ ਗੋੜ ਸਿੰਘ ਵਿਖੇ ਸਥਿਤ ਕੋਟਿਕ ਮਹਿੰਦਰਾ ਬੈਂਕ ਵਿਚ ਤਾਇਨਾਤ ਸੀ। ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਸ਼ਾਂ ਕਬਜੇ ਵਿੱਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Vinkmag ad
Share Our Daily Posts

News Desk

Read Previous

ਬੇਰੁਜ਼ਗਾਰਾਂ ਵੱਲੋਂ ਪਰਗਟ ਸਿੰਘ ਦੇ ਘਰ ਦੇ ਬਾਹਰ ਆਤਮਦਾਹ ਦੀ ਕੋਸ਼ਿਸ਼, ਪੁਲਿਸ ਗੱਡੀਆਂ ‘ਚ ਭਰ ਕੇ ਲੈ ਗਈ ਪ੍ਰਦਰਸ਼ਨਕਾਰੀ

Read Next

ਤਿੰਨ ਨਕਾਬਪੋਸ਼ਾਂ ਨੇ ਬੈਂਕ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਲੁੱਟੇ 16.93 ਲੱਖ, ਬੈਂਕ ’ਚ ਲੱਗੇ ਖ਼ੁਫ਼ੀਆ ਕੈਮਰਿਆਂ ’ਚ ਕੈਦ ਹੋਏ ਲੁਟੇਰਿਆਂ ਦੇ ਚਿਹਰੇ